- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Vastu Shastra 'ਚ ਭੋਜਨ ਨਾਲ ਜੁੜੇ ਨਿਯਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ। ਭੋਜਨ ਕਰਦੇ ਸਮੇਂ ਮੂੰਹ ਦੀ ਸਹੀ ਦਿਸ਼ਾ ਨਾਲ ਮਾਨਸਿਕ ਸ਼ਾਂਤੀ ਅਤੇ ਊਰਜਾ ਦੇ ਪੱਧਰ ’ਤੇ ਪ੍ਰਭਾਵ ਪੈਂਦਾ ਹੈ। ਇਸੇ ਲਈ ਕਿਹਾ ਜਾਂਦਾ ਹੈ ਕਿ ਭੋਜਨ ਕਰਦੇ ਸਮੇਂ Vastu Rules ਦੀ ਪਾਲਣਾ ਜ਼ਰੂਰ ਕਰੋ।

ਧਰਮ ਡੈਸਕ, ਨਵੀਂ ਦਿੱਲੀ: ਚੰਗਾ ਭੋਜਨ ਸਿਹਤ ਲਈ ਬਹੁਤ ਜ਼ਰੂਰੀ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਭੋਜਨ ਕਰਨ ਵੇਲੇ ਮੂੰਹ ਕਿਸ ਦਿਸ਼ਾ ਵੱਲ ਹੋਣਾ ਚਾਹੀਦਾ ਹੈ। ਵਾਸਤੂ ਸ਼ਾਸਤਰ 'ਚ ਭੋਜਨ ਨਾਲ ਜੁੜੇ ਨਿਯਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ। ਭੋਜਨ ਕਰਦੇ ਸਮੇਂ ਮੂੰਹ ਦੀ ਸਹੀ ਦਿਸ਼ਾ ਨਾਲ ਮਾਨਸਿਕ ਸ਼ਾਂਤੀ ਅਤੇ ਊਰਜਾ ਦੇ ਪੱਧਰ ’ਤੇ ਪ੍ਰਭਾਵ ਪੈਂਦਾ ਹੈ। ਇਸੇ ਲਈ ਕਿਹਾ ਜਾਂਦਾ ਹੈ ਕਿ ਭੋਜਨ ਕਰਦੇ ਸਮੇਂ ਵਾਸਤੂ ਨਿਯਮਾਂ ਦੀ ਪਾਲਣਾ ਜ਼ਰੂਰ ਕਰੋ। ਅਜਿਹੇ ’ਚ ਆਓ ਇਸ ਆਰਟੀਕਲ 'ਚ ਤੁਹਾਨੂੰ ਵਾਸਤੂ ਅਨੁਸਾਰ ਦੱਸਦੇ ਹਾਂ ਕਿ ਡਾਈਨਿੰਗ ਟੇਬਲ ’ਤੇ ਭੋਜਨ ਕਰਦੇ ਸਮੇਂ ਤੁਹਾਡਾ ਮੂੰਹ ਕਿਸ ਦਿਸ਼ਾ ਵੱਲ ਹੋਣਾ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ।
ਪੂਰਬ ਦਿਸ਼ਾ- ਭੋਜਨ ਲਈ ਪੂਰਬ ਦਿਸ਼ਾ ਨੂੰ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਇਸ ਦਿਸ਼ਾ ਵੱਲ ਮੂੰਹ ਕਰ ਕੇ ਭੋਜਨ ਕਰਨ ਨਾਲ ਸਰੀਰ 'ਚ ਸਕਾਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ। ਘਰ ਦੇ ਮੁਖੀ ਨੂੰ ਇਸ ਦਿਸ਼ਾ ਵਿਚ ਬੈਠ ਕੇ ਖਾਣਾ ਚਾਹੀਦਾ ਹੈ।
ਉੱਤਰ ਦਿਸ਼ਾ- ਵਾਸਤੂ ਅਨੁਸਾਰ, ਉੱਤਰ ਦਿਸ਼ਾ ਧਨ ਦੇ ਦੇਵਤਾ ਕੁਬੇਰ ਦੀ ਹੁੰਦੀ ਹੈ। ਇਸ ਲਈ ਇਸ ਦਿਸ਼ਾ ਨੂੰ ਭੋਜਨ ਕਰਨ ਲਈ ਸ਼ੁਭ ਮੰਨਿਆ ਜਾਂਦਾ ਹੈ। ਇਸ ਦਿਸ਼ਾ ਵੱਲ ਮੂੰਹ ਕਰ ਕੇ ਭੋਜਨ ਕਰਨ ਨਾਲ ਕਰੀਅਰ ਅਤੇ ਆਰਥਿਕ ਸਥਿਤੀ ਵਿੱਚ ਸੁਧਾਰ ਹੁੰਦਾ ਹੈ। ਨਾਲ ਹੀ ਕਾਰੋਬਾਰ ਵਿੱਚ ਸਫਲਤਾ ਮਿਲਦੀ ਹੈ।
ਦੱਖਣ ਦਿਸ਼ਾ- ਇਸ ਦਿਸ਼ਾ ਨੂੰ ਯਮ ਦੀ ਮੰਨਿਆ ਜਾਂਦਾ ਹੈ। ਵਾਸਤੂ ਅਨੁਸਾਰ, ਇਸ ਦਿਸ਼ਾ ਵਿੱਚ ਬੈਠ ਕੇ ਭੋਜਨ ਕਰਨ ਨਾਲ ਮਾਨਸਿਕ ਅਸ਼ਾਂਤੀ ਹੋ ਸਕਦੀ ਹੈ ਤੇ ਜੀਵਨ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਡਿਸਕਲੇਮਰ: ਇਸ ਲੇਖ ਵਿੱਚ ਦੱਸੇ ਗਏ ਉਪਾਅ/ਲਾਭ/ਸਲਾਹ ਅਤੇ ਬਿਆਨ ਸਿਰਫ਼ ਆਮ ਜਾਣਕਾਰੀ ਲਈ ਹਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਇੱਥੇ ਇਸ ਲੇਖ ਫੀਚਰ ਵਿੱਚ ਲਿਖੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ। ਇਸ ਲੇਖ ਵਿੱਚ ਸ਼ਾਮਲ ਜਾਣਕਾਰੀ ਵੱਖ-ਵੱਖ ਮਾਧਿਅਮਾਂ/ਜੋਤਸ਼ੀਆਂ/ਪੰਚਾਂਗ/ਪ੍ਰਵਚਨਾਂ/ਮਾਨਤਾਵਾਂ/ਧਰਮ ਗ੍ਰੰਥਾਂ ਤੋਂ ਇਕੱਠੀ ਕੀਤੀ ਗਈ ਹੈ। ਪਾਠਕਾਂ ਨੂੰ ਬੇਨਤੀ ਹੈ ਕਿ ਲੇਖ ਨੂੰ ਅੰਤਿਮ ਸੱਚ ਜਾਂ ਦਾਅਵਾ ਨਾ ਮੰਨਣ ਅਤੇ ਆਪਣੇ ਵਿਵੇਕ ਦੀ ਵਰਤੋਂ ਕਰਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਅੰਧਵਿਸ਼ਵਾਸ ਦੇ ਖ਼ਿਲਾਫ਼ ਹੈ।