- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੋਤਿਸ਼ ਸ਼ਾਸਤਰ 'ਚ ਸ਼ੁੱਕਰ ਗ੍ਰਹਿ ਨੂੰ ਭੌਤਿਕ ਸੁੱਖ-ਸਹੂਲਤਾਂ, ਕਲਾ ਅਤੇ ਐਸ਼ੋ-ਆਰਾਮ ਦਾ ਕਾਰਕ ਮੰਨਿਆ ਗਿਆ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਜਿਨ੍ਹਾਂ ਲੋਕਾਂ ਦੀ ਕੁੰਡਲੀ 'ਚ ਸ਼ੁੱਕਰ ਗ੍ਰਹਿ ਕਮਜ਼ੋਰ ਹੁੰਦਾ ਹੈ, ਉਨ੍ਹਾਂ ਦੇ ਜੀਵਨ ਵਿਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਇਸ ਲਈ ਕੁੰਡਲੀ ਵਿੱਚ ਸ਼ੁੱਕਰ ਗ੍ਰਹਿ ਨੂੰ ਮਜ਼ਬੂਤ ਕਰਨ ਲਈ ਹੀਰਾ ਰਤਨ ਧਾਰਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਧਰਮ ਡੈਸਕ, ਨਵੀਂ ਦਿੱਲੀ : ਜੋਤਿਸ਼ ਸ਼ਾਸਤਰ ਦੇ ਅਨੁਸਾਰ, ਵਿਅਕਤੀ ਦੀ ਕੁੰਡਲੀ 'ਚ ਗ੍ਰਹਿ ਕਮਜ਼ੋਰ ਹੋਣ ਨਾਲ ਜੀਵਨ 'ਚ ਅਸ਼ੁਭ ਨਤੀਜੇ ਮਿਲਦੇ ਹਨ। ਉੱਥੇ ਹੀ, ਜੇਕਰ ਕੁੰਡਲੀ 'ਚ ਕੋਈ ਗ੍ਰਹਿ ਸ਼ੁੱਭ ਸਥਿਤੀ ਵਿਚ ਹੈ ਤਾਂ ਜੀਵਨ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ। ਰਤਨ ਸ਼ਾਸਤਰ 'ਚ ਗ੍ਰਹਿਆਂ ਨੂੰ ਮਜ਼ਬੂਤ ਕਰਨ ਲਈ ਕਈ ਰਤਨਾਂ ਬਾਰੇ ਦੱਸਿਆ ਗਿਆ ਹੈ।
ਜੇਕਰ ਕਿਸੇ ਵਿਅਕਤੀ ਦੀ ਕੁੰਡਲੀ 'ਚ ਸ਼ੁੱਕਰ ਗ੍ਰਹਿ ਕਮਜ਼ੋਰ ਹੈ ਤਾਂ ਵਿਆਹੁਤਾ ਜੀਵਨ 'ਚ ਤਣਾਅ ਜਾਂ ਭੌਤਿਕ ਸੁੱਖ-ਸਹੂਲਤਾਂ ਦੀ ਕਮੀ ਹੋ ਸਕਦੀ ਹੈ। ਇਸ ਦੇ ਲਈ ਰਤਨ ਸ਼ਾਸਤਰ 'ਚ ਇਕ ਅਜਿਹੇ ਰਤਨ ਬਾਰੇ ਦੱਸਿਆ ਗਿਆ ਹੈ ਜਿਸ ਨੂੰ ਧਾਰਨ ਕਰਨ ਨਾਲ ਸ਼ੁੱਕਰ ਗ੍ਰਹਿ ਮਜ਼ਬੂਤ ਹੁੰਦਾ ਹੈ ਅਤੇ ਜੀਵਨ ਵਿੱਚ ਭੌਤਿਕ ਸੁਖ ਮਿਲਦੇ ਹਨ। ਹੁਣ ਤੁਹਾਡੇ ਮਨ ਵਿਚ ਸਵਾਲ ਆ ਰਿਹਾ ਹੋਵੇਗਾ ਕਿ ਆਖਰ ਉਹ ਕਿਹੜਾ ਰਤਨ ਹੈ। ਅਜਿਹੇ ਵਿੱਚ ਆਓ ਜਾਣਦੇ ਹਾਂ ਇਸ ਰਤਨ ਬਾਰੇ।
ਜੋਤਿਸ਼ ਸ਼ਾਸਤਰ 'ਚ ਸ਼ੁੱਕਰ ਗ੍ਰਹਿ ਨੂੰ ਭੌਤਿਕ ਸੁੱਖ-ਸਹੂਲਤਾਂ, ਕਲਾ ਅਤੇ ਐਸ਼ੋ-ਆਰਾਮ ਦਾ ਕਾਰਕ ਮੰਨਿਆ ਗਿਆ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਜਿਨ੍ਹਾਂ ਲੋਕਾਂ ਦੀ ਕੁੰਡਲੀ 'ਚ ਸ਼ੁੱਕਰ ਗ੍ਰਹਿ ਕਮਜ਼ੋਰ ਹੁੰਦਾ ਹੈ, ਉਨ੍ਹਾਂ ਦੇ ਜੀਵਨ ਵਿਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਇਸ ਲਈ ਕੁੰਡਲੀ ਵਿੱਚ ਸ਼ੁੱਕਰ ਗ੍ਰਹਿ ਨੂੰ ਮਜ਼ਬੂਤ ਕਰਨ ਲਈ ਹੀਰਾ ਰਤਨ ਧਾਰਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਜੋਤਿਸ਼ ਸ਼ਾਸਤਰ ਅਨੁਸਾਰ, ਜੇਕਰ ਤੁਹਾਡੇ ਪਾਰਟਨਰ (ਸਾਥੀ) ਨਾਲ ਬਿਨਾਂ ਕਿਸੇ ਵਜ੍ਹਾ ਦੇ ਝਗੜਾ ਹੁੰਦਾ ਰਹਿੰਦਾ ਹੈ, ਤਾਂ ਇਸ ਦੇ ਪਿੱਛੇ ਦੀ ਵਜ੍ਹਾ ਕੁੰਡਲੀ ਵਿੱਚ ਸ਼ੁੱਕਰ ਦਾ ਕਮਜ਼ੋਰ ਹੋਣਾ ਹੋ ਸਕਦਾ ਹੈ।
ਇਸ ਤੋਂ ਇਲਾਵਾ ਕੁੰਡਲੀ ਵਿੱਚ ਸ਼ੁੱਕਰ ਕਮਜ਼ੋਰ ਹ ਨਾਲ ਜੀਵਨ ਵਿੱਚ ਆਰਥਿਕ ਤੰਗੀ ਆ ਸਕਦੀ ਹੈ, ਜਿਸ ਨਾਲ ਸੁਖ-ਸਹੂਲਤਾਂ ਦੀ ਕਮੀ ਹੋ ਸਕਦੀ ਹੈ।
ਅਜਿਹਾ ਮੰਨਿਆ ਜਾਂਦਾ ਹੈ ਕਿ ਸ਼ੁੱਕਰ ਕਮਜ਼ੋਰ ਹੋਣ ਨਾਲ ਆਤਮ-ਵਿਸ਼ਵਾਸ ਵਿੱਚ ਕਮੀ ਦੇਖਣ ਨੂੰ ਮਿਲਦੀ ਹੈ।
ਜੇਕਰ ਤੁਹਾਡੇ ਵਿਆਹ ਵਿੱਚ ਕੋਈ ਰੁਕਾਵਟ ਆ ਰਹੀ ਹੈ, ਤਾਂ ਸਮਝ ਲਓ ਕੁੰਡਲੀ ਵਿੱਚ ਸ਼ੁੱਕਰ ਕਮਜ਼ੋਰ ਹੋ ਸਕਦਾ ਹੈ। ਅਜਿਹੇ ਵਿੱਚ ਹੀਰਾ ਰਤਨ ਜ਼ਰੂਰ ਧਾਰਨ ਕਰੋ।
ਡਿਸਕਲੇਮਰ: ਇਸ ਲੇਖ ਵਿੱਚ ਦੱਸੇ ਗਏ ਉਪਾਅ/ਲਾਭ/ਸਲਾਹ ਅਤੇ ਬਿਆਨ ਸਿਰਫ਼ ਆਮ ਜਾਣਕਾਰੀ ਲਈ ਹਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਇੱਥੇ ਇਸ ਲੇਖ ਫੀਚਰ ਵਿੱਚ ਲਿਖੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ। ਇਸ ਲੇਖ ਵਿੱਚ ਸ਼ਾਮਲ ਜਾਣਕਾਰੀ ਵੱਖ-ਵੱਖ ਮਾਧਿਅਮਾਂ/ਜੋਤਸ਼ੀਆਂ/ਪੰਚਾਂਗ/ਪ੍ਰਵਚਨਾਂ/ਮਾਨਤਾਵਾਂ/ਧਰਮ ਗ੍ਰੰਥਾਂ ਤੋਂ ਇਕੱਠੀ ਕੀਤੀ ਗਈ ਹੈ। ਪਾਠਕਾਂ ਨੂੰ ਬੇਨਤੀ ਹੈ ਕਿ ਲੇਖ ਨੂੰ ਅੰਤਿਮ ਸੱਚ ਜਾਂ ਦਾਅਵਾ ਨਾ ਮੰਨਣ ਅਤੇ ਆਪਣੇ ਵਿਵੇਕ ਦੀ ਵਰਤੋਂ ਕਰਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਅੰਧਵਿਸ਼ਵਾਸ ਦੇ ਖ਼ਿਲਾਫ਼ ਹੈ।