ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜੇ ਬਗੈਰ ਹੀ ਖੇਤੀ ਕਰ ਰਿਹਾ ਜਗਦੇਵ ਸਿੰਘ
ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨ੍ਹਾਂ ਸਾੜੇ ਜ਼ਮੀਨ ਵਿੱਚ ਵਾਹ ਕੇ ਪਿੰਡ ਲੀਲਾ ਮੇਘ ਸਿੰਘ ਦਾ ਅਗਾਂਹਵਧੂ ਕਿਸਾਨ ਜਗਦੇਵ ਸਿੰਘ 14 ਏਕੜ ਮਾਲਕੀ ਅਤੇ 120 ਏਕੜ ਜ਼ਮੀਨ ਠੇਕੇ ਤੇ ਲੈ ਕੇ ਖੇਤੀ ਕਰ ਰਿਹਾ ਹੈ। ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਕਾਰਨ ਇਸ ਕਿਸਾਨ ਨੂੰ ਬਲਾਕ ਅਤੇ ਤਹਿਸੀਲ ਪੱਧਰ 'ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਵੀ ਕਿਸਾਨ ਦੀ ਸ਼ਲਾਘਾ ਕੀਤੀ ਗਈ ਹੈ।
Punjab2 months ago