aap
-
NRC ਤੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ AAP ਵਿਧਾਇਕ ਦੀ ਅਗਵਾਈ 'ਚ ਪ੍ਰਦਰਸ਼ਨ, ਰੋਡ ਜਾਮਨਾਗਰਿਕਤਾ ਕਾਨੂੰਨ ਤੇ ਐੱਨਆਰਸੀ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁਲਾੱਹ ਖ਼ਾਨ ਤੇ ਸਾਬਕਾ ਵਿਧਾਇਕ ਆਸਿਫ਼ ਮੁਹਮੰਦ ਖ਼ਾਨ ਆਪਣੇ ਸਮਰਥਕਾਂ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਾਲਿੰਦੀ ਕੁੰਜ ਤੋਂ ਸਰਿਤਾ ਵਿਹਾਰ ਰੋਡ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।National17 hours ago
-
ਆਮ ਆਦਮੀ ਪਾਰਟੀ ਨੂੰ ਮਿਲਿਆ ਪ੍ਰਸ਼ਾਂਤ ਕਿਸ਼ੋਰ ਦਾ ਸਾਥ, ਦਿੱਲੀ 'ਚ ਚੋਣਾਂ ਲਈ ਬਣਾਉਣਗੇ ਰਣਨੀਤੀਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਉਰਫ ਪੀਕੇ ਦੀ ਕੰਪਨੀ ਇੰਡੀਅਨ ਪਾਲੀਟਿਕਲ ਐਕਸ਼ਨ ਕਮੇਟੀ (ਆਈ ਪੈਕ) ਹੁਣ ਦਿੱਲੀ ਦੀਆਂ ਅਗਲੀ ਵਿਧਾਨ ਸਭਾ ਚੋਣਾਂ 'ਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਲਈ ਰਣਨੀਤੀ ਬਣਾਏਗੀ।National1 day ago
-
ਮੁਆਵਜ਼ਾ ਨਾ ਮਿਲਣ ਤੇ ਆਮ ਆਦਮੀ ਪਾਰਟੀ ਵੱਲੋ ਧਰਨਾ ਅੱਜਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਆਮ ਆਦਮੀ ਪਾਰਟੀ ਵੱਲੋਂ ਧਰਨਾ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਦੱਸਿਆ ਕਿ ਇਲਾਕੇ ਦੇ ਕਈ ਪਿੰਡਾਂ 'ਚ ਫ਼ਸਲਾਂ ਦਾ 100 ਫ਼ੀਸਦੀ ਨੁਕਸਾਨ ਹੋ ਜਾਣ ਨਾਲ ਕਿਸਾਨਾਂ ਨੂੰ ਕਾਫ਼ੀ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਉਸ ਸਮੇਂ ਪ੍ਰਸ਼ਾਸਨ ਨੇ ਹੋਏ ਨੁਕਸਾਨ ਦੀ ਗਿਦਾਵਰੀ ਤਾਂ ਕਰਵਾ ਦਿੱਤੀ ਸੀ, ਪਰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਅਜੇ ਤਕ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ।Punjab4 days ago
-
ਆਪ ਨੇ ਮਹਿੰਗਾਈ ਖਿਲਾਫ਼ ਕੀਤਾ ਰੋਸ ਮੁਜ਼ਾਹਰਾਦੇਸ਼ ਅੰਦਰ ਦਿਨ ਪ੍ਰਤੀ ਦਿਨ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਸਰਕਾਰਾਂ ਦੇ ਖ਼ਿਲਾਫ਼ ਸ਼ਹਿਰ ਅੰਦਰ ਰੋਜ਼ ਪ੍ਰਦਰਸ਼ਨ ਕਰਦਿਆਂ ਮਹਿੰਗਾਈ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਗਈ। ਉਪਰੰਤ ਆਗੂਆਂ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਵੀ ਸੌਂਪਿਆ।Punjab5 days ago
-
ਮਹਿੰਗਾਈ ਖ਼ਿਲਾਫ਼ 'ਆਪ' ਨੇ ਕੀਤੀ ਨਾਅਰੇਬਾਜ਼ੀਕੀਮਤੀ ਭਗਤ, ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਡੀਸੀ ਦਫ਼ਤਰ ਸਾਹਮਣੇ ਪੁੱਡਾ ਕੰਪਲੈਕਸ 'ਚ ਵੱਡੇ ਪੱਧਰ 'ਤੇ ਨਿੱਤ ਵਰਤੋਂ 'ਚ ਆਉਣ ਵਾਲੀਆਂ ਚੀਜ਼ਾਂ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ, ਉਨ੍ਹਾਂ ਨੇ ਖਾਲੀ ਪੀਪੇ ਖੜਕਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।Punjab6 days ago
-
'ਆਪ' ਵਰਕਰਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਮੁਜ਼ਾਹਰਾੌਰ ਮਾਣੂਕੇ ਦੀ ਅਗਵਾਈ ਵਿਚ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਮਾਣੂਕੇ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮੋਦੀ ਸਰਕਾਰ ਦੇ ਸਾਸ਼ਨ ਵਿੱਚ ਮਹਿੰਗਾਈ ਆਪਣੇ ਸਾਰੇ ਪਿਛਲੇ ਰਿਕਾਰਡ ਪਾਰ ਕਰ ਗਈ ਹੈ। ਭਾਰਤ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਪਿਆਜ 150 ਰੁਪਏ ਕਿੱਲੋਂ ਦੇ ਹਿਸਾਬ ਨਾਲ ਵਿਕ ਰਿਹਾ ਹੈ। ਗੈਸ ਸਿਲੰਡਰ ਵਿੱਚ ਆਏ ਦਿਨ ਹੋ ਰਹੇ ਵਾਧੇ ਨਾਲ ਹਰ ਇਕ ਘਰ ਦਾ ਬਜਟ ਹਿੱਲ ਗਿਆ ਹੈ। ਆਮ ਆਦਮੀ ਪਾਰਟੀ ਦੇ ਲੁਧਿਆਣਾ ਆਤਮ ਨਗਰ ਹਲਕੇ ਦੇ ਇੰਚਾਰਜ ਰਵਿੰਦਰਪਾਲ ਸਿੰਘ ਪਾਲੀ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਦੇ ਸਾਸ਼ਨ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਡੋਲ ਹੋ ਚੁੱਕੀ ਹੈ। ਇਕ ਵੀ ਨੌਜਵਾਨ ਨੂੰ ਰੈਗੂਲਰ ਆਧਾਰ ਤੇ ਸਰਕਾਰੀ ਵਿਭਾਗ ਵਿਚ ਨੌਕਰੀ ਕੈਪਟਨ ਸਰਕਾਰ ਨਹੀਂ ਦੇ ਸਕੀ। ਪੰਜPunjab6 days ago
-
ਆਮ ਆਦਮੀ ਪਾਰਟੀ ਨੇ ਸਰਕਾਰਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨਵੱਧ ਰਹੀ ਮਹਿੰਗਾਈ ਤੋਂ ਪਰੇਸ਼ਾਨ ਜਨਤਾ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦਿਆਂ ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ। ਇਸ ਸਬੰਧੀ ਆਮ ਆਦਮੀ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਰਣਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਡੀਸੀ ਦਫਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।Punjab6 days ago
-
ਮਹਿੰਗਾਈ ਤੇ ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਸੋਮਵਾਰ ਨੂੰ ਦੇਵੇਗੀ ਜ਼ਿਲ੍ਹਾ ਪੱਧਰੀ ਧਰਨੇਵਧਦੀ ਮਹਿੰਗਾਈ ਤੇ ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ।Punjab7 days ago
-
ਝੂਠ ਬੋਲਣ ਵਾਲੇ ਕਾਂਗਰਸੀਆਂ ਤੋਂ ਕਰਜ਼ ਮਾਫ਼ੀ ਤੇ ਜੁਆਕਾਂ ਦੀ ਨੌਕਰੀ ਬਾਰੇ ਜ਼ਰੂਰ ਪੁੱਛਿਆ ਕਰੋ : ਹਰਪਾਲ ਚੀਮਾਕਦੇ ਸੋਨੇ ਦੀ ਚਿੜੀ ਅਖਵਾਉਣ ਵਾਲਾ ਪੰਜਾਬ ਰਵਾਇਤੀ ਪਾਰਟੀਆਂ ਦੀ ਅੰਨ੍ਹੀ ਲੁੱਟ ਕਾਰਨ ਅੱਜ ਢਾਈ ਲੱਖ ਕਰੋੜ ਦਾ ਕਰਜ਼ਾਈ ਹੋ ਕੇ ਕੰਗਾਲ ਹੋ ਚੁੱਕਾ ਹੈ। ਇਸ ਦੇ ਬਾਵਜੂਦ ਸੂਬੇ ਦੀ ਜਨਤਾ ਮੁੱਢਲੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਮਨਾਵਾਂ ਵਿਖੇ ਜਨ ਸਭਾ ਨੂੰ ਸੰਬੋਧਨ ਕਰਦੇ ਸਮੇਂ ਕੀਤਾ। ਉਨ੍ਹਾਂ ਇਕ ਵਾਇਰਲ ਹੋ ਰਹੀ ਵੀਡੀਓ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਕੈਬਨਿਟ ਦੀ ਮੀਟਿੰਗ 'ਚ ਚੁਣੇ ਹੋਏ ਨੁਮਾਇੰਦੇ ਲੋਕ ਮਸਲਿਆਂ ਦੀ ਥਾਂ ਕਾਲੀ (ਅਫੀਮ) ਕਿੱਥੋਂ ਮਿਲਦੀ ਹੈ, ਵਰਗੀਆਂ ਗੱਲਾਂ ਕਰਨ ਤਾਂ ਫਿਰ ਤੁਸੀਂ ਆਪ ਹੀ ਸੋਚPunjab11 days ago
-
ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ, 16 ਦਸੰਬਰ ਤੋਂ ਦਿੱਲੀ 'ਚ ਮੁਫ਼ਤ ਵਾਈ-ਫਾਈ ਦੀ ਸਹੂਲਤਦਿੱਲੀ ਵਿਧਾਨ ਸਭਾ ਚੋਣਾਂ 2020 ਦੀ ਤਿਆਰੀ 'ਚ ਜੁਟੀ ਦਿੱਲੀ 'ਚ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਸਰਕਾਰ ਨੇ ਦਿੱਲੀ ਦੀ ਜਨਤਾ ਨੂੰ ਇਕ ਹੋਰ ਚੋਣ ਤੋਹਫ਼ਾ ਦਿੱਤਾ ਹੈ। ਇਸ ਤਹਿਤ ਐਲਾਨ ਕੀਤਾ ਗਿਆ ਹੈ ਕਿ ਆਗਾਮੀ 16 ਦਸੰਬਰ ਤੋਂ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਵਾਈ-ਫਾਈ ਸਹੂਲਤ ਮਿਲੇਗੀ। ਇਸ ਦਾ ਐਲਾਨ ਖ਼ੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।National11 days ago
-
ਜੁਰਮ ਨੂੰ ਰੋਕਣ ਲਈ ਕਾਨੂੰਨ ਹੋਰ ਸਖ਼ਤ ਬਣਾਉਣ ਦੀ ਲੋੜ : ਆਪਪਿਛਲੀ ਦਿਨੀਂ ਹੈਦਰਾਬਾਦ ਵਿਖੇ ਹੋਈ ਜਬਰ-ਜਨਾਹ ਤੇ ਹੱਤਿਆ ਦੀ ਵਾਰਦਾਤ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵੱਲੋਂ ਹਾਲ ਗੇਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਪ ਵਰਕਰਾਂ ਵੱਲੋਂ ਡਾ. ਰੈਡੀ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ ਨੇ ਕਿਹਾ ਕਿ ਜਬਰ-ਜਨਾਹ ਦੀਆਂ ਘਟਨਾਵਾਂ ਸਾਡੇ ਸਮਾਜ ਦੇ ਮੱਥੇ 'ਤੇ ਕਲੰਕ ਹੈ। ਤਲਵਾਰ ਨੇ ਕਿਹਾ ਕਿ ਹਾਲਾਂਕਿ ਜਬਰ-ਜਨਾਹ ਸਬੰਧੀ ਦੇਸ਼ 'ਚ ਕਈ ਕਾਨੂੰਨ ਬਣੇ ਹਨ ਪਰ ਇਨ੍ਹਾਂ ਕਾਨੂੰਨਾਂ ਨੂੰ ਹੋਰ ਸਖ਼ਤ ਕਰਨ ਤੇ ਕਾਰਗਰ ਢੰਗ ਨਾਲ ਲਾਗੂ ਕਰਵਾਉਣ ਦੀ ਲੋੜ ਹੈ।Punjab12 days ago
-
ਦੋਵੇਂ ਸਦਨਾਂ ਵਿਚ ਸੰਸਦ ਮੈਂਬਰਾਂ ਦੀ ਘੱਟ ਮੌਜੂਦਗੀ ਤੋਂ ਪੀਐੱਮ ਅਸੰਤੁਸ਼ਟ : ਰਾਜਨਾਥ ਸਿੰੰਘਸੰਸਦ ਦੇ ਸਰਦ ਰੁੱਤ ਦੇ ਸੈਸ਼ਨ ਦਾ ਅੱਜ 12 ਵਾਂ ਦਿਨ ਹੈ। ਇਸ ਦੌਰਾਨ ਰਾਜਨਾਥ ਸਿੰਘ ਨੇ ਸੰਸਦ ਮੈਂਬਰਾਂ ਨੂੰ ਮੰਤਰ ਦਿੰਦੇ ਹੋਏ ਦੱਸਿਆ ਕਿ ਭਾਜਪਾ ਸੰਸਦੀ ਪਾਰਟੀ ਦੀ ਮੀਟਿੰਗ ਵਿਚ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਚਰਚਾ ਹੋਈ।National12 days ago
-
ਸੜਕ ਬਣਵਾਉਣ ਲਈ 'ਆਪ' ਦੇਵੇਗੀ ਧਰਨਾ : ਚੌਂਦਾਵਿਧਾਨ ਸਭਾ ਹਲਕਾ ਪਾਇਲ ਕਾਂਗਰਸ ਦੇ ਵਿਧਾਇਕ ਵੱਲੋਂ ਚੋਣਾਂ ਦੌਰਾਨ ਜਨਤਾ ਨਾਲ ਕੀਤਾ ਵਾਅਦਾ ਅਜੇ ਤਕ ਕੋਈ ਵੀ ਪੂਰਾ ਨਹੀ ਕੀਤਾ ਤੇ ਕੋਈ ਵੀ ਵਿਕਾਸ ਕਾਰਜ ਨਜ਼ਰ ਨਹੀਂ ਆ ਰਿਹਾ।Punjab13 days ago
-
ਆਮ ਆਦਮੀ ਪਾਰਟੀ ਦਾ ਦਾਅਵਾ- ਡਿੱਗੇਗੀ ਕੈਪਟਨ ਸਰਕਾਰ, 40 ਕਾਂਗਰਸੀ ਵਿਧਾਇਕ AAP ਦੇ ਸੰਪਰਕ 'ਚਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਤੇ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ 'ਚ ਕਾਂਗਰਸ ਸਰਕਾਰ ਤੋਂ ਨਾਰਾਜ਼ ਕਾਂਗਰਸੀ ਵਿਧਾਇਕਾਂ ਨੂੰ 'ਆਪ' ਨਾਲ ਮਿਲ ਕੇ ਨਵੀਂ ਸਰਕਾਰ ਦੇ ਗਠਨ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਨਾਰਾਜ਼ ਕਾਂਗਰਸੀ ਵਿਧਾਇਕ, 'ਆਪ' ਦੇ ਵਿਧਾਇਕਾਂ ਨਾਲ ਰਲ਼ ਕੇ ਸੂਬੇ 'ਚ ਮਾਫ਼ੀਆ ਤੇ ਭ੍ਰਿਸ਼ਟਾਚਾਰ ਰਹਿਤ ਸਰਕਾਰ ਦਾ ਗਠਨ ਕਰ ਸਕਦੇ ਹਨ।Punjab14 days ago
-
ਸੜਕ ਦੀ ਦਸ਼ਾ ਸੁਧਾਰਨ ਲਈ 'ਆਪ' ਨੇ ਧਰਨੇ ਦੀ ਦਿੱਤੀ ਚਿਤਾਵਨੀਹਲਕਾ ਪਾਇਲ ਦੀ ਮੁੱਖ ਸੜਕ ਪਾਇਲ ਤੋਂ ਕੁੱਪ ਕਲਾਂ ਵਾਇਆ ਮਲੌਦ ਸੜਕ ਦੀ ਤਰਸਯੋਗ ਹਾਲਤ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪੰਜਾਬ ਦੇ ਐਸਸੀ ਵਿੰਗ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਚੌਂਦਾ ਨੇ ਪਾਰਟੀ ਆਗੂਆਂ ਤੇ ਵਲੰਟੀਅਰਾਂ ਸਮੇਤ ਬਾਜ਼ੀਗਰ ਬਸਤੀ ਮਾਡਲ ਟਾਊਨ ਮਲੌਦ ਵਿਖੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਖਿਲਾਫ ਨਾਅਰੇਬਾਜ਼ੀ ਕੀਤੀ।Punjab17 days ago
-
ਅਧਿਆਪਕਾਂ 'ਤੇ ਲਾਠੀਚਾਰਜ ਕਾਰਨ ਸਿੰਗਲਾ ਅਸਤੀਫ਼ਾ ਦੇਣ : ਆਪਪੁਲਿਸ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਤਾਨਾਸ਼ਾਹੀ 'ਤੇ ਉਤਰ ਆਈ ਹੈ ਤੇ ਚੋਣਾਂ ਦੌਰਾਨ ਲੋਕਾਂ ਨੇ ਉਨ੍ਹਾਂ ਦੇ ਚੋਣ ਵਾਅਦਿਆਂ ਉੱਪਰ ਵਿਸਵਾਸ਼ ਕਰ ਕੇ ਰਾਜਭਾਗ ਦੀ ਜ਼ਿੰਮੇਵਾਰੀ ਸੌਂਪੀ ਸੀ। ਆਪ ਆਗੂ ਨੇ ਕਿਹਾ ਕਿ ਬੀਐੱਡ ਤੇ ਟੈੱਟ ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਕੋਈ ਭੀਖ ਨਹੀਂ ਬਲਕਿ ਕਾਂਗਰਸ ਦੇ ਚੋਣ ਵਾਅਦੇ ਮੁਤਾਬਕ ਆਪਣੇ ਹੱਕ ਮੰਗ ਰਹੀ ਹੈ। ਇਕ ਪਾਸੇ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਵੱਡੀ ਘਾਟ ਹੈ ਤੇ ਹਜ਼ਾਰਾਂ ਪਦ ਖਾਲੀ ਹਨ। ਜਿਸ ਦਾ ਖਮਿਆਜ਼ਾ ਇਨ੍ਹਾਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਦਲਿਤਾਂ, ਗਰੀਬਾਂ ਤੇ ਆਮ ਲੋਕਾਂ ਦੇ ਬੱਚੇ ਭੁਗਤ ਰਹੇ ਹਨ। ਸਿੱਖਿਆ ਦੇ ਸੁਧਾਰ ਲਈ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲ ਦੇ ਆਧਾਰ 'ਤੇ ਸਰਕਾਰੀ ਸਕੂਲਾਂ 'ਚ ਖਾਲੀ ਅਸਾਮੀਆਂ ਨੂੰ ਭਰ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਆਪ ਆਗੂ ਨੇ ਸਿੱਖਿਆ ਮੰਤPunjab20 days ago
-
'ਅਕਲਮੰਦ ਨੂੰ ਇਸ਼ਾਰਾ ਕਾਫ਼ੀ ਹੁੰਦਾ ਹੈ' ਪਾਣੀ ਦੇ ਮੁੱਦੇ 'ਤੇ ਕੇਂਦਰੀ ਮੰਤਰੀ ਨੇ ਕੇਜਰੀਵਾਲ 'ਤੇ ਕੱਸਿਆ ਤਨਜ਼ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ 'ਚ ਦੂਸ਼ਣਬਾਜ਼ੀ ਦਾ ਦੌਰ ਤੇਜ਼ ਹੋ ਗਿਆ ਹੈ। ਤਾਜ਼ਾ ਮਾਮਲੇ 'ਚ ਦਿੱਲੀ 'ਚ ਜਾਰੀ ਪਾਣੀ 'ਤੇ ਰਾਜਨੀਤੀ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ ਹੈ- 'ਅਕਲਮੰਦ ਨੂੰ ਇਸ਼ਾਰਾ ਕਾਫ਼ੀ ਹੁੰਦਾ ਹੈ।'National20 days ago
-
ਨਾ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ, ਨਾ ਬੇਰੁਜ਼ਗਾਰੀ ਭੱਤਾ ਤੇ ਨਾ ਹੀ ਸਮਾਰਟ ਫੋਨ : ਬਰਾੜ'ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਸੱਤਾ ਹਥਿਆਉਣ ਲਈ ਪੰਜਾਬ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਬਹੁਤ ਵੱਡੀ ਠੱਗੀ ਮਾਰੀ ਹੈ, ਜਿਸ ਦਾ ਪਰਦਾਫਾਸ਼ ਹੋ ਚੁੱਕਿਆ ਹੈ। ਤਿੰਨ ਸਾਲ ਹੋ ਗਏ ਸੂਬੇ 'ਚ ਕਾਂਗਰਸ ਸਰਕਾਰ ਬਣੀ ਨੂੰ ਅਤੇ ਨੌਜਵਾਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਨਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ, ਨਾ ਬੇਰੁਜ਼ਗਾਰੀ ਭੱਤਾ, ਨਾ ਮੁਫ਼ਤ ਵਿੱਦਿਆ, ਨਾ ਵਜ਼ੀਫੇ ਅਤੇ ਨਾ ਹੀ ਸਮਾਰਟ ਫੋਨ ਮਿਲੇ। ਕਾਂਗਰਸ ਦੀ ਵਾਅਦਾਖਿਲਾਫ਼ੀ ਤੋਂ ਦੁਖੀ ਹੋ ਕੇ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵੱਲ ਜਾ ਰਹੇ ਹਨ। ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੀ ਬਜਾਏ ਆਮ ਆਦਮੀ ਪਾਰਟੀ ਵੀ ਕਾਂਗਰਸ ਸਰਕਾਰ ਨPunjab21 days ago
-
ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈਆਮ ਆਦਮੀ ਪਾਰਟੀ ਪਟਿਆਲਾ ਦਿਹਾਤੀ ਦੀ ਮੀਟਿੰਗ ਹਲਕਾ ਇੰਚਾਰਜ ਬਿਜਲੀ ਅੰਦੋਲਨ ਪਟਿਆਲਾ (ਦਿਹਾਤੀ) ਮੈਡਮ ਪ੍ਰੀਤੀ ਮਲਹੋਤਰਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੀਟਿੰਗ ਵਿਚ ਕੋਆਰਡੀਨੇਟਰ ਮਨਜੀਤ ਸਿੰਘ ਘੁੰਮਣ, ਅਬਜਰਬਰ ਗੁਰਦੀਪ ਸਿੰਘ ਫੱਗੂਵਾਲ, ਗੁਰਪ੍ਰੀਤ ਸਿੰਘ ਅੌਲਖ, ਅਬਜ਼ਰਵਰ ਜਸਬੀਰ ਸਿੰਘ ਜੱਸੀ ਵਿਸ਼ੇਸ਼ ਤੌਰ 'ਤੇ ਪੁੱਜੇ।Punjab23 days ago
-
ਖਹਿਰਾ ਤੋਂ ਬਾਅਦ ਹੁਣ ਆਪ ਦੇ ਵਿਧਾਇਕ ਸੰਦੋਆ ਨੇ ਵੀ ਅਸਤੀਫ਼ਾ ਲਿਆ ਵਾਪਸ, ਲੋਕ ਸਭਾ ਚੋਣਾਂ ਮੌਕੇ ਹੋਏ ਸਨ ਕਾਂਗਰਸ 'ਚ ਸ਼ਾਮਲਆਪ ਦੇ ਬਾਗੀ ਨੇਤਾ ਸੁਖਪਾਲ ਸਿੰਘ ਖਹਿਰਾ ਤੋਂ ਬਾਅਦ, ਕਾਂਗਰਸ ਦਾ ਹੱਥ ਫੜਨ ਵਾਲੇ ਆਪ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ।Punjab25 days ago