against
-
ਡਾਕ ਘਰ ਦੀਆਂ ਨਾਕਸ ਸੇਵਾਵਾਂ ਖ਼ਿਲਾਫ਼ ਪ੍ਰਗਟਾਇਆ ਰੋਸਕਸਬਾ ਜੰਡਿਆਲਾ ਮੰਜਕੀ ਦੇ ਸਥਾਨਕ ਡਾਕਘਰ ਦੀਆਂ ਨਾਕਸ ਸੇਵਾਵਾਂ ਤੋਂ ਡਾਢੇ ਪਰੇਸ਼ਾਨ ਲੋਕਾਂ ਨੇ ਡਾਕਘਰ ਦੇ ਬਾਹਰ ਰੋਸ ਪ੍ਰਗਟਾਇਆ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਡਾਕਘਰ ਦੀਆਂ ਸੇਵਾਵਾਂ ਸਟਾਫ ਦੀ ਕਮੀ ਹੋਣ ਕਾਰਨ ਪ੍ਰਭਾਵਿਤ ਹਨ। ਇਨ੍ਹਾਂ ਦਿਨਾਂ ਵਿਚ ਸਥਾਨਕ ਇਲਾਕੇ ਦੇ ਲੋਕਾਂ ਲਈ ਡਾਕ ਰਾਹੀਂ ਜੋ ਸਾਮਾਨ, ਚਿੱਠੀਆਂ, ਰਜਿਸਟਰੀਆਂ ਆਦਿ ਆ ਰਹੀਆਂ ਹਨ, ਉਹ ਵੀ ਲੋਕਾਂ ਤਕ ਸਮੇਂ ਸਿਰ ਨਹੀਂ ਪਹੁੰਚ ਰਹੀਆਂ। ਡਾਕਘਰ ਦੇ ਮੁੱਖ ਅਧਿਕਾਰੀ ਦੇ ਛੁੱਟੀ 'ਤੇ ਹੋਣ ਦੇ ਨਾਲ-ਨਾਲ ਉਸ ਤੋਂ ਹੇਠਲੇ ਅਧਿਕਾਰੀ ਜੋ ਕਿ ਮੁਖ ਅਧਿਕਾਰੀ ਪਿੱਛੋਂ ਕੰਮ ਕਰਨ ਲਈ ਜ਼ਿੰਮੇਵਾਰ ਹਨ, ਵੀ ਛੁੱਟੀ 'ਤੇ ਗਏ ਹੋਏ ਹਨ। ਮੌਜੂਦਾ ਸਮੇਂ ਵਿਚ ਹਾਜ਼ਰ ਅਧਿਕਾਰੀ ਵੱਲੋਂ ਵੀ ਡਾਕਘਰ ਦੇ ਕੰਮ ਦੀ ਰਫ਼ਤਾਰ ਤੇਜ਼ ਨਹੀਂ ਹੋ ਰਹੀ। ਸਥਾਨਕ ਕਸਬੇ ਦਾ ਡਾਕਘਰ ਕਪੂਰਥਲਾ ਡਾਕਘਰ ਦਫ਼ਤਰ ਦੇ ਅਧੀਨ ਆਉਂਦਾ ਹੈ ਤੇ ਕਸਬੇ ਦੇ ਲੋਕਾਂ ਵੱਲੋਂ ਕਈ ਵਾਰ ਸਬੰਧਤ ਦਫ਼ਤਰ ਵਿਚ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ।Punjab13 hours ago
-
Cititzenship Amendmenet Bill : ਅਸਾਮ 'ਚ ਹਿੰਸਕ ਹੋਇਆ ਵਿਰੋਧ ਪ੍ਰਦਰਸ਼ਨ, ਸੜਕਾਂ 'ਤੇ ਵਿਦਿਆਰਥੀਆਂ ਦਾ ਰੋਸ ਜਾਰੀਆਲ ਮੋਰਾਨ ਸਟੂਡੈਂਟਸ ਯੂਨੀਅਨ (ਏਐੱਮਐੱਸਯੂ) ਨੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਤੇ ਛੇ ਭਾਈਚਾਰਿਆਂ ਨੂੰ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਸਬੰਧੀ 48 ਗੰਟੇ ਦੇ ਅਸਾਮ ਬੰਦ ਦਾ ਸੱਦਾ ਦਿੱਤਾ ਹੋਇਆ ਸੀ। ਬੰਦ ਦੇ ਪਹਿਲੇ ਦਿਨ ਸੋਮਵਾਰ ਨੂੰ ਕਈ ਜ਼ਿਲ੍ਹਿਆਂ 'ਚ ਆਮ ਜਨਜੀਵਨ ਪ੍ਰਭਾਵਿਤ ਹੋਇਆ।National15 hours ago
-
ਬੈਂਕ ਮੁਲਾਜ਼ਮਾਂ ਦੇ ਤਾਨਾਸ਼ਾਹੀ ਰਵੱਈਏ ਤੋਂ ਲੋਕ ਤੰਗਅੱਜਕੱਲ੍ਹ ਦੇ ਦੌਰ ਵਿਚ ਪ੍ਰਰਾਈਵੇਟ ਸੈਕਟਰ ਨੂੰ ਲੋਕਾਂ ਦੀ ਸਹੂਲਤ ਲਈ ਵਧੀਆ ਮੰਨਿਆ ਜਾਂਦਾ ਹੈ ਤੇ ਸਰਕਾਰੀ ਖੇਤਰ ਵਿਚ ਸਰਕਾਰੀ ਮੁਲਾਜ਼ਮ ਸਮੇਂ ਸਮੇਂ 'ਤੇ ਕੰਮ ਨਾ ਕਰਨਾ ਜਾਂ ਹੋਰ ਕਈ ਤਰ੍ਹਾਂ ਦੇ ਦੋਸ਼ ਲੱਗਣ ਦੇ ਘੇਰੇ ਵਿੱਚ ਆਉਣਾ ਆਮ ਸੁਣਨ ਨੂੰ ਮਿਲਦਾ ਸੀ।Punjab17 hours ago
-
ਤਨਖਾਹਾਂ ਨਾ ਰਿਲੀਜ਼ ਕਰਨ ਕਰਕੇ ਪੰਜਾਬ ਸਰਕਾਰ ਖ਼ਿਲਾਫ ਰੋਸ ਰੈਲੀਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮਨਿਸਟਰੀਅਲ ਜਥੇਬੰਦੀ ਵੱਲੋਂ ਸਰਕਾਰ ਨਾਲ ਚੱਲ ਰਹੀਆਂ ਮੰਗਾਂ ਦੇ ਸਬੰਧ ਵਿਚ ਨਹਿਰੀ ਕਾਲੋਨੀ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਦੇ ਵਿਰੁੱਧ ਮਹੀਨਾ ਨਵੰਬਰ 2019 ਦੀ ਤਨਖਾਹ ਰਿਲੀਜ਼ ਨਾ ਕਰਨ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨਾ ਮੰਨਣ ਕਾਰਨ ਵਿੱਤ ਮੰਤਰੀ ਪੰਜਾਬ ਦੇ ਖਿਲਾਫ ਰੋਸ ਰੈਲੀ ਅਤੇ ਕਲਮ ਛੋੜ ਹੜਤਾਲ ਕੀਤੀ ਗਈ,Punjab18 hours ago
-
ਤਨਖ਼ਾਹਾਂ ਨਾ ਮਿਲਣ 'ਤੇ ਮੁਲਾਜ਼ਮਾਂ ਕੀਤੀ ਨਾਅਰੇਬਾਜ਼ੀਸਿੰਚਾਈ ਵਿਭਾਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੇ ਭਵਨ ਮਾਰਗ ਸ਼ਾਖਾ ਜ਼ਿਲ੍ਹਾ ਸੰਗਰੂਰ ਦੇ ਸਮੁੱਚੇ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ, ਡਰਾਫਟਸਮੈਨ ਐਸੋਸੀਏਸ਼ਨ, ਜੇਈ ਐਸੋਸੀਏਸ਼ਨ ਅਤੇ ਕਲਾਸ-4 ਨਾਲ ਸਬੰਧਤ ਸਮੁੱਚੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਮਹੀਨਾ ਨਵੰਬਰ 2019 ਦੀ ਤਨਖ਼ਾਹ ਨਾ ਮਿਲਣ ਕਾਰਨ ਰੋਸ ਪ੍ਰਗਟ ਕੀਤਾ ਗਿਆ।Punjab19 hours ago
-
ਪਾਵਰਕਾਮ ਠੇਕਾ ਮੁਲਾਜ਼ਮਾਂ ਨੇ ਲਾਇਆ ਵਿਭਾਗ ਦੇ ਦਫ਼ਤਰ ਅੱਗੇ ਧਰਨਾਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਉੱਪ ਨਿਗਰਾਨ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪਾਵਰਕਾਮ ਮੈਨੇਜਮੈਂਟ ਤੇ ਠੇਕੇਦਾਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸਬੋਧਨ ਕਰਦਿਆਂ ਸਰਕਲ ਪ੍ਰਧਾਨ ਚੌਧਰ ਸਿੰਘ ਨੇ ਕਿਹਾ ਕਿ ਪਾਵਰਕਾਮ ਵਿਭਾਗ 'ਚ ਠੇਕਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਠੇਕੇਦਾਰਾਂ ਵੱਲੋਂ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਜਾਨ ਜੋਖ਼ਮ 'ਚ ਬਿਨਾਂ ਸੇਫ਼ਟੀ ਕੰਮ ਕਰਦੇ ਕਾਮਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।Punjab19 hours ago
-
ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀਆਂ ਵੱਲੋਂ ਦੂਜੇ ਦਿਨ ਵੀ ਕੰਮ ਕਾਜ ਮੁਕੰਮਲ ਤੌਰ 'ਤੇ ਠੱਪਲੋਕ ਨਿਰਮਾਣ ਵਿਭਾਗ ਫਿਰੋਜ਼ਪੁਰ ਦੇ ਕਰਮਚਾਰੀਆਂ ਵੱਲੋਂ ਤਨਖਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਮੰਗਲਵਾਰ ਨੂੰ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਪੀਐੱਸਐੱਮਐੱਸਯੂ ਜ਼ਿਲ੍ਹਾ ਫਿਰੋਜ਼ਪੁਰ ਦੀ ਅਗਵਾਈ ਵਿਚ ਦੂਜੇ ਦਿਨ ਵੀ ਵਿਭਾਗ ਦਾ ਕੰਮ-ਕਾਜ ਮੁਕੰਮਲ ਤੌਰ 'ਤੇ ਬੰਦ ਕਰਕੇ ਹੜਤਾਲ ਕੀਤੀ ਗਈ ਅਤੇ ਨਿਰਮਾਣ ਭਵਨ ਦੇ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ।Punjab19 hours ago
-
ਕਿਸਾਨਾਂ ਨੇ ਅਵਾਰਾ ਡੰਗਰ ਡੀਸੀ ਦਫ਼ਤਰ ਅੱਗੇ ਲਿਆਂਦੇਡੀਸੀ ਦਫ਼ਤਰ ਉਸ ਵੇਲੇ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਪਿੰਡ ਚੰਗਾਲ ਅਤੇ ਅੰਧੇਰੀ ਪਿੰਡਾਂ ਦੇ ਕਿਸਾਨ ਪੰਜ ਟਰਾਲੀਆਂ ਵਿੱਚ 40 ਦੇ ਕਰੀਬ ਅਵਾਰਾ ਪਸ਼ੂ ਲੈ ਕੇ ਆ ਧਮਕੇ।Punjab19 hours ago
-
ਖੇਤ ਮਜ਼ਦੂਰ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾਣ ਦੇ ਵਿਰੋਧ 'ਚ ਮੰਡੀ ਲੱਖੇਵਾਲੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇਹਲਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦਾ ਫ਼ੈਸਲਾ ਕਿਸਾਨਾਂ ਮਜ਼ਦੂਰਾਂ ਦੇ ਵਿਰੋਧੀ ਫੈਸਲਾ ਹੈ।Punjab20 hours ago
-
ਗੋਲ਼ੀਬਾਰੀ ਤੋਂ ਪਹਿਲੇ ਫ਼ੌਜੀ ਨੇ ਅਮਰੀਕਾ ਖ਼ਿਲਾਫ਼ ਕੀਤਾ ਸੀ ਟਵੀਟਅਮਰੀਕੀ ਜਲ ਸੈਨਾ ਟਿਕਾਣੇ 'ਤੇ ਗੋਲ਼ੀਬਾਰੀ ਤੋਂ ਪਹਿਲੇ ਮੁਹੰਮਦ ਅਲ ਸ਼ਮਰਾਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਅਮਰੀਕਾ ਨੂੰ ਮੁਸਲਿਮ ਵਿਰੋਧੀ ਦੱਸਿਆ ਸੀ। ਅਮਰੀਕਾ ਵਿਚ ਫ਼ੌਜੀ ਟ੍ਰੇਨਿੰਗ ਲਈ ਆਏ ਸਾਊਦੀ ਅਰਬ ਦੀ ਹਵਾਈ ਫ਼ੌਜ ਦੇ ਸੈਕੰਡ ਲੈਫਟੀਨੈਂਟ ਸ਼ਮਰਾਨੀ ਨੇ ਅਮਰੀਕਾ ਪ੍ਰਤੀ ਨਫ਼ਰਤ ਪਾਲ ਰੱਖੀ ਸੀ।World1 day ago
-
ਮਹਿੰਗਾਈ ਖ਼ਿਲਾਫ਼ 'ਆਪ' ਨੇ ਕੀਤੀ ਨਾਅਰੇਬਾਜ਼ੀਕੀਮਤੀ ਭਗਤ, ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਡੀਸੀ ਦਫ਼ਤਰ ਸਾਹਮਣੇ ਪੁੱਡਾ ਕੰਪਲੈਕਸ 'ਚ ਵੱਡੇ ਪੱਧਰ 'ਤੇ ਨਿੱਤ ਵਰਤੋਂ 'ਚ ਆਉਣ ਵਾਲੀਆਂ ਚੀਜ਼ਾਂ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ, ਉਨ੍ਹਾਂ ਨੇ ਖਾਲੀ ਪੀਪੇ ਖੜਕਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।Punjab1 day ago
-
ਸਿੱਖਿਆ ਮੰਤਰੀ ਦੀ ਗ਼ਲਤ ਸ਼ਬਦਾਵਲੀ ਦਾ ਅਧਿਆਪਕਾਂ ਨੇ ਪ੍ਰਗਟਾਇਆ ਵਿਰੋਧਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਦੇ ਵੱਡੀ ਗਿਣਤੀ ਅਧਿਆਪਕਾਂ ਨੇ 'ਕਾਲੇ ਬਿੱਲੇ' ਲਾ ਕੇ ਸਿੱਖਿਆ ਮੰਤਰੀ ਦੁਆਰਾ ਵਰਤੀ ਗਈ ਗ਼ਲਤ ਸ਼ਬਦਾਵਲੀ ਦਾ ਵਿਰੋਧ ਪ੍ਰਗਟਾਇਆ।Punjab1 day ago
-
ਸੜਕ ਹਾਦਸੇ 'ਚ ਮਰੇ ਨੌਜਵਾਨ ਦੀ ਲਾਸ਼ ਸੜਕ 'ਤੇ ਰੱਖ ਕੇ ਪਰਿਵਾਰ ਨੇ ਲਾਇਆ ਧਰਨਾਥਾਣਾ ਜੈਤੋ ਦੇ ਐੱਸਐੱਚਓ ਸੰਜੀਵ ਕੁਮਾਰ ਅਤੇ ਏਐੱਸਆਈ ਦਲਜੀਤ ਸਿੰਘ ਖ਼ਿਲਾਫ਼ ਪਿੰਡ ਮੱਤਾ ਦੇ ਲੋਕਾਂ ਵੱਲੋਂ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਲਾPunjab1 day ago
-
ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ 'ਚ ਰੋਸਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵੱਜੋਂ ਆਈਟੀਆਈ ਸੁਨਾਮ ਵਿਖੇ ਇਕੱਤਰਤਾ ਕਰਕੇ ਰੋਸ ਵਿਅਕਤ ਕੀਤਾ।Punjab1 day ago
-
ਮੰਗਾਂ ਸਬੰਧੀ ਸਫਾਈ ਸੇਵਕਾਂ ਨੇ ਅਣਮਿਥੇ ਸਮੇਂ ਲਈ ਲਾਇਆ ਧਰਨਾਸਫਾਈ ਸੇਵਕਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਨਗਰ ਪੰਚਾਇਤ ਤਲਵੰਡੀ ਸਾਬੋ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸਮੂਹ ਸਫਾਈ ਸੇਵਕਾਂ ਨੇ ਸੋਮਵਾਰ ਨੂੰ ਸਫਾਈ ਦਾ ਕੰਮ ਬੰਦ ਕਰਕੇ ਤਲਵੰਡੀ ਸਾਬੋ ਦੇ ਨਗਰ ਪੰਚਾਇਤ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਪੰਚਾਇਤ ਖਿਲਾਫ ਨਾਅਰੇਬਾਜ਼ੀ ਵੀ ਕੀਤੀ।Punjab1 day ago
-
ਸਿੱਖਿਆ ਮੰਤਰੀ ਖ਼ਿਲਾਫ਼ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆਸੰਗਰੂਰ ਵਿਖੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਖ਼ਿਲਾਫ਼ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਵਰਤੀ ਗਈ ਭੈੜੀ ਸ਼ਬਦਾਵਲੀ ਅਤੇ ਗਾਲ੍ਹਾਂ ਕੱਢਣ ਨੂੰ ਲੈ ਕੇ ਅਧਿਆਪਕ ਵਰਗ 'ਚ ਸਿੱਖਿਆ ਮੰਤਰੀ ਖ਼ਿਲਾਫ਼ ਰੋਸ ਦੀ ਲਹਿਰ ਵਧਦੀ ਹੀ ਜਾ ਰਹੀ ਹੈ। ਸਿੱਖਿਆ ਮੰਤਰੀ ਵਲੋਂ ਵਰਤੀ ਅਜਿਹੀ ਸ਼ਬਦਾਵਲੀ ਖਿਲਾਫ ਰੋਸ ਪ੍ਰਗਟ ਕਰਨ ਲਈ ਅਧਿਆਪਕ ਜਥੇਬੰਦੀ ਡੀਟੀਐੱਫ ਵਲੋਂ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਮੌੜ ਬਲਾਕ 'ਚ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ।Punjab1 day ago
-
ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਮੈਨੇਅਮੈਂਟ ਖ਼ਿਲਾਫ਼ ਦਿੱਤਾ ਧਰਨਾ, ਫੂਕੀ ਅਰਥੀਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਮੈਨੇਜਮੈਂਟ ਖ਼ਿਲਾਫ਼ ਆਪਣੇ ਮਸਲਿਆਂ ਨੂੰ ਲੈ ਕੇ ਥਰਮਲ ਕਾਲੋਨੀ ਗੇਟ ਨੰਬਰ. 3 ਤੇ ਮੰਡਲ ਦਫ਼ਤਰ ਸਾਹਮਣੇ ਧਰਨਾ ਦੇ ਕੇ ਗੁੱਸਾ ਕੱਿਢਆ ਗਿਆ। ਇਸ ਦੌਰਾਨ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਵੀ ਫੂਕੀ ਗਈ। ਇਸ ਦੌਰਾਨ ਟੀਐੱਸਯੂ ਭੰਗਲ, ਪਾਵਰਕਾਮ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਜ਼ੋਨ ਬਠਿੰਡਾ, ਪਾਵਰਕਾਮ ਐਂਡ ਟ੍ਾਂਸਕੋ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਆਗੂ ਮੌਜੂਦ ਸਨ।Punjab1 day ago
-
ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋ ਕੰਮ-ਕਾਜ ਠੱਪਲੋਕ ਨਿਰਮਾਣ ਵਿਭਾਗ ਫਿਰੋਜ਼ਪੁਰ ਦੇ ਕਰਮਚਾਰੀਆਂ ਵੱਲੋਂ ਤਨਖਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਸੂਬਾਈ ਕਮੇਟੀ ਦੇ ਸੱਦੇ 'ਤੇ ਪੀਐੱਸਐੱਮਐੱਸਯੂ ਜ਼ਿਲ੍ਹਾ ਫਿਰੋਜ਼ਪੁਰ ਦੀ ਅਗਵਾਈ ਵਿਚ ਵਿਭਾਗ ਦਾ ਕੰਮ ਕਾਜ ਮੁਕੰਮਲ ਤੌਰ 'ਤੇ ਬੰਦ ਕਰਕੇ ਹੜਤਾਲ ਕੀਤੀ ਗਈ ਅਤੇ ਨਿਰਮਾਣ ਭਵਨ ਦੇ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ।Punjab1 day ago
-
ਪੱਲੇਦਾਰ ਯੂਨੀਅਨ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨਪੱਲੇਦਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਿਢਆ ਅਤੇ ਰੋਸ ਮਾਰਚ ਤੋਂ ਬਾਅਦ ਜ਼ਿਲ੍ਹੇ ਦੇ ਡੀਸੀ ਨੂੰ ਇਕ ਮੰਗ ਪੱਤਰ ਵੀ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਖਤਾਵਰ ਸਿੰਘ ਨੇ ਕਿਹਾ ਕਿ ਯੂਨੀਅਨ ਦੇ ਕਰਮਚਾਰੀ ਲੇਬਰ ਦਾ ਬਕਾਇਆ ਨਾ ਦਿੱਤੇ ਜਾਣ ਦੇ ਵਿਰੋਧ 'ਚ ਪੱਲੇਦਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਿਢਆ।Punjab1 day ago
-
ਪਾਣੀ ਦੀ ਘਾਟ ਕਾਰਨ ਨਗਰ ਪੰਚਾਇਤ ਖ਼ਿਲਾਫ਼ ਨਾਅਰੇਬਾਜ਼ੀਪੀਣ ਵਾਲੇ ਪਾਣੀ ਦੀ ਘਾਟ ਕਾਰਨ ਪਿੰਡ ਰਾਮਪੁਰਾ ਦੇ ਲੋਕਾਂ ਨੇ ਨਗਰ ਪੰਚਾਇਤ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਇਨਕਲਾਬੀ ਕੇਂਦਰ ਪੰਜਾਬ ਦੇ ਹਰਮੇਸ਼ ਕੁਮਾਰ ਰਾਮਪੁਰਾ, ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪਿ੍ਰਤਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਰੀਤਮ ਨੇ ਦੱਸਿਆ ਕਿ ਵਾਟਰ ਵਰਕਸ ਦਾ ਪਾਣੀ ਨਿਰਵਿਘਨ ਨਾ ਆਉਣ ਸਬੰਧੀ ਨਗਰ ਵਾਸੀਆਂ ਨੂੰ ਲਗਾਤਾਰ 7-8 ਮਹੀਨਿਆਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Punjab1 day ago