akali dal
-
ਹਰਸਿਮਰਤ ਬਾਦਲ ਵੀ ਕੋਰੋਨਾ ਦੀ ਲਪੇਟ 'ਚ, ਖ਼ੁਦ ਨੂੰ ਕੀਤਾ ਆਈਸੋਲੇਟ, ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀਬੀਬੀ ਬਾਦਲ ਨੇ ਬੀਤੇ ਕੁਝ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਕੋਵਿਡ ਟੈਸਟ ਤੇ ਕੁਆਰੰਟਾਈਨ ਹੋਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।Punjab44 mins ago
-
ਕਾਤਲਾਂ ਦੀ ਗਿ੍ਫ਼ਤਾਰੀ ਲਈ ਅਕਾਲੀ ਦਲ ਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਇਆ ਧਰਨਾਅਕਾਲੀ ਵਰਕਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦੇ ਵਿਰੋਧ 'ਚ ਵਰਦੇਵ ਸਿੰਘ ਮਾਨ ਹਲਕਾ ਇਚਾਰਜ ਅਕਾਲੀ ਦਲ ਤੇ ਪਰਿਵਾਰਕ ਮੈਬਰਾਂ ਨੇ ਧਰਨਾ ਦਿੱਤਾ। ਦਸਣਯੋਗ ਹੈ ਕਿ ਬੁੱਧਵਾਰ ਸ਼ਾਮ ਪੰਜ ਵਜੇ ਦੇ ਕਰੀਬ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੀ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਦੂਜੀ ਧਿਰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 40 ਸਾਲਾ ਮਹਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸਦਾ ਬੇਟਾ ਗੁਰਚਰਨ ਸਿੰਘ ਜ਼ਖ਼ਮੀ ਹੋ ਗਿਆ ਜੋ ਕਿ ਹਸਪਤਾਲ ਵਿਖੇ ਜੇਰੇ ਇਲਾਜ ਹੈ।Punjab20 hours ago
-
ਕਾਂਗਰਸ ਨੂੰ ਵੱਡਾ ਝਟਕਾ : ਹੰਸ ਰਾਜ ਜੋਸਨ ਸਾਥੀਆਂ ਸਣੇ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਬਣੇ ਪਾਰਟੀ ਦੇ ਜਨਰਲ ਸਕੱਤਰਸੁਖਬੀਰ ਸਿੰਘ ਬਾਦਲ ਨੇ ਹੰਸ ਰਾਜ ਜੋਸਨ ਨੁੂੰ ਪਾਰਟੀ ਦਾ ਜਨਰਲ ਸਕੱਤਰ ਐਲਾਨਿਆ ਤੇ ਨਾਲ ਹੀ ਭਵਿੱਖ ’ਚ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ ’ਚ ਉਤਾਰੇ ਜਾਣ ਦੀ ਵੀ ਗੱਲ ਕਹੀ।Punjab1 day ago
-
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਚੁਣੇ ਜਾਣ ’ਤੇ ਸਰਕਾਰ ਵਿੱਚ ਦਲਿਤ ਆਗੂਆਂ ਦੀ ਨਿਯੁਕਤੀ ਦੇ ਵਾਅਦੇ ਨੂੰ ਬੇਤੁੱਕਾ ਚੁਣਾਵੀ ਹਥਕੰਡਾ ਗਰਦਾਨਿਆਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ, ਜਿਨਾਂ ਨੇ ਆਪਣੇ ਸ਼ਾਸਨ ਦੌਰਾਨ ਐਸ.ਸੀ. ਭਾਈਚਾਰੇ ਲਈ ਕੁਝ ਵੀ ਨਹੀਂ ਕੀਤਾ, ਦੇ ਪਿਛਲੇ ਮਾੜੇ ਰਿਕਾਰਡ ਨੂੰ ਦੇਖਦੇ ਹੋਏ ਇਹ ਸਾਫ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 10 ਵਰ੍ਹਿਆਂ ਦੌਰਾਨ ਸੂਬੇ ਵਿੱਚ ਦਲਿਤਾਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਨਾਕਾਮ ਰਹੀਆਂ ਹਨPunjab1 day ago
-
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਤੇ ਟਕਸਾਲੀ 'ਚ ਰਲ਼ੇਵਾਂ ਤੈਅ : ਢੀਂਡਸਾਸੁਖਦੇਵ ਸਿੰਘ ਢੀਂਡਸਾ ਨੇ ਇਥੇ ਮੋਹਾਲੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਟਕਸਾਲੀ ਦਾ ਰਲ਼ੇਵਾਂ ਕਰ ਕੇ ਨਵੀਂ ਪਾਰਟੀ ਬਣਾਉਣ ਵਾਸਤੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਬਾਰੇ ਅਖ਼ੀਰਲੀ ਬੈਠਕ 17 ਅਪ੍ਰਰੈਲ ਨੂੰ ਰੱਖੀ ਗਈ ਹੈ ਜਿਸ 'ਚ ਦੋਵਾਂ ਪਾਰਟੀਆਂ ਦੇ ਸਾਂਝੇ ਫ਼ੈਸਲੇ ਤੋਂ ਬਾਅਦ 6 ਮੈਂਬਰੀ ਕਮੇਟੀ ਬਣਾਈ ਗਈ ਜਿਸ 'ਚ ਦੋਹਾਂ ਪਾਰਟੀਆਂ ਤੋਂ ਤਿੰਨ-ਤਿੰਨ ਮੈਂਬਰ ਸ਼ਾਮਿਲ ਕੀਤੇ ਗਏ ਹਨ।Punjab1 day ago
-
ਸੇਖੋਂ ਦੇ ਜ਼ੀਰਾ ਜਾਂਦਿਆਂ ਹੀ ਸ਼ਹਿਰੀ ਹਲਕੇ ਤੋਂ ਬਰਾੜ ਦੀ ਲਾਬਿੰਗ ਸ਼ੁਰੂਬੀਤੇ ਕੁੱਝ ਦਿਨਾਂ ਤੋਂ ਅਕਾਲੀ ਦਲ ਬਾਦਲ ਦੇ ਤੇਜ਼ੀ ਨਾਲ ਬਦਲਦੇ ਹਲਾਤਾਂ ਮਗਰੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਟਿਕਟ ਐਲਾਨੇ ਜਾਣ ਮਗਰੋਂ ਖਾਲੀ ਹੋਈ ਫਿਰੋਜ਼ਪੁਰ ਸ਼ਹਿਰੀ ਹਲਕੇ ਦੀ ਸੀਟ ਲਈ ਅਕਾਲੀ ਆਗੂਆਂ ਵੱਲੋਂ ਲਾਬਿੰਗ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਕਾਲੀ ਦਲ ਨੂੰ ਮਿਲੀ ਵਕਤੀ ਰਾਹਤ ਤੋਂ ਬਾਅਦ ਅਕਾਲੀਆਂ ਦੇ ਹੌਂਸਲੇ ਸੈਂਸੇਕਸ ਦੀ ਤਰ੍ਹਾਂ ਤੇਜ਼ੀ ਨਾਲ ਉਪਰ ਚੱੜ੍ਹੇ ਹਨ। ਇਹੋ ਕਾਰਨ ਹੈ ਕਿ ਹੁਣ ਅਕਾਲੀਆਂ ਨੇ ਖੁੱਲ੍ਹ ਕੇ ਆਪੋ ਆਪਣੇ ਹੱਕਾਂ ਲਈ ਅੱਗੇ ਆਉਣਾ ਸ਼ੁਰੂ ਕਰ ਦਿੱਤਾ ਹੈ।Punjab2 days ago
-
ਅਕਾਲੀ ਦਲ ਟਕਸਾਲੀ ਤੇ ਡੈਮੋਕ੍ਰੇਟਿਕ ’ਚ ਰਲੇਵਾਂ ਤੈਅ, 17 ਨੂੰ ਬਣਾਈ ਜਾਵੇਗੀ ਸਾਂਝੀ ਰਣਨੀਤੀਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਤੇ ਟਕਸਾਲੀ ਦਰਮਿਆਨ ਏਕਤਾ ਦੀਆਂ ਤੰਦਾਂ ਮਜ਼ਬੂਤ ਹੋਣ ਲੱਗੀਆਂ ਹਨ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਦੀ ਅਗਵਾਈ ਵਾਲੇ ਦੋਵੇਂ ਅਕਾਲੀ ਧੜਿਆਂ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਸਾਰੇ ਆਗੂ ਏਕਤਾ ਕਰਨ ਲਈ ਰਜ਼ਾਮੰਦ ਹੋ ਗਏ ਹਨ।Punjab3 days ago
-
ਅਕਾਲੀ ਦਲ ਤੋਂ ਤੌਬਾ ਕਰਦਿਆਂ ਅਵਤਾਰ ਜ਼ੀਰਾ ਵੱਲੋਂ ਆਜ਼ਾਦ ਚੋਣਾਂ ਲੜਨ ਦਾ ਕੀਤਾ ਐਲਾਨਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ 'ਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ ਤੇ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਵਤਾਰ ਸਿੰਘ ਜ਼ੀਰਾ ਦੀ ਟਿਕਟ ਕੱਟ ਕੇ ਇੱਥੇ ਸਾਬਕਾ ਮੰਤਰੀ ਜਨਮੇਜਾ ਨੂੰ..Punjab4 days ago
-
Kotkapura Goli Kand : ਫੈਸਲੇ ਵਿਰੋਧ 15 ਅਪ੍ਰੈਲ ਨੂੰ ਹਾਈ ਕੋਰਟ ਅੱਗੇ ਧਰਨਾ ਦੇਣਗੇ ਮਾਨ ਦਲ ਦੇ ਆਗੂਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਪੰਜਾਬ ਹਰਿਆਣਾ ਹਾਈ ਕੋਰਟ ਮੂਹਰੇ 15 ਅਪ੍ਰੈਲ ਨੂੰ ਧਰਨਾ ਲਗਾਇਆ ਜਾਵੇਗਾ ਤਾਂ ਜੋ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਵਾਲੀ ਸੂਬਾ ਸਰਕਾਰ ਦੀ ਜਨਤਕ ਤੌਰ ਤੇ ਪੋਲ ਖੋਲੀ ਜਾ ਸਕੇPunjab5 days ago
-
ਜ਼ੀਰਾ ਵਿਧਾਨ ਸਭਾ ਹਲਕੇ ਤੋਂ ਜਨਮੇਜਾ ਸਿੰਘ ਸੇਖੋਂ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਨੇ ਕੀਤਾ ਐਲਾਨਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਛੇਵੇਂ ਉਮੀਦਵਾਰ ਦੇ ਐਲਾਨ ਕਰ ਦਿੱਤਾ ਹੈ।Punjab5 days ago
-
ਰਾਸ਼ਨ ਕਾਰਡ ਕੱਟੇ ਜਾਣ ਦਾ ਮੰਤਰੀ ਕੋਲ ਵਿਰੋਧ ਕਰਨਾ ਗਰੀਬ ਪਰਿਵਾਰ ਨੂੰ ਪਿਆ ਮਹਿੰਗਾਦੀਨਾਨਗਰ ਹਲਕੇ ਦੇ ਪਿੰਡ ਘੇਸਲ ਵਿਖੇ ਇਕ ਗਰੀਬ ਪਰਿਵਾਰ ਨੂੰ ਰਾਸ਼ਨ ਕਾਰਡ ਕੱਟੇ ਜਾਣ ਦਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਕੋਲ ਵਿਰੋਧ ਕਰਨਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਦੀਨਾਨਗਰ ਪੁਲਿਸ ਨੇ ਦੋਵਾਂ ਪਤੀ-ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ।Punjab6 days ago
-
ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ ਦਾ ਦੇਹਾਂਤਪੰਥਕ ਹਲਕਿਆਂ ਨੂੰ ਜਥੇਦਾਰ ਸਵਰਨ ਸਿੰਘ ਚਨਾਰਥਲ ਦੀ ਬੇਵਕਤੀ ਮੌਤ ਨੇ ਝੰਜੋੜ ਕੇ ਰੱਖ ਦਿੱਤਾ ਹੈ। ਜਿਉ ਹੀ ਜਥੇਦਾਰ ਸਵਰਨ ਸਿੰਘ ਚਨਾਰਥਲ ਦੇ ਮੌਤ ਦੀ ਖ਼ਬਰ ਪੰਥਕ ਹਲਕਿਆਂ ਵਿਚ ਫੈਲੀ ਤੁਰੰਤ ਸੋਗ ਦੀ ਲਹਿਰ ਫੈਲ ਗਈ।Punjab7 days ago
-
10 ਪਰਿਵਾਰ ਅਕਾਲੀ ਦਲ 'ਚ ਸ਼ਾਮਲਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋਂ ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਸੈਦੋ ਕੇ ਦੇ 10 ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਜੇ ਚੱਕ ਸੈਦੋ ਕੇ ਪਹੁੰਚ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ। ਇਸ ਸਮੇਂ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਹਲਕਾ ਵਾਸੀ ਕਾਂਗਰਸ ਦੇ ਝੂਠੇ ਲਾਰਿਆਂ ਅਤੇ ਖੇਡ ਮੰਤਰੀ ਰਾਣਾ ਸੋਢੀ ਤੇ ਉਸਦੇ ਪਰਿਵਾਰ ਦੀਆ ਜ਼ਿਆਦਤੀਆਂ ਤੋਂ ਤੰਗ ਆ ਚੁੱਕੇ ਹਨ, ਇਸ ਕਰਕੇ ਉਹ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ।Punjab8 days ago
-
ਕਾਂਗਰਸ ਵਿਧਾਇਕ ਨੂੰ ਚੂੜੀਆਂ ਦੇਣ ਪੁੱਜੀਆਂ ਭਾਜਪਾ ਮਹਿਲਾ ਵਰਕਰਾਂ ਨਾਲ ਪੁਲਿਸ ਵੱਲੋਂ ਧੱਕਾ-ਮੁੱਕੀਮਲੋਟ ’ਚ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਹਮਲਾ ਕਰ ਕੇ ਉਨ੍ਹਾਂ ਨੂੰ ਨੰਗਾ ਕਰਨ ਦੀ ਸ਼ਰਮਨਾਕ ਘਟਨਾ ਤੋਂ ਬਾਅਦ ਬੁੱਧਵਾਰ ਨੂੰ ਸੂਬੇ ਭਰ ’ਚ ਕਾਂਗਰਸ ਵਿਧਾਇਕਾਂ ਨੂੰ ਭਾਜਪਾ ਮਹਿਲਾ ਮੋਰਚਾ ਨੇ ਚੂੜੀਆਂ ਸੌਂਪ ਕੇ ਰੋਸ ਪ੍ਰਦਰਸ਼ਨ ਕਰਨਾ ਸੀ। ਫਤਹਿਗੜ੍ਹ ਸਾਹਿਬ ਤੋਂ ਪਾਰਟੀ ਦੀਆਂ ਮਹਿਲਾ ਵਰਕਰਾਂ ਜਦੋਂ ਪਾਰਟੀ ਦੇ ਨੇਤਾਵਾਂ ਨਾਲ ਵਿਧਾਇਕ ਕੁਲਤੀਜ ਸਿੰਘ ਨਾਗਰਾ ਨੂੰ ਚੂੜੀਆਂ ਸੌਂਪਣ ਡੀਸੀ ਕੰਪਲੈਕਸ ਦੇ ਸਾਹਮਣੇ ਨਾਗਰਾ ਦੇ ਦਫ਼ਤਰ ਦੇ ਬਾਹਰ ਪੁੱਜੀਆਂPunjab9 days ago
-
Punjab Assembly Elections 2022 : ਚੋਣਾਂ ਤੋਂ ਪਹਿਲਾਂ ਪੰਜਾਬ 'ਚ ਇਲਜ਼ਾਮਬਾਜ਼ੀ ਦੀ ਸਿਆਸਤ ਲੱਗੀ ਭਖਣਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ ਸਿਆਸੀ ਪਾਰਟੀਆਂ ਨੇ ਰਾਜਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਉਥੇ ਸਿਆਸੀ ਆਗੂ ਤੋਹਮਤਬਾਜ਼ੀ ’ਤੇ ਉਤਰ ਆਏ ਹਨ।Punjab9 days ago
-
ਅਕਾਲੀਆਂ ਨੇ 'ਆਪ' ਤੇ ਕਾਂਗਰਸ ਦਾ ਪੁਤਲਾ ਸਾੜਿਆਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸੱਦੇ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਅਕਾਲੀ ਵਰਕਰਾਂ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਖ਼ਿਲਾਫ਼ ਮੁਜ਼ਾਹਰਾ ਕੀਤਾ।Punjab9 days ago
-
ਉਤਰ ਕਾਟੋ, ਹੁਣ ਮੇਰੀ ਵਾਰੀ!ਭਾਰਤੀ ਰਾਜਨੀਤੀ ਵਿਚ ਕੁਝ ਵੀ ਸਥਿਰ ਨਹੀਂ ਹੈ। ਨੇਤਾ ਆਪਣੀਆਂ ਪਾਰਟੀਆਂ ਕੱਪੜਿਆਂ ਵਾਂਗ ਬਦਲਦੇ ਹਨ। ਰੁੱਸਦੇ ਹਨ, ਮੰਨਦੇ ਹਨ ਤੇ ਇਕ-ਦੂਜੇ ਨਾਲ ਸੌਂਕਣਾਂ ਵਾਂਗ ਲੜਦੇ ਹਨ। ਤਾਅਨੇ-ਮਿਹਣੇ ਮਾਰਦੇ ਹਨ।Editorial10 days ago
-
ਕਾਂਗਰਸ ਨੂੰ ਪੰਜਾਬ ਦੇ ਲੋਕ ਮਾਫ਼ ਨਹੀਂ ਕਰਨਗੇ : ਕਬੀਰ ਦਾਸਰਿਆਸਤੀ ਸ਼ਹਿਰ ਨਾਭਾ ਦੇ ਦੇਵੀ ਦੁਆਲਾ ਚੌਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਜਿੰਨੇ ਵੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।Punjab10 days ago
-
ਅਕਾਲੀ ਦਲ ਨੇ ਪ੍ਰਦਰਸ਼ਨ ਦੌਰਾਨ ਘੇਰਿਆ ਵਿਰੋਧੀਆਂ ਨੂੰਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜਗਰਾਓਂ 'ਚ ਵਿਰੋਧੀ ਰਾਜਨੀਤਿਕ ਪਾਰਟੀਆਂ ਦੀ 'ਤਿੱਕੜੀ' ਖਿਲਾਫ ਰੋਸ ਪ੍ਰਦਰਸ਼ਨ, ਰੋਸ ਮਾਰਚ ਤੇ ਘੜੇ ਭੰਨਦਿਆਂ ਜ਼ੋਰਦਾਰ ਵਿਰੋਧ ਜਿਤਾਇਆ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਨੇ ਪੰਜਾਬ 'ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਨ ਦਾ ਦਾਅਵਾ ਕਰਦਿਆਂ ਕਾਂਗਰਸੀ ਧੱਕੇਸ਼ਾਹੀਆਂ ਦਾ ਗਿਣ-ਗਿਣ ਕੇ ਹਿਸਾਬ ਲੈਣ ਦਾ ਐਲਾਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਦੇ ਨਵੇਂ ਖੇਤੀ ਕਾਨੰੂਨਾਂ ਸਬੰਧੀ ਪੰਜਾਬ ਦੇ ਲੋਕਾਂ ਨੰੂ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾPunjab10 days ago
-
ਕਾਂਗਰਸ ਤੇ 'ਆਪ' ਦਾ ਕੇਂਦਰ ਸਰਕਾਰ ਨਾਲ ਅੰਦਰਖਾਤੇ ਗਠਜੋੜ : ਜੁਨੇਜਾਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਨੇ ਅੱਜ ਸ਼ਹਿਰ ਦੇ ਫੁਹਾਰਾ ਚੌਕ ਵਿਖੇ ਢਾਈ ਘੰਟੇ ਧਰਨਾ ਦੇ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਧਰਨੇ ਵਿਚ ਅਕਾਲੀ ਕਾਰਕੁਨਾਂ ਤੋਂ ਇਲਾਵਾ ਸ਼ਹਿਰ ਦੇ ਆਮ ਲੋਕਾਂ ਨੇ ਵੀ ਹਿੱਸਾ ਲੈ ਕੇ ਸੂਬਾ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਏ ਅਤੇ ਸਰਕਾਰ ਤੋਂ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ।Punjab10 days ago