90 ਦੇਸ਼ਾਂ ਦੇ ਰਾਜਦੂਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਪਾਕਿ ਹਾਈ ਕਮਿਸ਼ਨਰ ਨਹੀਂ ਆਏ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 90 ਦੇਸ਼ਾਂ ਦੇ ਰਾਜਦੂਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ 'ਚ ਦਰਸ਼ਨ ਕੀਤੇ ਤੇ ਮੱਥਾ ਟੇਕਿਆ। ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇਖਿਆ ਤੇ ਲੰਗਰ ਭਵਨ ਵੀ ਗਏ। ਇਸ ਮੌਕੇ ਉਨ੍ਹਾਂ ਨੂੰ ਐੱਸਜੀਪੀਸੀ ਵੱਲੋਂ ਸਨਮਾਨਿਤ ਕੀਤਾ ਗਿਆ। ਰਾਜਦੂਤਾਂ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਸਮੂਹਕ ਤਸਵੀਰਾਂ ਵੀ ਖਿਚਵਾਈਆਂ।
Punjab1 month ago