chandigarh news
-
ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਮਹਿੰਦਰਾ ਐਂਡ ਮਹਿੰਦਰਾ ਨਾਲ ਸਮਝੌਤਾ ਸਹੀਬੱਧਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇ ਕੇ ਹੁਨਰਮੰਦ ਬਣਾਉਣ ਸਬੰਧੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਅੱਜ ਖੇਤਰ ਦੇ ਵਿਦਿਆਰਥੀਆਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਲਈ ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਿਵੀਜ਼ਨ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ।Punjab9 days ago
-
ਪੰਜਾਬ ਭਰ 'ਚ 17 ਨੂੰ ਲੱਗਣਗੇ ਪੈਨਸ਼ਨ ਸਕੀਮਾਂ ਸਬੰਧੀ ਵਿਸ਼ੇਸ਼ ਕੈਂਪ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੇ ਹੁਕਮਅੱਜ ਇਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਮੁਲਾਂਕਣ ਕਰਦਿਆਂ ਡਾ. ਬਲਜੀਤ ਕੌਰ ਵਲੋਂ ਪੈਨਸ਼ਨ ਸਕੀਮਾਂ ਦਾ ਰੀਵਿਊ ਕਰਦਿਆਂ ਪੈਨਸ਼ਨ ਸਕੀਮਾਂ ਦੇ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸੰਗਰੂਰ ਅਤੇ ਮਾਨਸਾ ਦੀ ਤਰਜ਼ ‘ਤੇ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੀਐੱਫਐੱਮਐੱਸ ਸਿਸਟਮ ਰਾਹੀਂ ਅਦਾਇਗੀ ਨੂੰ ਜਲਦੀ ਲਾਗੂ ਕਰਨ ਦੇ ਹੁਕਮ ਦਿੱਤੇ ਗਏ।Punjab9 days ago
-
ਰਾਜਾ ਵੜਿੰਗ ਨੇ ਸਰਹੱਦ 'ਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਸੁਰੱਖਿਆ ਸਬੰਧੀ ਖਤਰਿਆਂ ਦੀ ਦਿੱਤੀ ਚਿਤਾਵਨੀਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਦਾਸਪੁਰ-ਪਠਾਨਕੋਟ ਖੇਤਰ ਵਿਚ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪੈਦਾ ਹੋਣ ਵਾਲੇ ਸੁਰੱਖਿਆ ਸਬੰਧੀ ਖਤਰਿਆਂ ਦੀ ਚਿਤਾਵਨੀ ਦਿੱਤੀ ਹੈ, ਜਿਸਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਬੀਐੱਸਐੱਫ ਨੇ ਖ਼ੁਲਾਸਾ ਕੀਤਾ ਹੈ।Punjab9 days ago
-
ਸਾਂਸਦ ਰਾਘਵ ਚੱਢਾ ਵੱਲੋਂ ਪੰਜਾਬ 'ਚ ਸਰਾਵਾਂ 'ਤੇ ਜੀਐੱਸਟੀ ਲਗਾਉਣ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧਿਆਨ ਪੰਜਾਬ ਦੇ ਕਈ ਭਖਦੇ ਮੁੱਦਿਆਂ ਵੱਲ ਦਿਵਾਇਆ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਭਾਜਪਾ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਦੀਆਂ ਸਰਾਵਾਂ 'ਤੇ 12 ਫੀਸਦੀ ਜੀਐਸਟੀ ਲਗਾਉਣ ਦਾ ਫ਼ੈਸਲਾ ਰਿਹਾ।Punjab9 days ago
-
ਮਨਰੇਗਾ ਦਾ ਜੇਈ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਵਿਖੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੇ ਹੋਰਾਂ ਨਾਲ ਮਿਲ ਕੇ ਆਪਣੇ ਪਿੰਡ ਚੱਕ ਰੋੜਾਂਵਾਲੀ ਵਿਖੇ ਪੰਚਾਇਤੀ ਜਮੀਨ ‘ਤੇ ਸਰਕਾਰੀ ਸਕੀਮ ਅਧੀਨ ਜੰਗਲ (ਪੌਦੇ) ਲਗਾਇਆ ਹੈ ਪਰ ਜੇਈ ਸੁਵਰਸਾ ਉਸ ਜਮੀਨ ਦੀ ਮਿਣਤੀ ਤੋਂ ਬਾਅਦ ਭੁਗਤਾਨ ਲਈ ਉਸ ਦਾ ਕੇਸ ਭੇਜਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੀ ਹੈ।Punjab9 days ago
-
ਪੰਜਾਬ ਯੂਨੀਵਰਸਿਟੀ ਦਾ ਨਹੀਂ ਹੋਵੇਗਾ ਕੇਂਦਰੀਕਰਨ, ਕੇਂਦਰ ਸਰਕਾਰ ਨੇ ਰਾਜ ਸਭਾ ’ਚ ਦਿੱਤਾ ਜਵਾਬਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ। ਅੱਜ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਣੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ’ਚ ਕੇਂਦਰ ਸਰਕਾਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ।Punjab10 days ago
-
PCA ਮੁਹਾਲੀ 'ਚ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ ਟੀ-20, ਸਤੰਬਰ 'ਚ ਭਾਰਤ ਦੌਰੇ 'ਤੇ ਆ ਰਹੀ ਹੈ ਆਸਟ੍ਰੇਲੀਆ ਟੀਮਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦੀ ਸਥਾਪਨਾ 1993 ਵਿੱਚ ਕੀਤੀ ਗਈ ਸੀ। ਸਟੇਡੀਅਮ ਵਿੱਚ 26,000 ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੈ। ਪਹਿਲਾ ਵਨਡੇ ਮੈਚ 22 ਨਵੰਬਰ 1993 ਨੂੰ ਮੁਹਾਲੀ ਸਟੇਡੀਅਮ ਵਿੱਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ ਸੀ।Punjab10 days ago
-
ਵਸੀਕਾ ਨਵੀਸਾਂ ਵੱਲੋਂ ਬੂਥਾਂ ਦੇ ਬਾਹਰ ਨਿਰਧਾਰਤ ਫੀਸਾਂ ਦੇ ਬੋਰਡ ਲਾਉਣ ਦੇ ਕੰਮ ਆਈ ਤੇਜ਼ੀ ਸਰਕਾਰ ਨੇ ਕੀਤੀ ਸੀ ਸਖਤੀਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਵਸੀਕਾ ਨਵੀਸਾਂ ਨੂੰ ਵੱਖ-ਵੱਖ ਦਸਤਾਵੇਜ਼ ਲਿਖਣ ਲਈ ਨਿਰਧਾਰਿਤ ਫੀਸਾਂ ਦੇ ਬੋਰਡ ਲਗਾਉਣ ਦੇ ਦਿੱਤੇ ਨਿਰਦੇਸ਼ਾਂ ਪਿੱਛੋਂ ਇਸ ਕੰਮ ਵਿੱਚ ਤੇਜੀ ਆ ਗਈ ਹੈ। ਮਾਲ ਤੇ ਮੁੜਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੁੱਝ ਦਿਨ ਪਹਿਲਾਂ ਹੀ ਵਸੀਕਾ ਨਵੀਸਾਂ ਨੂੰ ਆਪਣੇ ਬੂਥਾਂ ਦੇ ਬਾਹਰ ਫੀਸਾਂ ਦੇ ਬੋਰਡ ਲਾਉਣ ਦੇ ਹੁਕਮ ਦਿੱਤੇ ਸਨ।Punjab10 days ago
-
Weather Update: ਚੰਡੀਗੜ੍ਹ 'ਚ ਸਵੇਰ ਤੋਂ ਬੱਦਲ, ਮੌਸਮ ਹੋਇਆ ਸੁਹਾਵਣਾ, ਦੁਪਹਿਰ ਨੂੰ ਹੋ ਸਕਦੀ ਹੈ ਬਾਰਿਸ਼ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਅੱਜ ਸਵੇਰ ਤੋਂ ਹੀ ਆਸਮਾਨ ਵਿੱਚ ਬੱਦਲਾਂ ਨੇ ਡੇਰੇ ਲਾਏ ਹੋਏ ਹਨ। ਦਿਨ ਦੀ ਸ਼ੁਰੂਆਤ ਬੱਦਲਾਂ ਨਾਲ ਹੋਈ ਹੈ। ਅਜਿਹੇ 'ਚ ਦੁਪਹਿਰ ਬਾਅਦ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਤਿੰਨ ਦਿਨਾਂ ਤੋਂ ਮੀਂਹ ਨਹੀਂ ਪਿਆ, ਜਿਸ ਕਾਰਨ ਲੋਕ ਹੁੰਮਸ ਅਤੇ ਗਰਮੀ ਤੋਂ ਪ੍ਰੇਸ਼ਾਨ ਹਨ।Punjab10 days ago
-
ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤਕ ਯਕੀਨੀ ਬਣਾਉਣ ਦੇ ਆਦੇਸ਼ਅੱਜ ਪਾਰਟੀ ਦੇ ਵਿਧਾਇਕਾਂ ਨਾਲ ਵਿਚਾਰ-ਚਰਚਾ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਬਹੁਤ ਯੋਜਨਾਬੱਧ ਢੰਗ ਨਾਲ ਉਲੀਕਿਆ ਗਿਆ ਹੈ ਅਤੇ ਹੁਣ ਇਸ ਨੂੰ ਬਿਨਾਂ ਕਿਸੇ ਔਕੜ ਤੋਂ ਅਮਲੀਜਾਮਾ ਪਹਿਨਾਇਆ ਜਾਵੇ ਤਾਂ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ।Punjab10 days ago
-
ਆਪ ਸਰਕਾਰ ਸਿਹਤ ਤੇ ਸਿੱਖਿਆ ਦੋਵੇਂ ਮੁਹਾਜ਼ਾਂ ’ਤੇ ਕਾਰਗੁਜ਼ਾਰੀ ਵਿਖਾਉਣ 'ਚ ਅਸਫਲ : ਅਕਾਲੀ ਦਲਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸਿਹਤ ਤੇ ਸਿੱਖਿਆ ਦੋਵੇਂ ਮੁਹਾਜ਼ਾਂ ’ਤੇ ਕਾਰਗੁਜ਼ਾਰੀ ਵਿਖਾਉਣ ਵਿਚ ਅਸਫਲ ਰਹੀ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਮਰੀਜ਼ਾਂ ਨੂੰ ਹਸਪਤਾਲਾਂ ਤੋਂ ਕਿਉਂ ਵਾਪਸ ਮੋੜਿਆ ਜਾ ਰਿਹਾ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਕਿਉਂ ਨਹੀਂ ਮਿਲ ਰਹੀਆਂ ਜਦੋਂ ਕਿ ਆਪ ਸਰਕਾਰ ਦੌਰਾਨ ਸੂਬੇ ਦੀ ਆਮਦਨ ਵਧੀ ਹੈ।Punjab10 days ago
-
ਕੌਮੀ ਖ਼ਿਤਾਬ ਲਈ ਪੰਜਾਬ 'ਚੋਂ ਸਿਰਫ਼ 6 ਅਧਿਆਪਕ ਨਾਮਜ਼ਦ, ਕੌਮੀ ਜੱਜਮੈਂਟ ਕਮੇਟੀ ਸਾਹਮਣੇ ਇਸ ਦਿਨ ਹੋਵੇਗੀ ਇੰਟਰਵਿਊਸਿੱਖਿਆ ਵਿਭਾਗ ਵੱਲੋਂ ਬਣਾਈ ਸਿਲੈਕਸ਼ਨ ਕਮੇਟੀ ਨੇ ਸੂਬੇ ਵਿਚੋਂ 6 ਅਧਿਆਪਕਾਂ/ਹੈੱਡਮਾਸਟਰਾਂ ਨੂੰ ਨੈਸ਼ਨਲ ਐਵਾਰਡ ਦੀ ਚੋਣ ਲਈ ਨਾਮਜ਼ਦ ਕੀਤਾ ਹੈ। ਇਸ ਸਬੰਧੀ ਡੀਪੀਆਈ ਸੈਕੰਡਰੀ ਸਿੱਖਿਆ ਅਧਿਆਪਕਾਂ ਦੇ ਨਾਵਾਂ ਵਾਲੀ ਸੂਚੀ ਜਾਰੀ ਕਰ ਦਿੱਤੀ ਹੈ। ਨਾਮਜ਼ਦ ਕੀਤੇ ਅਧਿਆਪਕਾਂ ਹੁਣ 4 ਅਗਸਤ ਨੂੰ ਕੌਮੀ ਜੱਜਮੈਂਟ ਕਮੇਟੀ ਸਾਹਮਣੇ ਆਪਣੀ ਪੇਸ਼ਕਾਰੀ/ਇੰਟਰਵਿਊ ਦੇਣਗੇ।Punjab11 days ago
-
ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ : ਡਾ. ਨਿੱਜਰ ਨੇ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਹੀ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਨਾਲ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਫਾਇਰ ਸਰਵਿਸ ਨੂੰ ਹੋਰ ਮਜ਼ਬੂਤ ਕਰਨ ਲਈ ਖਰੀਦ ਕੀਤੀਆਂ ਗਈਆਂPunjab11 days ago
-
ਵਿਭਾਗੀ ਕੰਮਕਾਜ ਵਿੱਚ ਬੇਨਿਯਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਿਭਾਗ ਵਿੱਚ ਪੂਰਨ ਪਾਰਦਰਸ਼ਿਤਾ ਅਪਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਇੱਕ ਸਾਫ਼-ਸੁਥਰਾ ਪ੍ਰਸ਼ਾਸਨਿਕ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।Punjab11 days ago
-
ਦਿਹਾਤੀ ਇਲਾਕਿਆਂ ’ਚ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਕੋਸ਼ਿਸ਼ਾਂ ਤੇਜ਼ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਵਿੱਚ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਚਾਲੂ ਵਿੱਤੀ ਸਾਲ ਦੌਰਾਨ ਪੂਰਾ ਕਰਨ ਲਈ ਇੱਕ ‘ਵਿਲੇਜ ਐਕਸ਼ਨ ਪਲਾਨ’ ਤਿਆਰ ਕੀਤੀ ਹੈ।Punjab11 days ago
-
ਡਾ. ਇੰਦਰਬੀਰ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ-ਪੱਤਰ ਸੌਂਪੇਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਜੀਤ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ-ਪੱਤਰ ਸੌਂਪੇ।Punjab11 days ago
-
ਮਹਿੰਗਾਈ ਦਾ ਅਸਰ : ਉੱਜਵਲਾ ਯੋਜਨਾ ਦੇ 4 ਕਰੋੜ ਤੋਂ ਵੱਧ ਲਾਭਪਾਤਰੀਆਂ ਨੇ ਮੁੜ ਨਹੀਂ ਭਰਵਾਇਆ ਸਿਲੰਡਰਉੱਜਵਲਾ ਸਕੀਮ ਦੀ ਉਦਾਹਰਨ ਦਿੰਦਿਆਂ ਕੰਗ ਨੇ ਕਿਹਾ ਕਿ ਮਹਿੰਗਾਈ ਨੇ ਗ਼ਰੀਬ ਲੋਕਾਂ ਦੀ ਜ਼ਿੰਦਗੀ ਨੂੰ ਇਸ ਹੱਦ ਤਕ ਪ੍ਰਭਾਵਿਤ ਕੀਤਾ ਹੈ ਕਿ ਇਸ ਸਕੀਮ ਤਹਿਤ ਕਰੀਬ 9 ਕਰੋਡ਼ ਲੋਕਾਂ ਨੂੰ ਮਿਲੇ ਗੈਸ ਸਿਲੰਡਰਾਂ ’ਚੋਂ 4 ਕਰੋਡ਼ ਤੋਂ ਵੱਧ ਲਾਭਪਾਤਰੀ ਆਪਣੇ ਸਿਲੰਡਰਾਂ ਨੂੰ ਰੀਫਿਲ ਨਹੀਂ ਕਰਵਾਉਂਦੇ।Punjab11 days ago
-
PGI ਚੰਡੀਗੜ੍ਹ ਨਹੀਂ ਕਰੇਗਾ ਪੰਜਾਬ ਦੇ ਮਰੀਜ਼ਾਂ ਦਾ ਇਲਾਜ, GMCH-32 ਪਹਿਲਾਂ ਹੀ ਕਰ ਚੁੱਕਾ ਹੈ ਇਨਕਾਰ, ਸਾਹਮਣੇ ਆਇਆ ਵੱਡਾ ਕਾਰਨਪਹਿਲੀ ਅਗਸਤ ਤੋਂ ਬਾਅਦ ਹੁਣ ਕਿਸੇ ਵੀ ਮਰੀਜ਼ ਨੂੰ ਇਹ ਲਾਭ ਨਹੀਂ ਮਿਲੇਗਾ। ਹਾਲਾਂਕਿ ਦੂਜੇ ਸੂਬਿਆਂ ਦੇ ਮਰੀਜ਼ਾਂ ਨੂੰ ਪਹਿਲਾਂ ਵਾਂਗ ਹੀ ਲਾਭ ਮਿਲਦਾ ਰਹੇਗਾ। ਪੀਜੀਆਈ ਵਿੱਚ ਹਰ ਰੋਜ਼ ਵੱਡੀ ਗਿਣਤੀ 'ਚ ਪੰਜਾਬ ਦੇ ਅਜਿਹੇ ਮਰੀਜ਼ਾਂ ਦਾ ਇਲਾਜ ਹੁੰਦਾ ਸੀ। ਇਸ ਸਕੀਮ ਤਹਿਤ ਕਈ ਮਰੀਜ਼ਾਂ ਦੀਆਂ ਵੱਡੀਆਂ ਸਰਜਰੀਆਂ ਅਤੇ ਟੈਸਟ ਵੀ ਮੁਫ਼ਤ ਹੁੰਦੇ ਸਨ।Punjab11 days ago
-
ਕਿਸਾਨਾਂ ਨੇ 3 ਅਗਸਤ ਨੂੰ ਅੰਦੋਲਨ ਦਾ ਫ਼ੈਸਲਾ ਲਿਆ ਵਾਪਸ, ਮੁੱਖ ਮੰਤਰੀ ਨਾਲ ਮੀਟਿੰਗ ‘ਚ ਮੰਗਾਂ ‘ਤੇ ਬਣੀ ਸਹਿਮਤੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ ਜਿਸ ਤੋਂ ਬਾਅਦ ਕਿਸਾਨ ਆਗੂ 3 ਅਗਸਤ ਨੂੰ ਆਪਣਾ ਪ੍ਰਸਤਾਵਿਤ ਅੰਦੋਲਨ ਖਤਮ ਕਰਨ ਲਈ ਰਾਜ਼ੀ ਹੋ ਗਏ ਹਨ।Punjab11 days ago
-
ਚੰਡੀਗੜ੍ਹ 'ਚ ਜਾਨਲੇਵਾ ਕੋਰੋਨਾ, 8 ਦਿਨਾਂ 'ਚ 5ਵੀਂ ਮੌਤ, 101 ਨਵੇਂ ਸੰਕਰਮਿਤ ਮਰੀਜ਼, 936 ਐਕਟਿਵ ਕੇਸ, 6 ਮਰੀਜ਼ ਵੈਂਟੀਲੇਟਰ 'ਤੇਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦੇ ਨਾਲ ਹੁਣ ਮੌਤਾਂ ਦਾ ਸਿਲਸਿਲਾ ਵੀ ਲਗਾਤਾਰ ਸ਼ੁਰੂ ਹੋ ਗਿਆ ਹੈ। ਇੱਕ ਦੋ ਦਿਨਾਂ ਵਿੱਚ ਹੀ ਹੁਣ ਮੌਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਤ ਦਾ ਇਹ ਵਧਦਾ ਚੱਕਰ ਡਰਾਉਣਾ ਸ਼ੁਰੂ ਕਰ ਰਿਹਾ ਹੈ।Punjab11 days ago