daily hukamnama
-
ਅੱਜ ਦਾ ਹੁਕਮਨਾਮਾ (9 ਮਾਰਚ, 2021)ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।Religion6 hours ago
-
ਅੱਜ ਦਾ ਹੁਕਮਨਾਮਾ (08-03-2021)*ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥Religion1 day ago
-
ਅੱਜ ਦਾ ਹੁਕਮਨਾਮਾ (7 ਮਾਰਚ, 2021)ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।Religion2 days ago
-
ਅੱਜ ਦਾ ਹੁਕਮਨਾਮਾ (06-03-2021)ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥* *ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥Religion3 days ago
-
ਅੱਜ ਦਾ ਹੁਕਮਨਾਮਾ (05-03-2021)*ੴ ਸਤਿਗੁਰ ਪ੍ਰਸਾਦਿ ॥* *ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥Religion4 days ago
-
ਅੱਜ ਦਾ ਹੁਕਮਨਾਮਾ (04-03-2021)*ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥Religion5 days ago
-
ਅੱਜ ਦਾ ਹੁਕਮਨਾਮਾ (03-03-2021)ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥Religion6 days ago
-
ਅੱਜ ਦਾ ਹੁਕਮਨਾਮਾ (02-03-2021)ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦਾ ਕਾ ਹੰਤਾ ॥ ਰਹਾਉ ॥Religion7 days ago
-
ਅੱਜ ਦਾ ਹੁਕਮਨਾਮਾ (1 ਮਾਰਚ, 2021)Daily Hukamnama : ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।Religion8 days ago
-
ਅੱਜ ਦਾ ਹੁਕਮਨਾਮਾ (28 ਫਰਵਰੀ, 2021)ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥Religion9 days ago
-
ਅੱਜ ਦਾ ਹੁਕਮਨਾਮਾ (27 ਫਰਵਰੀ, 2021)ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ॥੧॥ ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਉਸ ਮੋਹ ਜਾਲ ਵਿਚੋਂ) ਆਪ ਕੱਢ ਲਿਆ, ਜੋ ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ॥੧॥ ਰਹਾਉ॥Religion10 days ago
-
ਅੱਜ ਦਾ ਹੁਕਮਨਾਮਾ (26 ਫਰਵਰੀ, 2021)ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥Religion11 days ago
-
ਅੱਜ ਦਾ ਹੁਕਮਨਾਮਾ (25-02-2021)*ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥Religion12 days ago
-
ਅੱਜ ਦਾ ਹੁਕਮਨਾਮਾ (23 ਫਰਵਰੀ, 2021)ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।Religion14 days ago
-
ਅੱਜ ਦਾ ਹੁਕਮਨਾਮਾ (22 ਫਰਵਰੀ, 2021)ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।Religion15 days ago
-
ਅੱਜ ਦਾ ਹੁਕਮਨਾਮਾ (21 ਫਰਵਰੀ, 2021)ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।Religion16 days ago
-
ਅੱਜ ਦਾ ਹੁਕਮਨਾਮਾ (20-02-2021)*ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥*Religion17 days ago
-
ਅੱਜ ਦਾ ਹੁਕਮਨਾਮਾ (19 ਜਨਵਰੀ, 2021)ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।Religion18 days ago
-
ਅੱਜ ਦਾ ਹੁਕਮਨਾਮਾ (18 ਫਰਵਰੀ, 2021)ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।Religion19 days ago
-
ਅੱਜ ਦਾ ਹੁਕਮਨਾਮਾ (17-02-2021)*ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥Religion20 days ago