farm laws 2021
-
Bharat Bandh : ਭਾਰਤ ਬੰਦ ਦੇ ਸਮਰਥਨ ’ਚ ਆਈ ਸ਼੍ਰੋਮਣੀ ਕਮੇਟੀ, 26 ਮਾਰਚ ਨੂੰ ਬੰਦ ਰਹਿਣਗੇ ਦਫ਼ਤਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ।Punjab21 days ago
-
Farmer's Protest : ਟਿੱਕਰੀ ਬਾਰਡਰ ’ਤੇ ਅੰਦੋਲਨ ’ਚ ਗਏ ਪਿੰਡ ਬੱਲੋ ਦੇ ਕਿਸਾਨ ਦਾ ਕਤਲ: ਪਿੰਡ ਬੱਲੋ ਦੇ ਇਕ ਗ਼ਰੀਬ ਕਿਸਾਨ ਦਾ ਟਿੱਕਰੀ ਬਾਰਡਰ ਦਿੱਲੀ ਵਿਖੇ ਅੱਜ ਕਤਲ ਹੋਣ ਦੀ ਦਰਦਨਾਕ ਖ਼ਬਰ ਹੈ। ਪਿੰਡ ਵਾਸੀਆਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਬੱਲੋ ਦਾ ਵਸਨੀਕ ਹਾਕਮ ਸਿੰਘ ਪੁੱਤਰ ਛੋਟਾ ਸਿੰਘ ਜੋ ਕਿ ਅੱਜ ਹੀ ਟਿੱਕਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ’ਚ ਪਹੁੰਚਿਆ ਸੀ ਪਰੰਤੂ ਉਸਦੀ ਗਲਾ ਵੱਢੀ ਹੋਈ ਲਾਸ਼ ਬਰਾਮਦ ਹੋਈ ਹੈ। ਉਸਦੀ ਉਮਰ ਕਰੀਬ 60 ਸਾਲ ਦੱਸੀ ਜਾ ਰਹੀ ਹੈ।Punjab21 days ago
-
Farmer's Protest : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਜੇਸ਼ ਬਾਘਾ ਦਾ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਐੱਸਸੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ ਪੱਤਰਕਾਰਾਂ ਦੇ ਸਵਾਲਾਂ ਵਿਚ ਉਸ ਸਮੇਂ ਉਲਝ ਗਏ ਜਦੋਂ ਉਨ੍ਹਾਂ ਨੂੰ ਕਿਸਾਨੀ ਸੰਘਰਸ਼ ਨਾਲ ਜੁੜੇ ਸਵਾਲ ਪੁੱਛੇ ਗਏ ਜਿਸ ਕਾਰਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਨੂੰ ਪੂਰਾ ਨਾ ਕਰਨਾ ਹੀ ਚੰਗਾ ਸਮਿਝਆ। ਉਹ ਅੱਜ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਚਾਰ ਸਾਲਾਂ ਦੇ ਰਿਪੋਰਟ ਕਾਰਡ 'ਤੇ ਪ੍ਰਸ਼ਨ ਚਿੰਨ੍ਹ ਲਾਉਣ 'ਤੇ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਦੱਸਣ ਲਈ ਰੂਪਨਗਰ ਪ੍ਰੈੱਸ ਕਲੱਬ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਸਨ।Punjab21 days ago
-
ਪੁਲਿਸ ਨੂੰ ਚੁਣੌਤੀ : ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਮੋਟਰਸਾਈਕਲ 'ਤੇ ਸਵਾਰ ਹੋ ਕੇ ਗਾਇਬ ਹੋਇਆ ਲੱਖਾ ਸਿਧਾਣਾਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਮਹਿਰਾਜ ਵਿਖੇ ਰੱਖੀ ਗਈ ਰੈਲੀ 'ਚ ਨੌਜਵਾਨ ਆਗੂ ਲੱਖਾ ਸਿਧਾਣਾ (Lakh Sidhana) ਪਹੁੰਚ ਗਿਆ ਹੈ। ਰੈਲੀ 'ਚ ਸ਼ਾਮਲ ਹੋਣ ਤੋਂ ਬਾਅਦ ਲੱਖਾ ਨੇ ਸਟੇਜ ਤੋਂ ਕਿਹਾ ਕਿ ਉਹ ਸ਼ਾਮ ਤਕ ਇੱਥੇ ਹੀ ਰਹੇਗਾ ਤੇ ਆਪਣੇ ਸਾਰੇ ਸਮਰਥਕਾਂ ਨੂੰ ਮਿਲਣ ਤੋਂ ਬਾਅਦ ਜਾਵੇਗਾ।Punjab1 month ago
-
ਟਿਕਰੀ ਬੈਰੀਅਰ ’ਤੇ ਦਿੱਲੀ ਪੁਲਿਸ ਨੇ ਲਾਏ ਚਿਤਾਵਨੀ ਬੋਰਡ, ਲਿਖਿਆ- ਆਪਣੇ ਮਜਮੇ ਨੂੰ ਤਿੱਤਰ ਬਿੱਤਰ ਕਰ ਲਓ ਵਰਨਾ...Warning board on Tikri Border : ਟਿਕਰੀ ਬੈਰੀਅਰ ’ਤੇ ਦਿੱਲੀ ਪੁਲਿਸ ਨੇ ਵਿਧਾਨਕ ਚਿਤਾਵਨੀ ਦੇ ਬੋਰਡ ਲਾਏ ਹਨ। ਇਸ ਵਿਚ ਕਿਹਾ ਗਿਆ ਹੈ ਕਿ ਸਡ਼ਕ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ ਵੱਲੋਂ ਲਾਇਆ ਗਿਆ ਮਜਮਾ ਕਾਨੂੰਨ ਦੇ ਖ਼ਿਲਾਫ਼ ਹੈ।National1 month ago
-
ਕਿਸਾਨ ਅੰਦੋਲਨ 'ਤੇ ਬੋਲਿਆ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ- ਖੇਤੀ ਕਾਨੂੰਨਾਂ 'ਤੇ ਦੋਵੇਂ ਧਿਰਾਂ ਵਰਤਣ ਸੰਜਮਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ (UNHRC) ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਦੇ ਨਾਲ ਹੀ ਪ੍ਰਸ਼ਾਸਨ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਦੇ ਹੋਏ ਨਿਆਸੰਗਤ ਹੱਲ ਲੱਭਣਾ ਅਹਿਮ ਹੈ।National2 months ago