ਦੋ ਦਿਨ ਮੁਕੰਮਲ ਵਿਭਾਗੀ ਕੰਮਾਂ ਦਾ ਬਾਈਕਾਟ ਕਰਨਗੇ ਜਲ ਸਪਲਾਈ ਵਰਕਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਰਾਹੀ ਪੇਂਡੂ ਜਲ ਘਰਾਂ ਅਤੇ ਦਫਤਰਾਂ ਵਿੱਚ ਵੱਖ ਵੱਖ ਰੈਗੂਲਰ ਪੋਸਟਾਂ 'ਤੇ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਸਬੰਧਤ ਵਿਭਾਗ 'ਚ ਮਰਜ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ 10 ਅਗਸਤ ਨੂੰ ਐਚ.ਓ.ਡੀ. ਦਫਤਰ ਮੁਹਾਲੀ ਵਿਖੇ ਸੂਬਾ ਪੱਧਰ 'ਤੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਚੱਲ ਰਹੀਆਂ ਹਨ। ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵੱਲੋਂ 3 ਅਤੇ 4 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਕਾਲ ਨੂੰ ਵੀ ਸਫਲ ਬਣਾਉਣ ਲਈ ਜ਼ਿਲ੍ਹਾ ਅਤੇ ਬ੍ਾਂਚ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
Punjab1 year ago