mukhwak
-
ਅੱਜ ਦਾ ਹੁਕਮਨਾਮਾ (18 ਅਪ੍ਰੈਲ, 2021)ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।Religion10 hours ago
-
ਅੱਜ ਦਾ ਹੁਕਮਨਾਮਾ (17 ਅਪ੍ਰੈਲ, 2021)ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ।Religion1 day ago
-
ਅੱਜ ਦਾ ਹੁਕਮਨਾਮਾ (16 ਅਪ੍ਰੈਲ, 2021)ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ,Religion2 days ago
-
ਅੱਜ ਦਾ ਹੁਕਮਨਾਮਾ (14 ਅਪ੍ਰੈਲ, 2021)ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ।Religion4 days ago
-
ਅੱਜ ਦਾ ਹੁਕਮਨਾਮਾ (12 ਅਪ੍ਰੈਲ, 2021)ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ।Religion6 days ago
-
ਅੱਜ ਦਾ ਹੁਕਮਨਾਮਾ (10 ਅਪ੍ਰੈਲ, 2021)ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ,Religion8 days ago
-
ਅੱਜ ਦਾ ਹੁਕਮਨਾਮਾ (9 ਅਪ੍ਰੈਲ, 2021)ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ।Religion9 days ago
-
ਅੱਜ ਦਾ ਹੁਕਮਨਾਮਾ (6 ਅਪ੍ਰੈਲ, 2021)ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ।Religion12 days ago
-
ਅੱਜ ਦਾ ਹੁਕਮਨਾਮਾ (5 ਅਪ੍ਰੈਲ, 2021)ਹੇ ਨਾਨਕ ਜੀ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ॥੧॥ ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ।Religion13 days ago
-
ਅੱਜ ਦਾ ਹੁਕਮਨਾਮਾ (4 ਅਪ੍ਰੈਲ, 2021)ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ?Religion14 days ago
-
ਅੱਜ ਦਾ ਹੁਕਮਨਾਮਾ (2 ਅਪ੍ਰੈਲ, 2021)ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ।Religion16 days ago
-
ਅੱਜ ਦਾ ਹੁਕਮਨਾਮਾ (29 ਮਾਰਚ, 2021)ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।Religion20 days ago
-
ਅੱਜ ਦਾ ਹੁਕਮਨਾਮਾ (28 ਮਾਰਚ, 2021)ਹੇ ਮਨੁੱਖ! ਨਿਰਾ ਇਸ ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ।Religion21 days ago
-
ਅੱਜ ਦਾ ਹੁਕਮਨਾਮਾ (14 ਮਾਰਚ, 2021)ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ।Religion1 month ago
-
ਅੱਜ ਦਾ ਹੁਕਮਨਾਮਾ (10 ਮਾਰਚ, 2021)ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) ।Religion1 month ago
-
ਅੱਜ ਦਾ ਹੁਕਮਨਾਮਾ (9 ਮਾਰਚ, 2021)ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।Religion1 month ago
-
ਅੱਜ ਦਾ ਹੁਕਮਨਾਮਾ (7 ਮਾਰਚ, 2021)ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।Religion1 month ago
-
ਅੱਜ ਦਾ ਹੁਕਮਨਾਮਾ (1 ਮਾਰਚ, 2021)Daily Hukamnama : ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।Religion1 month ago
-
ਅੱਜ ਦਾ ਹੁਕਮਨਾਮਾ (28 ਫਰਵਰੀ, 2021)ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥Religion1 month ago
-
ਅੱਜ ਦਾ ਹੁਕਮਨਾਮਾ (27 ਫਰਵਰੀ, 2021)ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ॥੧॥ ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਉਸ ਮੋਹ ਜਾਲ ਵਿਚੋਂ) ਆਪ ਕੱਢ ਲਿਆ, ਜੋ ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ॥੧॥ ਰਹਾਉ॥Religion1 month ago