Petrol Diesel Price Today : ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ Rate
ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਤੇਜ਼ੀ ਤੋਂ ਬਾਅਦ ਮੁੜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਸਰੇ ਦਿਨ ਪੈਟਰੋਲ ਤੇ ਡੀਜ਼ਲ ਕੀਮਤਾਂ ਵਧਾਈਆਂ ਹਨ। ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ 'ਚ ਪੈਟਰੋਲ ਮੁੜ ਛੇ ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਦਿਲੀ 'ਚ 15 ਪੈਸੇ ਜਦਕਿ ਕੋਲਕਾਤਾ, ਮੁੰਬਈ ਤੇ ਚੇਨਈ 'ਚ 16 ਪੈਸੇ ਪ੍ਰਤੀ ਲੀਟਰ ਵਧੀਆਂ ਹਨ।
Business1 year ago