punjabijagran
-
ਇਸਮਾਈਲਪੁਰ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦਾ ਵਿਰੋਧਬਲਾਕ ਮਹਿਤਪੁਰ ਅਧੀਨ ਪੈਂਦੇ ਪਿੰਡ ਇਸਮਾਈਲਪੁਰ ਵਿਖੇ ਮਜ਼ਦੂਰਾਂ ਵੱਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਿਕੰਦਰ ਸੰਧੂ ਨੇ ਕਿਹਾ ਕਿ ਜਦੋਂ ਤਕ ਬੇਘਰੇ ਲੋਕਾਂ ਨੂੰ ਰਿਹਾਇਸ਼ੀ ਪਲਾਟ ਨਹੀਂ ਦਿੱਤੇ ਜਾਂਦੇ, ਉਸ ਸਮੇਂ ਤਕ ਅਸੀਂ ਪੰਚਾਇਤੀ ਜ਼ਮੀਨ ਦੀ ਬੋਲੀ ਨਹੀਂ ਹੋਣ ਦੇਵਾਂਗੇ।Punjab1 hour ago
-
ਕਿਸਾਨਾਂ ਤੇ ਮਜ਼ਦੂਰਾਂ ਨੇ ਕੀਤਾ ਥਾਣਾ ਮਜੀਠਾ ਦਾ ਘਿਰਾਓ, ਆਗੂਆਂ ਨੇ ਕਿਸਾਨ ਨੂੰ ਨਾਜਾਇਜ਼ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਦੇ ਲਾਏ ਦੋਸ਼ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਥੇਬੰਦੀ ਦੀ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਅਤੇ ਸਕੱਤਰ ਕਿਰਪਾਲ ਸਿੰਘ ਕਲੇਰ ਦੀ ਅਗਵਾਈ ਵਿੱਚ ਅੱਜ ਕਿਸਾਨਾਂ ਵੱਲੋਂ ਥਾਣਾ ਮਜੀਠਾ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਸਵਿੰਦਰ ਸਿੰਘ ਰੂਪੋਵਾਲੀ ਅਤੇ ਗੁਰਲਾਲ ਸਿੰਘ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।Punjab1 hour ago
-
ਸੀਏ ਪ੍ਰਰੀਖਿਆਵਾਂ ਦੇ ਮੱਦੇਨਜ਼ਰ ਜੀਐੱਨਡੀਯੂ ਨੇ ਬਦਲੀ ਡੇਟਸ਼ੀਟਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜੂਨ ਮਹੀਨੇ 'ਚ ਹੋ ਰਹੀਆਂ ਸਮੈਸਟਰ ਪ੍ਰਰੀਖਿਆਵਾਂ ਦੀਆਂ ਨਿਰਧਾਰਿਤ ਤਾਰੀਖਾਂ ਵਿਚ ਕੁਝ ਬਦਲਾਅ ਕੀਤੇ ਗਏ ਹਨ। ਇਹ ਬਦਲਾਅ ਕਾਮਰਸ ਨਾਲ ਸਬੰਧਤ ਕੋਰਸਾਂ ਦੀਆਂ ਤਾਰੀਖਾਂ ਵਿਚ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 5 ਮਈ ਨੂੰ ਸਮੈਸਟਰ ਪ੍ਰਰੀਖਿਆਵਾਂ ਸਬੰਧੀ ਡੇਟਸ਼ੀਟ ਜਾਰੀ ਕੀਤੀ ਗਈ ਸੀ।Punjab1 hour ago
-
ਮਰੀਜ਼ਾਂ ਦਾ ਲੇਖਾ-ਜੋਖਾ ਦੇਣਗੇ ਸਰਕਾਰੀ ਡਾਕਟਰਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ 'ਚ ਤਾਇਨਾਤ ਡਾਕਟਰਾਂ ਦੀ ਕਾਰਜਪ੍ਰਣਾਲੀ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਮਰੀਜ਼ਾਂ ਦਾ ਵੇਰਵਾ ਦੇਣਾ ਹੋਵੇਗਾ। ਮਾਮਲੇ ਨੂੰ ਲੈ ਕੇ ਸਰਕਾਰੀ ਡਾਕਟਰਾਂ 'ਚ ਹਫੜਾ-ਦਫੜੀ ਵਾਲਾ ਮਾਹੌਲ ਹੈੈ। ਡਾਕਟਰ ਰਿਪੋਰਟ ਤੋਂ ਬਚਾਅ ਦਾ ਰਸਤਾ ਭਾਲਣ 'ਚ ਜੁਟੇ ਹੋਏ ਹਨ।Punjab1 hour ago
-
ਸਰਹੱਦੀ ਇਲਾਕੇ 'ਚ ਐੱਸਟੀਐੱਫ ਦੀ ਵੱਡੀ ਕਾਰਵਾਈ, ਇੱਕ ਕਿੱਲੋ ਹੈਰੋਇਨ ਨਾਲ 14 ਸਾਲ ਦੇ ਬੱਚੇ ਸਣੇ ਤਿੰਨ ਜਣੇ ਗ੍ਰਿਫ਼ਤਾਰਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਐੱਸਟੀਐੱਫ ਸੈੱਲ ਮੋਹਾਲੀ ਵਲੋਂ ਅਟਾਰੀ ਖੇਤਰ ਦੇ ਵੱਖ ਵੱਖ ਪਿੰਡਾਂ ਵਿੱਚੋਂ ਇੱਕ ਕਿੱਲੋ ਦੇ ਕਰੀਬ ਹੈਰੋਇਨ ਫੜ ਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ।Punjab1 hour ago
-
ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਦੋ ਜਣੇ ਅੰਮ੍ਰਿਤਸਰ 'ਚ ਗ੍ਰਿਫ਼ਤਾਰ, ਆਈਐੱਸਆਈ ਨੂੰ ਫ਼ੌਜ ਦੇ ਖੇਤਰ ਦੀ ਜਾਣਕਾਰੀ ਭੇਜਦੇ ਸਨ ਰਿਆਜ਼ ਤੇ ਸ਼ਮਸ਼ਾਦਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਕੰਮ ਕਰ ਰਹੇ ਦੋ ਜਾਸੂਸਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬੁੱਧਵਾਰ ਸ਼ਾਮ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ’ਚੋਂ ਫੌਜ ਦੇ ਇਲਾਕੇ ਦੇ ਨਕਸ਼ੇ ਅਤੇ ਹੋਰ ਕਈ ਜਾਣਕਾਰੀਆਂ ਮਿਲੀਆਂ ਹਨ। ਸੁਰੱਖਿਆ ਏਜੰਸੀਆਂ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।Punjab1 hour ago
-
ਚਾਰ ਦਿਨ ਦੀ ਚਾਂਦਨੀ ਫਿਰ ਹਨੇਰੀ ਰਾਤ, ਨਿਗਮ ਦੀ ਪਲਾਸਟਿਕ ਵਿਰੁੱਧ ਮੁਹਿੰਮ ਠੁੱਸਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫੇ ਅਤੇ ਪਲਾਸਟਿਕ ਦੀ ਵਰਤੋਂ 'ਤੇ ਲਾਈ ਗਈ ਪਾਬੰਦੀ 'ਤੇ ਅਮਲ ਕਰਨ ਤੇ ਵਰਤੋਂ ਨੂੰ ਰੋਕਣ 'ਚ ਨਗਰ ਨਿਗਮ ਅਸਫਲ ਰਹੀ ਹੈ। ਸ਼ਹਿਰ ਦੀਆਂ ਦੁਕਾਨਾਂ 'ਤੇ ਬਕਾਇਦਾ ਇਨ੍ਹਾਂ ਲਿਫਾਫਿਆਂ ਅਤੇ ਪਲਾਸਟਿਕ ਦੀਆਂ ਬਣੀਆਂ ਚੀਜ਼ਾਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ ਪਰ ਨਗਰ ਨਿਗਮ ਪ੍ਰਸ਼ਾਸਨ ਸਰਕਾਰੀ ਹੁਕਮਾਂ 'ਤੇ ਅਮਲ ਕਰਵਾਉਣ ਦੀ ਥਾਂ 'ਤੇ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ।Punjab1 hour ago
-
ਤਨਖਾਹ ਨਾ ਮਿਲਣ 'ਤੇ ਸਿਹਤ ਕਾਮਿਆਂ ਕੰਮਕਾਜ ਕੀਤਾ ਠੱਪਸਿਵਲ ਸਰਜਨ ਦਫ਼ਤਰ 'ਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਮਹੀਨੇ ਦੀ ਤਨਖਾਹ ਨਾ ਮਿਲਣ ਕਾਰਨ ਦੋ ਘੰਟੇ ਤਕ ਦਾ ਕੰਮਕਾਜ ਠੱਪ ਕਰ ਕੇ ਰੋਸ ਮੁਜ਼ਾਹਰਾ ਕੀਤਾ। ਸਿਵਲ ਸਰਜਨ ਦਫਤਰ 'ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਿਹਤ ਕਰਮਚਾਰੀਆਂ ਨੇ ਤਨਖਾਹ ਮਿਲਣ ਤਕ ਧਰਨਾ ਮੁਜ਼ਾਹਰਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।Punjab1 hour ago
-
ਸਰਕਾਰੀ ਡਿਸਪੈਂਸਰੀ ਤੋਂ ਕਬਜ਼ਾ ਛੁਡਾਉਣ ਗਈ ਵਿਧਾਇਕਾ ਨਾਲ ਸਰਪੰਚ ਨੇ ਕੀਤੀ ਬਦਸਲੂਕੀਅਮਨਦੀਪ ਕੌਰ ਅਰੋੜਾ ਨੇ ਬੁੱਧਵਾਰ ਨੂੰ ਪਿੰਡ ਮੋਠਾਂ ਵਾਲੀ ਵਿਚ ਸੜਕ ਬਣਾਉਣ ਦਾ ਉਦਘਾਟਨ ਕਰਨ ਤੋਂ ਬਆਦ ਉੱਥੋਂ ਦੀ ਸਰਕਾਰੀ ਡਿਸਪੈਂਸਰੀ ਦਾ ਦੌਰਾ ਕਰਨ 'ਤੇ ਪਤਾ ਲੱਗਾ ਕਿ ਮੋਠਾਂ ਵਾਲੀ ਦੇ ਸਰਪੰਚ ਹਰਨੇਕ ਸਿੰਘ ਨੇ ਉਥੇ ਕੁੱਪ ਬਣਾ ਕੇ ਕਬਜ਼ਾ ਕੀਤਾ ਹੋਇਆ ਸੀ। ਵਿਧਾਇਕਾ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਸਰਪੰਚ ਨੂੰ ਅਪੀਲ ਕੀਤੀ ਸੀ ਕਿ ਇਸ ਜਗ੍ਹਾ ਨੂੰ 31 ਮਈ ਤਕ ਖਾਲੀ ਕਰ ਦਿਓ, ਨਹੀਂ ਤਾਂ ਸਰਕਾਰ ਕਾਰਵਾਈ ਕਰੇਗੀ ਜਦਕਿ ਸਰਪੰਚ, ਉਸ ਦਾ ਬੇਟਾ ਤੇ ਪਰਿਵਾਰ ਭੱਦੀ ਸ਼ਬਦਾਵਲੀ ਬੋਲਣ ਲੱਗਾ। ਇੱਥੇ ਹੀ ਬਸ ਨਹੀਂ ਸਰਪੰਚ ਦਾ ਪੁੱਤਰ ਘਰੋਂ ਡਾਂਗ ਕੱਢ ਕੇ ਹਮਲੇ ਲਈ ਅੱਗੇ ਵੱਧਣ ਲੱਗਾ ਤਾਂ ਮੌਕੇ 'ਤੇ ਹਾਜ਼ਰ ਗੰਨਮੈਨ ਤੇ ਪ੍ਰPunjab1 hour ago
-
ਡਾ. ਨਵਜੋਤ ਕੌਰ ਸਿੱਧੂ ਦਾ ਸਿਆਸੀ ਟਵੀਟ, ਕੁੰਵਰ ਵਿਜੇ ਪ੍ਰਤਾਪ ਬਾਰੇ ਆਖੀ ਵੱਡੀ ਗੱਲਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੀਪੀਸੀਸੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਵਿਚ ਕੋਈ ਕਸਰ ਨਹੀਂ ਛੱਡਦੇ। ਬੁੱਧਵਾਰ ਨੂੰ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਵੀ ਇਸ 'ਤੇ ਟਵੀਟ ਕਰਕੇ ਸਰਕਾਰ ਨੂੰ ਤਾਂ ਘੇਰਿਆ ਹੀ, ਨਾਲ ਹੀ ਸਾਬਕਾ ਆਈਜੀ ਅਤੇ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਮੱਰਥਨ ਕਰਦੇ ਹੋਏ ਉਨ੍ਹਾਂ ਨੂੰ ਗ੍ਰਹਿ ਮੰਤਰੀ ਬਣਾਉਣ ਦੀ ਵੀ ਆਵਾਜ਼ ਬੁਲੰਦ ਕੀਤੀ। ਵਿਧਾਨ ਸਭਾ ਚੋਣਾਂ ਤੋਂ ਬਾਅਦ ਡਾ. ਸਿੱਧੂ ਦਾ ਇਹ ਪਹਿਲਾ ਰਾਜਨੀਤਕ ਟਵੀਟ ਹੈ।Punjab1 hour ago
-
ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, GNDU ਨੇ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਕੀਤਾ ਵੱਡਾ ਬਦਲਾਅਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਆਈ ਹੈ। GNDU ਨੇ ਪ੍ਰੀਖਿਆਵਾਂ ਦੀ ਡੇਟਸ਼ੀਟ ਬਦਲ ਦਿੱਤੀ ਹੈ। ਬੀ.ਕਾਮ ਅਤੇ ਸੀ.ਏ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਜੀਐਨਡੀਯੂ ਤੋਂ ਬੀ.ਕਾਮ ਅਤੇ ਸੀਏ ਫਾਊਂਡੇਸ਼ਨ ਦੀਆਂ ਪ੍ਰੀਖਿਆਵਾਂ ਆਪਸ ਵਿੱਚ ਭਿੜ ਗਈਆਂ ਸਨ।Punjab2 hours ago
-
ਸੰਜਨਾ ਨੇ ਕਿੱਕ ਬਾਕਸਿੰਗ 'ਚ ਜਿੱਤਿਆ ਗੋਲਡ ਮੈਡਲਡਿਪਸ ਦਾ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਹਮੇਸ਼ਾ ਅੱਗੇ ਰਿਹਾ ਹੈ। ਹਾਲ ਹੀ ਵਿਚ ਨਡਾਲਾ ਵਿਚ ਹੋਈ ਸਟੇਟ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਡਿਪਸ ਸਕੂਲ ਭੋਗਪੁਰ ਦੀ ਵਿਦਿਆਰਥਣ ਸੰਜਨਾ ਸ਼ਰਮਾ ਨੇ ਸੋਨੇ ਦਾ ਤਗਮਾ ਜਿੱਤਿਆ ਹੈ। ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਗੁਰਵੀਨ ਕੌਰ ਨੇ ਦੱਸਿਆ ਕਿ 12ਵੀਂ ਜਮਾਤ ਦੀ ਕਾਮਰਸ (2021-2022) ਬੈਚ ਦੀ ਸੰਜਨਾ ਪਿਛਲੇ ਕਈ ਸਾਲਾਂ ਤੋਂ ਕਿੱਕ ਬਾਕਸਿੰਗ ਦਾ ਅਭਿਆਸ ਕਰ ਰਹੀ ਹੈ।Punjab2 hours ago
-
ਡਾ. ਵਿਜੈ ਸਿੰਗਲਾ ਵੱਲੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਏ ਦੀ ਅਦਾਇਗੀ ਜਲਦ ਕਰਨ ਦਾ ਭਰੋਸਾਪੰਜਾਬ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਇਆ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ ਦਿੱਤਾ ਹੈ।Punjab2 hours ago
-
ਫਲਾਇੰਗ ਸੁਕਐਡ ਨੇ ਦਸਵੀਂ ਦੀ ਪ੍ਰਰੀਖਿਆ ਦਾ ਕੀਤਾ ਨਿਰੀਖਣਪਿੰ੍ਸੀਪਲ ਜਸਵੀਰ ਸਿੰਘ ਇੰਚਾਰਜ ਫਲਾਇੰਗ ਸੁਕਐਡ ਦਸਵੀਂ/ਬਾਰ੍ਹਵੀਂ ਬੋਰਡ ਪ੍ਰਰੀਖਿਆਵਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਗਪੁਰ ਦੇ ਦਸਵੀਂ ਕਲਾਸ ਦੀ ਚੱਲ ਰਹੀ ਪ੍ਰਰੀਖਿਆ ਦਾ ਨਿਰੀਖਣ ਕੀਤਾ।Punjab2 hours ago
-
ਧੰਨੋਵਾਲੀ ਕਰਾਸਿੰਗ 'ਤੇ ਸਬ-ਵੇ ਦੇ ਨਿਰਮਾਣ ਦਾ ਸਾਂਝਾ ਸਰਵੇਖਣ ਕੀਤਾ ਜਾਏ : ਡੀਸੀਰੇਲਵੇ ਕਰਾਸਿੰਗਜ਼ ਤੇ ਅੰਡਰਪਾਸਿਜ਼ ਦੇ ਚੱਲ ਰਹੇ ਕੰਮਾਂ ਦੀ ਰਫਤਾਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੱੁਧਵਾਰ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਰਾਜੈਕਟਾਂ ਦੇ ਸਬੰਧ ਵਿਚ ਸਮੇਂ 'ਤੇ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।Punjab2 hours ago
-
Breaking : ਚੰਡੀਗੜ੍ਹ ਹਾਊਸਿੰਗ ਬੋਰਡ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਗ੍ਰਿਫ਼ਤਾਰਚੰਡੀਗੜ੍ਹ ਹਾਊਸਿੰਗ ਬੋਰਡ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਿਆਂ ਗ੍ਰਿਫਤਾਰ। ਮੁਲਜ਼ਮ ਸ਼ਮਸ਼ੇਰ ਸਿੰਘ ਨੂੰ ਸੀਬੀਆਈ ਨੇ ਦਫ਼ਤਰ ਵਿੱਚੋਂ ਰੰਗੇ ਹੱਥੀਂ ਕਾਬੂ ਕਰ ਲਿਆ। ਚਾਰ ਘੰਟੇ ਤੱਕ ਸੀਬੀਆਈ ਦੀ ਟੀਮ ਦਫ਼ਤਰ ਦੇ ਅੰਦਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਸੀ।Punjab3 hours ago
-
Punjab Cabinet Meeting : ਪੰਜਾਬ ਕੈਬਨਿਟ ਵੱਲੋਂ ਸਿਵਲ ਜੱਜਾਂ ਦੀਆਂ ਆਸਾਮੀਆਂ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਦੌਰਾਨ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟ ਦੀਆਂ 79 ਆਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਭਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਹੇਠਲੀਆਂ ਅਦਾਲਤਾਂ ਦੇ ਕੰਮਕਾਜ ਨੂੰ ਸੁਚਾਰੂ ਕਰਨ ਲਈ ਨਵੇਂ ਜੂਡੀਸ਼ੀਅਲ ਅਫਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ। ਕੈਬਨਿਟ ਦੀ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ।Punjab3 hours ago
-
ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ ਹੁਣ ਇਕ ਕਰੋੜ ਮਿਲੇਗੀ ਐਕਸ-ਗ੍ਰੇਸ਼ੀਆ ਗਰਾਂਟ, ਪੰਜਾਬ ਕੈਬਨਿਟ ਨੇ ਫ਼ੈਸਲੇ ਨੂੰ ਦਿੱਤੀ ਹਰੀ ਝੰਡੀਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਹੈ। ਇਹ ਫ਼ੈਸਲਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ।Punjab3 hours ago
-
ਡੀਸੀ ਨੇ ਵਾਤਾਵਰਨ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹੇ 'ਚ ਚੱਲ ਰਹੀਆਂ ਵੱਖ-ਵੱਖ ਵਾਤਾਵਰਨ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਗ੍ਰੀਨ ਟਿ੍ਬਿਊਨਲ (ਐੱਨਜੀਟੀ) ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇ।Punjab3 hours ago
-
ਪੰਜਾਬ ਸਰਕਾਰ ਦਾ ਖੇਤੀਬਾੜੀ ਸੈਕਟਰ 'ਚ ਸੁਧਾਰ ਲਈ ਅਹਿਮ ਫ਼ੈਸਲਾ, ਕੈਬਨਿਟ ਨੇ ਨਾਮਜ਼ਦ ਮਾਰਕੀਟ ਕਮੇਟੀਆਂ ਕੀਤੀਆਂ ਭੰਗਪਿਛਲੀ ਸਰਕਾਰ ਤੋਂ ਵਿਰਸੇ ਵਿੱਚ ਮਿਲੀ ਬਦਇੰਤਜ਼ਾਮੀ ਦੇ ਸ਼ਿਕਾਰ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਈ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਕੈਬਨਿਟ ਨੇ ਮੌਜੂਦਾ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ।Punjab3 hours ago