shavet
-
ਸ਼ਵੇਤ ਮਲਿਕ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾਕੇੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਦੇਸ਼ ਦੇ ਨਾਗਰਿਕਾਂ ਨਾਲ ਧੱਕਾ ਕਰ ਰਹੇ ਹਨ ਜਿਸ ਦੀ ਮਿਸਾਲ ਦੇਸ਼ ਭਰ ਦੇ ਕਿਸਾਨਾਂ ਖਿਲਾਫ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨ ਵਾਪਸ ਕਰਾਉਣ ਲਈ ਦੇਸ਼ ਦੇ ਨਾਗਰਿਕ ਪਿਛਲੇ ਕਈ ਮਹੀਨਿਆਂ ਤੋਂ ਸੜਕਾਂ ਤੇ ਰੁਲ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਲਈ ਕਹਿ ਰਹੇ ਹਨ, ਪਰ ਪ੍ਰਧਾਨ ਮੰਤਰੀ ਕਿਸਾਨਾਂ ਦੇ ਇਸ ਸੰਘਰਸ਼ ਪ੍ਰਤੀ ਸੰਜੀਦਾ ਨਹੀਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਸੀਨੀਅਰ ਇਸਾਈ ਆਗੂ ਰੋਸ਼ਨ ਸਿੱਧੂ ਸੁਪਾਰੀਵਿੰਡ ਨੇ ਪਿੰਡ ਸੁਪਾਰੀਵਿੰਡ ਵਿਖੇ ਭਾਜਪਾ ਦੇ ਲੋਕ ਸਭਾ ਮੈਂਬਰ ਸ਼ਵੇਤ ਮਲਿਕ ਵਿਰੁੱਧ ਰੋਸ ਮੁਜ਼ਾਹਰਾ ਕਰਨ ਉਪਰੰਤ ਪੁਤਲਾ ਸਾੜਨ ਮੌਕੇ ਕੀਤਾ।Punjab29 days ago
-
'ਪੰਜਾਬੀ ਸਵੈ-ਮਾਣ ਲਈ ਕੁਰਬਾਨੀ ਕਰਨ ਲਈ ਤਿਆਰ'ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 49ਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਘੇਰਾਬੰਦੀ ਕਰ ਕੇ ਕਿਸਾਨ ਅੰਦੋਲਨ ਤੇ ਪੰਜਾਬੀਆਂ ਨੂੰ ਅਸਫਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬੀ ਪੰਜਾਬ ਨੂੰ ਉਜਾੜਨ ਵਾਲੇ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹਨ।Punjab2 months ago
-
ਝੂਠ ਬੋਲਦੇ ਹਨ ਪ੍ਰਧਾਨ ਮੰਤਰੀ : ਕਿਸਾਨ ਆਗੂਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 42ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝੂਠ ਬੋਲ ਰਹੇ ਹਨ ਕਿਉਂਕਿ ਕੇਂਦਰ ਸਰਕਾਰ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸੰਜੀਦਾ ਨਹੀਂ ਹੈ। ਇਕ ਪਾਸੇ ਮਾਲ ਗੱਡੀਆਂ ਬੰਦ ਕਰਕੇ, ਜੀਐੱਸਟੀ ਰੋਕ ਕੇ ਤੇ ਦਿਹਾਤੀ ਵਿਕਾਸ ਫੰਡ ਖਤਮ ਕਰਕੇ ਪੰਜਾਬ ਦੀ ਘੇਰਾਬੰਦੀ ਕੀਤੀ ਹੋਈ ਹੈ ਤਾਂ ਇਸ ਮਾਹੌਲ ਵਿੱਚ ਸਾਰਥਕ ਗੱਲਬਾਤ ਨਹੀਂ ਹੋ ਸਕਦੀ। ਇਸ ਲਈ ਜੇ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਮਾਲ ਗੱਡੀਆਂ ਚਲਾ ਕੇ ਮਾਹੌਲ ਸੁਖਾਵਾਂ ਕਰੇ।Punjab2 months ago
-
ਪੰਜਾਬੀ ਇਕਜੁੱਟ ਹੋ ਕੇ ਫਾਸ਼ੀਵਾਦੀ ਸਰਕਾਰ ਨੂੰ ਹਰਾਉਣਗੇ : ਕਿਸਾਨ ਆਗੂਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 34ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਮੋਦੀ ਦੀ ਕੇਂਦਰੀ ਸਰਕਾਰ ਪੰਜਾਬ ਦੀ ਆਰਥਿਕ ਨਾਕਾਬੰਦੀ ਕਰਕੇ ਪੰਜਾਬ ਵਿਚ ਆਪਣਾ ਫਾਸ਼ੀਵਾਦੀ ਏਜੰਡਾ ਲਾਗੂ ਕਰ ਰਹੀ ਹੈ। ਆਰਐੱਸਐੱਸ ਤੇ ਭਾਜਪਾ ਪੰਜਾਬ ਦੇ ਕਿਸਾਨ ਅੰਦੋਲਨ ਨੂੰ ਆਪਣੇ ਫਾਸ਼ੀਵਾਦੀ ਏਜੰਡੇ ਲਈ ਖਤਰਾ ਸਮਝਦੀ ਹੈ, ਇਸ ਲਈ ਉਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਇਸ ਨੂੰ ਅਰਬਨ ਨਕਸਲੀਆਂ ਦਾ ਅੰਦੋਲਨ ਕਹਿ ਰਹੀ ਹੈ।Punjab2 months ago
-
ਸ਼ਵੇਤ ਮਲਿਕ ਦੇ ਘਰ ਸਾਹਮਣੇ 33ਵੇਂ ਦਿਨ ਵੀ ਧਰਨਾ ਜਾਰੀਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 33ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕਿਸਾਨੀ ਵਿਰੋਧੀ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਬਣਾਏ ਗਏ ਹਨ ਤੇ ਕਿਸਾਨ ਆਪਣੀਆਂ ਜ਼ਮੀਨਾਂ ਬਚਾਉਣ ਲਈ ਲੜ ਰਹੇ ਹਨ।Punjab2 months ago
-
ਕਿਸਾਨ ਤੇ ਹਰੇਕ ਪੰਜਾਬੀ ਚੱਕਾ ਜਾਮ 'ਚ ਭਰਵੀਂ ਸ਼ਮੂਲੀਅਤ ਕਰਨ : ਕਿਸਾਨ ਆਗੂਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 32ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਗਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕਿਸਾਨ ਬੇਹੱਦ ਕੰਮ ਦੇ ਰੁਝੇਵਿਆਂ ਦੇ ਬਾਵਜੂਦ ਅੰਦੋਲਨ ਵਿਚ ਡਟੇ ਹੋਏ ਹਨ ਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਕੇਂਦਰ ਸਰਕਾਰ ਵੱਲੋਂ ਖਾਦ ਤੇ ਬਿਜਲੀ ਦੀ ਕਮੀਂ ਪੈਦਾ ਕਰਨ ਲਈ ਮਾਲ ਗੱਡੀਆਂ ਨਹੀਂ ਚਲਾਈਆਂ, ਫਿਰ ਪ੍ਰਦੂਸ਼ਣ ਰੋਕੂ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਇੱਕ ਕਰੋੜ ਦਾ ਜੁਰਮਾਨਾ ਤੇ ਪੰਜ ਸਾਲ ਕੈਦ ਕਰਨ ਦਾ ਐਲਾਨ ਕਰ ਦਿੱਤਾ ਹੈ ਤੇ ਫਿਰ ਕਿਸਾਨਾਂ ਨੂੰ ਵਿਆਜ 'ਤੇ ਵਿਆਜ ਦੀ ਸਕੀਮ ਤੋਂ ਕਿਸਾਨਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ।Punjab2 months ago
-
ਕੇਂਦਰ ਸਰਕਾਰ ਕਿਸਾਨ ਅੰਦੋਲਨ ਤੋਂ ਬੁਖਲਾਈਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਵੀਰਵਾਰ ਨੂੰ 29ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਤੋਂ ਭੈਅਭੀਤ ਹੋ ਗਈ ਹੈ ਤੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਪ੍ਰਦੂਸ਼ਣ ਰੋਕੂ ਆਰਡੀਨੈਂਸ ਲੈ ਕੇ ਆ ਗਈ ਹੈ ਤਾਂ ਜੋ ਇਸ ਜ਼ਰੀਏ ਕਿਸਾਨਾਂ ਨੂੰ ਕੁਚਲਿਆ ਜਾ ਸਕੇ।Punjab2 months ago
-
ਸ਼ਵੇਤ ਮਲਿਕ ਦੇ ਘਰ ਸਾਹਮਣੇ 28ਵੇਂ ਦਿਨ ਵੀ ਧਰਨਾ ਜਾਰੀਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 28ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਗਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਅਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਲਿਆਂਦੇ ਕਾਨੂੰਨ ਕਿਸਾਨਾਂ ਦਾ ਧੇਲੇ ਦਾ ਫਾਇਦਾ ਨਹੀਂ ਕਰਦੇ ਪਰ ਕਾਂਗਰਸ ਪਾਰਟੀ ਇੰਨਾ ਬੇਕਾਰ ਕਾਨੂੰਨਾਂ ਲਈ ਧੰਨਵਾਦ ਰੈਲੀਆਂ ਕਰਕੇ ਕਿਸਾਨਾਂ ਨੂੰ ਗੁਮਰਾਹ ਕਰਕੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਵਿਚ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਵਾਲੀ ਸਭ ਤੋਂ ਪਹਿਲੀ ਪਾਰਟੀ ਹੈ।Punjab2 months ago
-
ਕੇਂਦਰ ਦੀ ਚੁਣੌਤੀ ਖਿੜੇ ਮੱਥੇ ਕਬੂਲ : ਕਿਸਾਨ ਆਗੂਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 26ਵੇਂ ਦਿਨ ਅੌਰਤਾਂ ਨੇ ਭਰਵੀਂ ਸ਼ਮੂਲੀਅਤ ਕਰ ਕੇ ਅੰਦੋਲਨਕਾਰੀ ਕਿਸਾਨਾਂ ਦਾ ਹੌਸਲਾ ਵਧਾਇਆ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਬਚਿੱਤਰ ਸਿੰਘ ਕੋਟਲਾ ਤੇ ਹਰਜੀਤ ਸਿੰਘ ਝੀਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਵੱਲੋਂ ਮਾਲ ਗੱਡੀਆਂ ਲਈ ਦਿੱਤੇ ਰਸਤੇ 'ਤੇ ਗੱਡੀਆਂ ਚਲਾਉਣ ਤੋਂ ਨਾਂਹ ਕਰ ਕੇ ਪੰਜਾਬੀਆਂ ਨੂੰ ਚੁਣੌਤੀ ਦਿੱਤੀ ਹੈ ਤੇ ਪੰਜਾਬ ਦੇ ਲੋਕ ਇਸ ਨੂੰ ਖਿੜੇ ਮੱਥੇ ਕਬੂਲ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਕਾਰਵਾਈ ਕਰ ਕੇ ਪੰਜਾਬੀਆਂ ਦੀ ਹੇਠੀ ਕੀਤੀ ਹੈ ਤੇ ਕਿਸਾਨ ਅੰਦੋਲਨ ਨੂੰ ਅਣਗੌਲਿਆਂ ਕਰਨ ਦੇ ਸੁਨੇਹਾ ਦਿੱਤਾ ਹੈ।Punjab2 months ago
-
ਸ਼ਵੇਤ ਮਲਿਕ ਦੇ ਘਰ ਅੱਗੇ 25ਵੇਂ ਦਿਨ ਵੀ ਧਰਨਾ ਜਾਰੀਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ 25ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਗਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਤੇ ਕਾਰਕੁੰਨਾਂ ਨੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰ ਕੇ ਇਨਕਲਾਬੀ ਨਾਅਰਿਆਂ ਨਾਲ ਵਿਛੜੇ ਸਾਥੀ ਜਗਿੰਦਰ ਸਿੰਘ ਚੀਮਾ ਖੁਰਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।Punjab2 months ago
-
ਕੈਪਟਨ ਸਰਕਾਰ ਗ੍ਰਹਿਣ ਬਣ ਕੇ ਪੰਜਾਬ 'ਤੇ ਛਾਈ : ਮਲਿਕਕੈਪਟਨ ਦੀ ਕਾਂਗਰਸ ਸਰਕਾਰ ਗ੍ਰਹਿਣ ਬਣ ਕੇ ਪੰਜਾਬ 'ਤੇ ਛਾਈ ਹੋਈ ਹੈ, ਜਿਸ ਵਿਚ ਆਮ ਆਦਮੀ ਦਾ ਜਿਊਣਾ ਮੁਸ਼ਕਲ ਹੋਇਆ ਪਿਆ ਹੈ।Punjab1 year ago
-
ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਆਰੰਭੀ ਮੈਂਬਰਸ਼ਿਪ ਮੁਹਿੰਮਪੱਤਰ ਪ੍ਰਰੇਰਕ, ਲੁਧਿਆਣਾ : ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਪਾਰਟੀ ਵਰਕਰਾਂ ਦਾ ਉਤਸ਼ਾਹ ਵਧਾਉਣ ਲਈ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਸ਼ਨਿੱਚਰਵਾਰ ਨੂੰ ਲੁਧਿਆਣਾ ਪੁੱਜੇ। ਹੈਬੋਵਾਲ ਵਿਖੇ ਭਾਰਤੀ ਜਨਤਾ ਯੁਵਾ ਮੋਰਚਾ ਤੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਵੱਡੀ ਗਿਣਤੀ 'ਚ ਲੋਕ ਭਾਜਪਾ 'ਚ ਮੈਂਬਰਸ਼ਿਪ ਲੈਣ ਲਈ ਉਤਸ਼ਾਹਿਤ ਹਨ।Punjab1 year ago
-
ਅਧੂਰੀ ਰਿਪੋਰਟ ਅਦਾਲਤ 'ਚ ਪੇਸ਼ ਕਰ ਕੇ ਕਾਂਗਰਸ ਨੇ ਮੁਲਜ਼ਮ ਬਚਾਏ : ਮਲਿਕਪ੫ਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੀ ਸਫਲਤਾ ਲਈ ਐਤਵਾਰ ਨੂੰ ਭਾਜਪਾ ਦੇ ਪੰਜਾਬ ਪ੫ਧਾਨ ਸ਼ਵੇਤ ਮਲਿਕ ਰੈਲੀ ਵਾਲੀ ਥਾਂ ਪੁੱਡਾ ਮੈਦਾਨ ਬਟਾਲਾ ਰੋਡ 'ਤੇ ਪਾਰਟੀ ਅਹੁਦੇਦਾਰਾਂ ਨਾਲ ਪਹੁੰਚੇ ਜਿੱਥੇ ਉਨ੍ਹਾਂ ਐੱਸਐੱਸਪੀ ਸਵਰਨਦੀਪ ਸਿੰਘ ਨਾਲ ਰੈਲੀ ਦੇ ਪ੫ਬੰਧ ਤੇ ਸੁਰੱਖਿਆ ਸਬੰਧੀ ਪ੫ੋਗਰਾਮਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ, ਉਥੇ ਰੈਲੀ ਦੀ ਸਫਲਤਾ ਲਈ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।Punjab2 years ago
-
ਸ਼ਵੇਤ ਮਲਿਕ ਦੀ ਰਾਜ ਸਭਾ ਉਮੀਦਵਾਰੀ 'ਤੇ ਪੰਜਾਬ ਭਾਜਪਾ ਭੌਂਚੱਕਾ- ਸੰਘ ਦੇ ਦਬਾਅ ਹੇਠ ਭਾਜਪਾ ਨੇ ਲਿਆ ਫ਼ੈਸਲਾ ਸਟੇਟ ਬਿਊਰੋ, ਚੰਡੀਗੜ੍ਹ : ਅੰਮਿ੍ਰਤਸਰ ਦੇ ਸਾਬਕਾ ਮੇਅਰ ਇੰਜੀਨੀਅਰ ਸ਼ਵੇਤ - ਸੰਘ ਦੇ ਦਬਾਅ ਹੇਠ ਭਾਜਪਾ ਨੇ ਲਿਆ ਫ਼ੈਸਲਾ ਸਟੇਟ ਬਿਊਰੋ, ਚੰਡੀਗੜ੍ਹ : ਅੰਮਿ੍ਰਤਸਰ ਦੇ ਸਾਬਕਾ ਮੇਅਰ ਇੰਜੀਨੀਅਰ ਸ਼ਵੇਤ - ਸੰਘ ਦੇ ਦਬਾਅ ਹੇਠ ਭਾਜਪਾ ਨੇ ਲਿਆ ਫ਼ੈਸਲਾ ਸਟੇਟ ਬਿਊਰੋ, ਚੰਡੀਗੜ੍ਹ : ਅੰਮਿ੍ਰਤਸਰ ਦੇ ਸਾਬਕਾ ਮੇਅਰ ਇੰਜੀਨੀਅਰ ਸ਼ਵੇਤ - ਸੰਘ ਦੇ ਦਬਾਅ ਹੇਠ ਭਾਜਪਾ ਨੇ ਲਿਆ ਫ਼ੈਸਲਾ ਸਟੇਟ ਬਿਊਰੋ, ਚੰਡੀਗੜ੍ਹ : ਅੰਮਿ੍ਰਤਸਰ ਦੇ ਸਾਬਕਾ ਮੇਅਰ ਇੰਜੀਨੀਅਰ ਸ਼ਵੇਤNews4 years ago