shiromani
-
Punjab Politics: SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਮਾਰਚ, PM ਮੋਦੀ ਨੂੰ ਲਗਾਈ ਗੁਹਾਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਉਲੀਕਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਤੋਂ ਡੀਸੀ ਦਫ਼ਤਰ ਤੱਕ ਕਾਲੀਆਂ ਦਸਤਾਰਾਂ ਬੰਨ ਕੇ ਤ ਰੋਸ ਮਾਰਚ ਕੀਤਾ ਗਿਆ।Punjab6 hours ago
-
ਲੰਗਰ ਸ੍ਰੀ ਗੁਰੂ ਰਾਮਦਾਸ ਦੇ ਨਾਂ ’ਤੇ ਉਗਰਾਹੀ ਦਾ ਮਾਮਲਾ ਆਇਆ ਸਾਹਮਣੇ, ਸ਼੍ਰੋਮਣੀ ਕਮੇਟੀ ਨੇ ਮਾਮਲਾ ਫਲਾਇੰਗ ਵਿਭਾਗ ਨੂੰ ਸੌਂਪਿਆਲੰਗਰ ਹਾਲ ਸੇਵਾ ਕਰਦੀਆਂ ਸੰਗਤਾਂ ਦਾ ਕਹਿਣਾ ਹੈ ਕਿ ਇਹ ਸਾਰਾ ਦਿਨ ਸੇਵਾ ਵਿਚ ਹੀ ਬਤੀਤ ਕਰਦਾ ਸੀ ਅਤੇ ਦਫਤਰੀ ਅਧਿਕਾਰੀਆਂ ਨਾਲ ਵੀ ਚੰਗੇ ਸਬੰਧ ਹਨ, ਜਿਸ ਕਾਰਨ ਹਰ ਕਿਸੇ ਦੇ ਮਨ ਵਿਚ ਇਸ ਵਿਅਕਤੀ ਪ੍ਰਤੀ ਸਤਿਕਾਰ ਸੀ, ਪਰ ਜਦ ਇਹ ਸੱਚਾਈ ਸਾਹਮਣੇ ਆਈ ਤਾਂ ਹਰ ਕੋਈ ਦੰਗ ਰਹਿ ਗਿਆ।Punjab1 day ago
-
ਐਕਟਿੰਗ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਬਾਦਲ ਦੀ ਪ੍ਰਧਾਨਗੀ 'ਤੇ ਲਾਈ ਮੋਹਰ, ਕਿਹਾ-ਸੁਖਬੀਰ ਅਕਾਲੀ ਦਲ ਦੇ ਪ੍ਰਧਾਨ ਸੀ, ਹੈ ਤੇ ਬਣੇ ਰਹਿਣਗੇਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਚੁਣੌਤੀ ਦੇਣ ਵਾਲੇ ਆਗੂਆਂ ਨੂੰ ਪਾਰਟੀ ਦੇ ਐਕਟਿੰਗ ਜ਼ਿਲ੍ਹਾ ਪ੍ਰਧਾਨਾਂ ਨੇ ਚੁਣੌਤੀ ਦਿੱਤੀ ਹੈ। ਵੀਰਵਾਰ ਨੂੰ ਅਕਾਲੀ ਦਲ ਦੇ ਦਫ਼ਤਰ ਵਿਚ ਕਰੀਬ 20 ਜ਼ਿਲਿ੍ਹਆਂ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟ ਕਰਦਿਆਂ ਵਿਰੋਧੀਆਂ ਨੂੰ ਪ੍ਰਧਾਨ ਖ਼ਿਲਾਫ਼ ਪ੍ਰਚਾਰ ਕਰਨ ਤੋਂ ਖ਼ਬਰਦਾਰ ਕੀਤਾ ਹੈ।Punjab1 day ago
-
ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਹੋਵੇਗਾ ਮਜ਼ਬੂਤ : ਭਾਈ ਰਾਮ ਸਿੰਘਭਾਈ ਰਾਮ ਸਿੰਘ ਨੇ ਦੱਸਿਆ ਕਿ ਮਜੀਠੀਆ ਖ਼ਿਲਾਫ਼ ਪਿਛਲੀ ਕਾਂਗਰਸ ਸਰਕਾਰ ਨੇ ਇਕਤਰਫਾ ਕਾਰਵਾਈ ਕਰਦਿਆਂ ਪੰਜਾਬ ਅੰਦਰ ਆਪਣੀ ਹੋਂਦ ਬਣਾਉਣ ਲਈ ਉਸ ਨੂੰ ਝੂਠੇ ਡਰੱਗ ਦੇ ਕੇਸ 'ਚ ਫਸਾਇਆ ਸੀ ਜਿੱਥੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ...Punjab3 days ago
-
ਪਾਰਟੀ ਦੇ ਹਿੱਤ ਲਈ ਸਲਾਹ ਮਸ਼ਵਰਾ ਕਰਨਾ ਤੇ ਪ੍ਰਧਾਨ ਨਾਲ ਗੱਲ ਕਰਨਾ ਬਾਗੀਪੁਣਾ ਨਹੀਂ : ਪ੍ਰੋ. ਚੰਦੂਮਾਜਰਾਬੀਤੇ ਦਿਨੀਂ ਕੁੱਝ ਅਕਾਲੀ ਨੇਤਾਵਾਂ ਵਲੋਂ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੇ ਜਾਣ ’ਤੇ ਬਾਗੀ ਵਜੋਂ ਪ੍ਰਚਾਰੇ ਜਾਣ ’ਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਸਾਰੇ ਅਕਾਲੀ ਇਕ ਅਕਾਲੀ ਦਲ ਦੇ ਹੀ ਨੇਤਾ ਦੇ ਘਰ ਇਕੱਠੇ ਹੋ ਕੇ ਅਕਾਲੀ ਦਲ ਦੀ ਬਿਹਤਰੀ ਲਈ ਹੀ ਗੱਲਬਾਤ ਕਰ ਰਹੇ ਸਨ ।Punjab3 days ago
-
ਅਕਾਲੀ ਸਿਆਸਤ : ਬਾਦਲਾਂ ਤੋਂ ਨਾਰਾਜ਼ ਪੰਥਕ ਆਗੂ ਬਣਾ ਰਹੇ ਨਵੇਂ ਸਮੀਕਰਨ; ਸੁਖਬੀਰ ਦੇ ਅਸਤੀਫ਼ੇ ਮਗਰੋਂ ਹੀ ਏਕਤਾ ਸੰਭਵਪਿਛਲੇ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦਾ ਵਿਰੋਧ ਕਰਨ ਵਾਲੇ ਕਈ ਪੰਥਕ ਆਗੂ ਇਸ ਮਾਮਲੇ ’ਚ ਮੋਹਰੀ ਭੂਮਿਕਾ ਅਦਾ ਕਰ ਰਹੇ ਹਨ। ਇਨ੍ਹਾਂ ਪੰਥਕ ਆਗੂਆਂ ਨੇ ਚਾਰ ਮੀਟਿੰਗਾਂ (ਦੋ ਚੰਡੀਗਡ਼੍ਹ ਅਤੇ ਦੋ ਹੋਰ ਸ਼ਹਿਰਾਂ ’ਚ) ਕੀਤੀਆਂ ਹਨ।Punjab4 days ago
-
ਸਿਕੰਦਰ ਸਿੰਘ ਮਲੂਕਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ। ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਥੇਦਾਰ ਸਿਕੰਦਰ ਸਿੰਘ ਮਲੂਕਾ ਕਰਨਗੇ।Punjab4 days ago
-
ਅੱਜ ਸ਼ਤਾਬਦੀ ’ਤੇ ਵਿਸ਼ੇਸ਼ : ਲਾ ਗਿਆ ਆਜ਼ਾਦੀ ਦੀ ਜਾਗ ਮੋਰਚਾ ਗੁਰੂ ਕਾ ਬਾਗ਼ਪੰਜਾਬ ਦੇ ਇਤਿਹਾਸ ਦਾ ਹਰ ਪੰਨਾ ਲਹੂ ਭਿੱਜਿਆ ਹੈ। ਪੰਜਾਬੀਆਂ ਨੇ ਆਪਣੀ ਅਣਖ ਅਤੇ ਸਵੈਮਾਣ ਨੂੰ ਕਾਇਮ ਰੱਖਣ ਖ਼ਾਤਰ ਅਥਾਹ ਕੁਰਬਾਨੀਆਂ ਦਿੱਤੀਆਂ ਹਨ। ਧਰਮ ਲਈ ਮਰ ਮਿਟਣਾ ਸਭ ਤੋਂ ਵੱਧ ਪੰਜਾਬੀਆਂ ਦੇ ਹਿੱਸੇ ਆਇਆ ਹੈ। ਗੁਰੂ ਕਾ ਬਾਗ਼ ਦਾ ਮੋਰਚਾ ਵੀ ਇਤਿਹਾਸ ਦਾ ਅਜਿਹਾ ਕਾਂਡ ਹੈ ਜਿੱਥੇ ਸਿੱਖਾਂ ਨੂੰ ਸ਼ਹੀਦੀਆਂ ਪ੍ਰਾਪਤ ਕਰਨੀਆਂ ਪਈਆਂ।Religion5 days ago
-
ਸ਼੍ਰੋਮਣੀ ਅਕਾਲੀ ਦਲ ਵੱਲੋਂ LPU ਅੱਗੇ ਰੋਸ ਪ੍ਰਦਰਸ਼ਨ, ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਦਾ ਲਾਇਆ ਦੋਸ਼ਜਥੇਦਾਰ ਰਜਿੰਦਰ ਸਿੰਘ ਫੌਜੀ ਨੇ ਦੱਸਿਆ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਪੰਚਾਇਤੀ ਜ਼ਮੀਨ ਛੁਡਾਉਣ ਦੇ ਫੋਕੇ ਦਾਅਵੇ ਕਰਦੇ ਹਨ ਪਰ ਐਲਪੀਯੂ ਦਾ ਕਬਜ਼ਾ ਉਨ੍ਹਾਂ ਨੂੰ ਦਿਖਾਈ ਨਹੀਂ ਦਿੰਦਾ।Punjab7 days ago
-
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਔਰਤ ਵੱਲੋਂ ਆਪਣੀ ਪਿੱਠ 'ਤੇ ਗੁਰਬਾਣੀ ਦੀ ਤੁਕ ਲਿਖਵਾਉਣ ਦਾ ਲਿਆ ਸਖ਼ਤ ਨੋਟਿਸ, ਜਾਣੋ ਕੀ ਕਿਹਾਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।Punjab7 days ago
-
ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਸਾਧਨਾਂ ਦੇ ਬਜਟ ’ਚ ਧਰਮ ਪਰਿਵਰਤਨ ਨੂੰ ਰੋਕਣ ਲਈ ਕੋਈ ਥਾਂ ਨਹੀਂ- 300 ਕਰੋੜ ਖ਼ਰਚ ਕਰਕੇ ਵੀ ਨਹੀਂ ਰੁਕ ਰਹੀ ਧਰਮ ਤਬਦੀਲੀਪੰਜਾਬ ਵਿਚ ਧਰਮ ਪਰਿਵਤਰਨ ਦਾ ਮਾਮਲਾ ਇਕ ਵਾਰ ਫਿਰ ਉੱਭਰ ਕੇ ਸਾਹਮਣੇ ਆਇਆ ਹੈ ਜਿਸ ਵਿਚ ਸਿੱਖ ਧਰਮ ਦੀ ਸ਼੍ਰੋਮਣੀ ਸੰਸਥਾ ਨੂੰ ਇਸ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਪੰਜਾਬ ਵਿਚ ਆ ਕੇ ਧਰਮ ਜਾਗਰੂਕਤਾ ਲਹਿਰ ਸ਼ੁਰੂ ਕੀਤੀ ਹੈ ਜਿਸ ਦੀ ਰੂਪ-ਰੇਖਾ ਆਉਣ ਵਾਲੇ ਦਿਨਾਂ ਵਿਚ ਤਿਆਰ ਕੀਤੀ ਜਾਵੇਗੀ।Punjab8 days ago
-
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਵੱਖ ਵੱਖ ਥਾਵਾਂ 'ਤੇ ਦਸਤਾਰ ਮੁਕਾਬਲਾ ਕਰਵਾਇਆਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਪੰਨਵਾਂ ਅਤੇ ਇਸ ਦੇ ਨਾਲ ਹੀ ਗੁਰਦੁਆਰਾ ਗੁਰੂਆਣਾ ਸਾਹਿਬ ਵੈਰੋਨੰਗਲ ਵਿਖੇ ਸਾਕਾ ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ ਸਾਹਿਬ ਦੇ 100 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਉਚੇਚੇ ਤੌਰ 'ਤੇ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹੁੰਚੇ। ਇਹਨਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂPunjab11 days ago
-
ਸ਼੍ਰੋਮਣੀ ਕਮੇਟੀ ਖ਼ਿਲਾਫ਼ ਵਿਵਾਦਤ ਬਿਆਨ ਦੀ ਮਾਫ਼ੀ ਮੰਗਣ ਆਰਪੀ ਸਿੰਘ : ਐਡਵੋਕੇਟ ਧਾਮੀਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵਿਵਾਦਤ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਿਵਰਤਨ ਦੇ ਮਾਮਲੇ ’ਚ ਆਰਪੀ ਸਿੰਘ ਸੱਚਮੁੱਚPunjab11 days ago
-
ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਨੂੰ ਰੱਦ ਕਰਨ ਬਾਰੇ ਭਾਰਤੀ ਚੋਣ ਕਮਿਸ਼ਨ ਨੇ ਰਿਕਾਰਡ ਘੋਖਣ ਲਈ ਮੰਗਿਆ ਸਮਾਂਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਅਲੀ ਸੰਵਿਧਾਨ ਪੇਸ਼ ਕਰਕੇ ਹਾਸਲ ਕੀਤੀ ਮਾਨਤਾ ਨੂੰ ਰੱਦ ਕਰਨ ਤੋਂ ਕਮਿਸ਼ਨ ਵੱਲੋਂ ਇਨਕਾਰ ਕਰਨ ਦੇ ਮਾਮਲੇ ਵਿਚ ਮਾਲਟਾ ਬੋਟ ਕਮਿਸ਼ਨ ਦੇ ਚੇਅਰਮੈਨ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਵੱਲੋਂ ਦਿੱਲੀ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਦੀ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਰਿਕਾਰਡ ਘੋਖਣ ਲਈ ਸਮੇਂ ਦੀ ਮੰਗ ਕੀਤੀ ਹੈ। ਇਸ 'ਤੇ ਅਦਾਲਤ ਨੇ ਅਗਲੀ ਸੁਣਵਾਈ 12 ਸਤੰਬਰ ਨੂੰ ਨਿਰਧਾਰਤ ਕਰ ਦਿੱਤੀ ਹੈ।Punjab11 days ago
-
SAD and Badal Family: ਕੀ ਬਾਦਲ ਪਰਿਵਾਰ ਛੱਡੇਗਾ ਸ਼੍ਰੋਮਣੀ ਅਕਾਲੀ ਦਲ, ਪਾਰਟੀ 'ਚ ਨਵੇਂ ਸਮੀਕਰਨ ਬਣਨੇ ਸ਼ੁਰੂਅਕਾਲੀ ਦਲ ਤੇ ਬਾਦਲ ਪਰਿਵਾਰ: ਪੰਜਾਬ ਦੀ ਸਿਆਸਤ 'ਚ ਗਰਮਾ ਗਈ ਹੈ ਕਿ ਕੀ ਸ਼੍ਰੋਮਣੀ ਅਕਾਲੀ ਦਲ 'ਚੋਂ ਬਾਦਲ ਪਰਿਵਾਰ ਦੀ ਛੁੱਟੀ ਹੋਵੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਪਾਰਟੀ ਅੰਦਰ ਨਵੇਂ ਸਮੀਕਰਨ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ।Punjab14 days ago
-
ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ, ਸੁਖਬੀਰ ਬਾਦਲ ਬਾਰੇ ਹੋਇਆ ਇਹ ਫ਼ੈਸਲਾਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ ਜਿਹਨਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।Punjab15 days ago
-
‘ਸਾਕਾ ਸ੍ਰੀ ਪੰਜਾ ਸਾਹਿਬ’ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਨਹੀਂ ਮਿਲ ਰਿਹਾ ਹੁੰਗਾਰਾ, ਸ਼੍ਰੋਮਣੀ ਕਮੇਟੀ ਨੇ ਕੀਤੀ ਸਹਿਯੋਗ ਦੀ ਪੇਸ਼ਕਸ਼ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਸਾਕਾ ਸ੍ਰੀ ਪੰਜਾ ਸਾਹਿਬ’ ਦੀ ਪਹਿਲੀ ਸ਼ਤਾਬਦੀ ਸਬੰਧੀ ਪ੍ਰੋਗਰਾਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ, ਰਾਵਲਪਿੰਡੀ ਵਿਖੇ 30 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।Punjab16 days ago
-
ਅਕਾਲੀ ਦਲ ਨੇ ਪਾਰਟੀ ਦੇ ਪੁਨਰਗਠਨ ਦੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪੇ, ਕੋਰ ਕਮੇਟੀ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਕੀਤੀਆਂ ਪ੍ਰਵਾਨਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਚੋਣਾਂ ਵਿਚ ਕਾਰਗੁਜ਼ਾਰੀ ਦੇ ਮਾਮਲੇ ’ਤੇ ਝੂੰਦਾਂ ਕਮੇਟੀ ਦੀ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ। ਇਸ ਕਮੇਟੀ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ।Punjab16 days ago
-
ਅੱਜ ਦੇ ਦਿਨ ਹੋਇਆ ਸੀ ਪੰਜਾਬ ਸਮਝੌਤਾ, ਜਾਣੋ ਕੀ ਖੱਟਿਆ ਕੀ ਗਵਾਇਆਟਕਸਾਲੀ ਰਾਗੀ ਭਾਈ ਅਵਤਾਰ ਸਿੰਘ ਜੀ ਨੇ ਦੱਸਿਆ ਕਿ ਇਕ ਵੇਰ ਉਹ ਲੰਡਨ ਹਾਈਡ ਪਾਰਕ ’ਚ ਸੈਰ ਕਰ ਰਹੇ ਸਨ ਕਿ ਪਿੱਛੋਂ ਕਿਸੇ ਨੇ ਬੜੇ ਹੀ ਪਿਆਰ ਨਾਲ ਵਾਹਿਗੁਰ ਜੀ ਕੀ ਫਤਹਿ ਗਜਾਈ...Editorial20 days ago
-
ਪੰਜਾਬ ਸਮਝੌਤਾ : ਕੀ ਖੱਟਿਆ, ਕੀ ਗਵਾਇਆ!24 ਜੁਲਾਈ, 1985 ਨੂੰ ਭਾਰਤ ਦੇ ਤਤਕਾਲੀਨ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਸ ਸਮੇਂ ਦੇ ਪ੍ਰਧਾਨ ਸੰਤ ਹਰਚੰਦ ਸਿੰੰਘ ਲੌਂਗੋਵਾਲ ਵਿਚਕਾਰ ਹੋਇਆ ਇਤਿਹਾਸਕ ਸਮਝੌਤਾ ਯਕੀਨਨ ਤੌਰ ’ਤੇ ਕਈ ਪੱਖਾਂ ਤੋਂ ਅਹਿਮ ਹੈ। ਜਨਮ ਦੇ ਨਾਲ ਹੀ ਇਸ ਨੇ ਸਰਘੀ (ਸਵੇਰ) ਦਾ ਨਿੱਘ ਨਹੀਂ ਮਾਣਿਆ ਤੇ ਇਸ ਦੀ ਕਿਸੇ ਵੀ ਮੱਦ ਦਾ ਲਾਗੂ ਨਾ ਹੋਣਾ ਜਾਂ ਨਾ ਹੋਣ ਦੇਣਾ ਇਸ ਸਮਝੌਤੇ ਦੀ ਖ਼ਾਸੀਅਤ ਹੈ।Editorial20 days ago