ਜਲੰਧਰ 'ਚ ਹੋਣ ਜਾ ਰਹੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ, ਬੰਗਲਾਦੇਸ਼ ਤੇ ਮਲੇਸ਼ੀਆ ਦੀਆਂ ਟੀਮਾਂ ਪਹੁੰਚੀਆਂ; ਸ਼ੁਰੂ ਕੀਤੀ ਪ੍ਰੈਕਟਿਸ
ਜਲੰਧਰ ਵਿੱਚ ਹੋਣ ਜਾ ਰਹੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਟਰੋਫੀ ਵਿੱਚ ਹਿੱਸਾ ਲੈਣ ਦੇ ਲਈ ਅੱਜ ਬੰਗਲਾਦੇਸ਼ ਅਤੇ ਮਲੇਸ਼ੀਆ ਦੀਆਂ ਹਾਕੀ ਟੀਮਾਂ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਪਹੁੰਚੀਆਂ।
Publish Date: Sat, 24 Oct 2026 02:12 PM (IST)
Updated Date: Sat, 24 Oct 2026 02:19 PM (IST)
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਵਿੱਚ ਹੋਣ ਜਾ ਰਹੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਟਰੋਫੀ ਵਿੱਚ ਹਿੱਸਾ ਲੈਣ ਦੇ ਲਈ ਅੱਜ ਬੰਗਲਾਦੇਸ਼ ਅਤੇ ਮਲੇਸ਼ੀਆ ਦੀਆਂ ਹਾਕੀ ਟੀਮਾਂ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਪਹੁੰਚੀਆਂ। ਇਸ ਮੌਕੇ ਪ੍ਰਬੰਧਕਾ ਅਤੇ ਸਟੇਡੀਅਮ ਦੇ ਖਿਡਾਰੀਆਂ ਵੱਲੋਂ ਗਰਮ ਜੋਸ਼ੀ ਨਾਲ ਦੋਵਾਂ ਟੀਮਾਂ ਦਾ ਸਵਾਗਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਨਿਤਨ ਕੋਹਲੀ ਨੇ ਦੱਸਿਆ ਕਿ ਚਾਈਨਾ ਦੀ ਟੀਮ ਨੂੰ ਛੱਡ ਕੇ ਬਾਕੀ ਸਾਰੀਆਂ ਟੀਮਾਂ ਪਹੁੰਚ ਚੁੱਕੀਆਂ ਹਨ। ਜਲੰਧਰ ਸਟੇਡੀਅਮ ਵਿੱਚ ਪਹੁੰਚਣ ਤੋਂ ਬਾਅਦ ਦੋਵਾਂ ਟੀਮਾਂ ਨੇ ਆਪਣੀ ਆਪਣੀ ਪ੍ਰੈਕਟਿਸ ਸ਼ੁਰੂ ਕੀਤੀ।