- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ, ਜਦ ਕਿ ਪੰਜਾਬੀ ਗਾਇਕ ਨਿੰਜਾ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਡਰੋਨ ਸ਼ੋਅ ਰਾਹੀਂ ਹਾਕੀ ਦੇ ਇਤਿਹਾਸ ਨੂੰ ਵੀ ਦਰਸਾਇਆ ਜਾਵੇਗਾ। ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : 27 ਅਕਤੂਬਰ ਤੋਂ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ ਏਸ਼ੀਆਨ ਹਾਕੀ ਟੂਰਨਾਂਮੈਂਟ ਸ਼ੁਰੂ ਹੋਵੇਗਾ। ਇਸ ਦੌਰਾਨ ਭਾਰਤ ਸਮੇਤ ਛੇ ਟੀਮਾਂ ਜਲੰਧਰ ਪੁੱਜ ਚੁੱਕੀਆਂ ਹਨ ਤੇ ਖਿਡਾਰੀਆਂ ਵੱਲੋਂ ਮੈਚਾਂ ਤੋਂ ਪਹਿਲਾਂ ਅਭਿਆਸ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜੇਤੂ ਟੀਮ ਨੂੰ ਮਿਲਣ ਵਾਲੀ ਟਰਾਫੀ ਐਤਵਾਰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਪੁੱਜੇਗੀ। ਹਾਕੀ ਇੰਡੀਆ ਦੇ ਮੀਤ ਪ੍ਰਧਾਨ ਤੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਦੱਸਿਆ ਕਿ ਟੂਰਨਾਮੈਂਟ ਦੇ ਤਿੰਨ ਮੈਚ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ ਖੇਡੇ ਜਾਣਗੇ। ਸ਼ਾਮ 7:20 ਵਜੇ ਭਾਰਤ ਤੇ ਬੰਗਲਾਦੇਸ਼ ਦੀਆਂ ਟੀਮਾਂ ਵਿਚਾਲੇ ਮੁਕਾਬਲਾ ਹੋਵੇਗਾ।
ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ, ਜਦ ਕਿ ਪੰਜਾਬੀ ਗਾਇਕ ਨਿੰਜਾ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਡਰੋਨ ਸ਼ੋਅ ਰਾਹੀਂ ਹਾਕੀ ਦੇ ਇਤਿਹਾਸ ਨੂੰ ਵੀ ਦਰਸਾਇਆ ਜਾਵੇਗਾ। ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਟੇਡੀਅਮ ਦੇ ਆਸ-ਪਾਸ ਪੂਰੀ ਤਰ੍ਹਾਂ ਨਾਲ ਸਾਫ਼-ਸਫਾਈ ਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਸਟੇਡੀਅਮ ਦੇ ਨਵੇਂ ਗੇਟ ਲੱਗਣ ਦਾ ਵੀ ਕੰਮ ਪੂਰਾ ਹੋ ਗਿਆ ਹੈ।