- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਚੈਂਪੀਅਨਸ਼ਿਪ ਅਕਤੂਬਰ ਅਤੇ ਨਵੰਬਰ ਵਿੱਚ ਮੁਹਾਲੀ ਅਤੇ ਜਲੰਧਰ ਦੇ ਸਟੇਡੀਅਮ ਵਿੱਚ ਖੇਡੀ ਜਾਣੀ ਹੈ। ਅੱਜ ਸ਼ਡਿਊਲ ਜਾਰੀ ਕਰਨ ਮੌਕੇ ਹਾਕੀ ਏਸ਼ੀਆ ਦੇ ਅਧਿਕਾਰੀ ਵੀ ਮੌਜੂਦ ਸਨ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਵਿੱਚ ਪਹਿਲੀ ਵਾਰ ਹੋ ਰਹੀ ਮੈਨਸ ਹਾਕੀ ਏਸ਼ੀਅਨ ਚੈਂਪੀਅਨਸ਼ਿਪ ਟਰਾਫੀ ਦੇ ਸ਼ਡਿਊਲ ਦਾ ਐਲਾਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਹਾਲੀ ਦੇ ਓਲੰਪੀਅਨ ਬਲਵੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਕੀਤਾ ਗਿਆ। ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਤੋਂ ਹੋਵੇਗੀ। ਇਸ ਵੱਕਾਰੀ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਸਮੇਤ ਏਸ਼ੀਆ ਦੀਆਂ 6 ਟੀਮਾਂ ਹਿੱਸਾ ਲੈਣਗੀਆਂ।
ਟੂਰਨਾਮੈਂਟ ਦੇ ਮੁਕਾਬਲੇ ਜਲੰਧਰ ਅਤੇ ਮੁਹਾਲੀ ਵਿੱਚ ਕਰਵਾਏ ਜਾਣਗੇ। ਦਰਸ਼ਕਾਂ ਲਈ ਸਭ ਤੋਂ ਵੱਡਾ ਆਕਰਸ਼ਣ ਫਾਈਨਲ ਮੁਕਾਬਲਾ ਹੋਵੇਗਾ, ਜੋ ਮੁਹਾਲੀ ਵਿੱਚ ਖੇਡਿਆ ਜਾਵੇਗਾ। ਅੱਜ ਸ਼ਡਿਊਲ ਜਾਰੀ ਕਰਨ ਮੌਕੇ ਹਾਕੀ ਏਸ਼ੀਆ ਦੇ ਅਧਿਕਾਰੀ ਵੀ ਮੌਜੂਦ ਸਨ।