ਨਵੀਂ ਦਿੱਲੀ : ਟੋਕੀਓ ਓਲੰਪਿਕ ਦੀ ਕਾਂਸੇ ਦਾ ਮੈਡਲ ਜੇਤੂ ਲਵਲੀਨਾ ਬੋਰਗੋਹਾਈ (69 ਕਿਲੋਗ੍ਰਾਮ) ਨੂੰ ਭਾਰਤੀ ਮੁੱਕੇਬਾਜ਼ੀ ਮਹਾਸੰਘ ਨੇ ਅਗਲੀ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਲਈ ਟੀਮ ਵਿਚ ਸਿੱਧਾ ਪ੍ਰਵੇਸ਼ ਦਿੱਤਾ ਹੈ। ਮਹਾਸੰਘ ਨੇ ਫ਼ੈਸਲਾ ਕੀਤਾ ਹੈ ਕਿ ਟੀਮ ਦੀਆਂ ਬਾਕੀ ਮੈਂਬਰ ਅਗਲੀ ਰਾਸ਼ਟਰੀ ਚੈਂਪੀਅਨਸ਼ਿਪ ਦੀ ਗੋਲਡ ਮੈਡਲ ਜੇਤੂ ਹੋਣਗੀਆਂ। ਰਾਸ਼ਟਰੀ ਚੈਂਪੀਅਨਸ਼ਿਪ ਹਿਸਾਰ ਵਿਚ 21 ਅਕਤੂਬਰ ਤੋਂ ਕਰਵਾਈ ਜਾਵੇਗੀ ਤੇ ਪਿਛਲੇ ਦਿਨੀਂ ਸਮਾਪਤ ਮਰਦ ਰਾਸ਼ਟਰੀ ਚੈਂਪੀਅਨਸ਼ਿਪ ਵਾਂਗ ਇਸ ਚੈਂਪੀਅਨਸ਼ਿਪ ਦੀਆਂ ਜੇਤੂ ਮੁੱਕੇਬਾਜ਼ਾਂ ਨੂੰ ਵਿਸ਼ਵ ਚੈਂਪੀਅਨਸ਼ਿਪ ਦੀ ਟੀਮ ਵਿਚ ਥਾਂ ਦਿੱਤੀ ਜਾਵੇਗੀ।