ਨਵੀਂ ਦਿੱਲੀ : ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰਨ ਦੀਆਂ ਕੋਸ਼ਿਸ਼ਾਂ ਵਿਚ ਰੁੱਝੀ ਭਾਰਤ ਦੀ ਫਰਾਟਾ ਦੌੜਾਕ ਦੁਤੀ ਚੰਦ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਤਕਨੀਕੀ ਮੁਸ਼ਕਲਾਂ ਕਾਰਨ ਜਰਮਨੀ ਵਿਚ ਹੋਣ ਵਾਲੀ ਰੇਸ ਵਿਚ ਹਿੱਸਾ ਨਹੀਂ ਲੈ ਸਕੇਗੀ। ਦੁਤੀ ਨੇ ਇਨ੍ਹਾਂ ਚੈਂਪੀਅਨਸ਼ਿਪਾਂ ਵਿਚ ਹਿੱਸਾ ਲੈਣ ਲਈ ਵੀਜ਼ਾ ਦਿਵਾਉਣ ਵਿਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੋਂ ਮਦਦ ਮੰਗੀ ਸੀ। ਸਰਕਾਰੀ ਦਖ਼ਲ ਤੋਂ ਬਾਅਦ ਉਨ੍ਹਾਂ ਨੂੰ ਵੀਜ਼ਾ ਮਿਲ ਵੀ ਗਿਆ ਸੀ।