style="text-align: justify;"> ਟੋਕੀਓ : ਕੋਰੋਨਾ ਮਹਾਮਾਰੀ ਕਾਰਨ ਇਕ ਸਾਲ ਬਾਅਦ ਹੋ ਰਹੇ ਟੋਕੀਓ ਓਲੰਪਿਕ ਵਿਚ ਵਿਦੇਸ਼ੀ ਪ੍ਰਸ਼ੰਸਕਾਂ ਨੂੰ ਇਜਾਜ਼ਤ ਮਿਲਣ ਦੀ ਸੰਭਾਵਨਾ ਨਹੀਂ ਹੈ। ਜਾਪਾਨ ਦੇ ਇਕ ਅਖ਼ਬਾਰ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਬਾਰੇ ਫ਼ੈਸਲਾ ਲਿਆ ਗਿਆ ਹੈ। ਇਸ ਨੇ ਚਰਚਾ ਵਿਚ ਸ਼ਾਮਲ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਅਖ਼ਬਾਰ ਨੇ ਕਿਹਾ ਕਿ ਆਖ਼ਰੀ ਫ਼ੈਸਲਾ ਇਕ ਮਹੀਨੇ ਅੰਦਰ ਲਿਆ ਜਾਵੇਗਾ। ਅਖ਼ਬਾਰ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਵਿਦੇਸ਼ੀ ਦਰਸ਼ਕਾਂ ਨੂੰ ਪ੍ਰਵੇਸ਼ ਦੀ ਇਜਾਜ਼ਤ ਦੇਣਾ ਸੰਭਵ ਨਹੀਂ ਹੈ।