ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਤੇ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਕਪਤਾਨੀ ’ਚ ਦਿਸੇਗਾ ਟਵਿਸਟ
ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਅਤੇ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਸ਼ੁਭਮਨ ਗਿੱਲ ਪਹਿਲੇ ਤਿੰਨ ਵਨਡੇ ਮੈਚਾਂ ’ਚ ਟੀਮ ਦੀ ਕਮਾਨ ਸੰਭਾਲਣਗੇ। ਇਸ ਤੋਂ ਬਾਅਦ ਆਖ਼ਰੀ ਦੋ ਮੈਚਾਂ ਲਈ ਜ਼ਿੰਮੇਵਾਰੀ ਸ਼੍ਰੇਅਸ ਅਈਅਰ ਦੇ ਹੱਥਾਂ ’ਚ ਹੋਵੇਗੀ।
Publish Date: Fri, 16 Oct 2026 09:52 PM (IST)
Updated Date: Fri, 16 Oct 2026 09:54 PM (IST)
ਸਪੋਰਟਸ ਡੈਸਕ, ਨਵੀਂ ਦਿੱਲੀ: ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਅਤੇ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਸ਼ੁਭਮਨ ਗਿੱਲ ਪਹਿਲੇ ਤਿੰਨ ਵਨਡੇ ਮੈਚਾਂ ’ਚ ਟੀਮ ਦੀ ਕਮਾਨ ਸੰਭਾਲਣਗੇ। ਇਸ ਤੋਂ ਬਾਅਦ ਆਖ਼ਰੀ ਦੋ ਮੈਚਾਂ ਲਈ ਜ਼ਿੰਮੇਵਾਰੀ ਸ਼੍ਰੇਅਸ ਅਈਅਰ ਦੇ ਹੱਥਾਂ ’ਚ ਹੋਵੇਗੀ।
ਗਿੱਲ ਤੀਜੇ ਮੁਕਾਬਲੇ ਤੋਂ ਬਾਅਦ ਟੈਸਟ ਸੀਰੀਜ਼ ਦੀਆਂ ਤਿਆਰੀਆਂ ’ਚ ਜੁਟ ਜਾਣਗੇ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਵਨਡੇ ਅਤੇ ਦੋ ਟੈਸਟ ਖੇਡੇ ਜਾਣਗੇ। ਇਸ ਤੋਂ ਪਹਿਲਾਂ ਟੀਮ ਇੰਡੀਆ ਪੰਜ ਮੈਚਾਂ ਦੀ ਟੀ-20 ਸੀਰੀਜ਼ ਵੀ ਖੇਡੇਗੀ।
ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਵਨਡੇ ਟੀਮ: ਪਹਿਲੇ ਤਿੰਨ ਮੈਚਾਂ ਲਈ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਕੇ.ਐੱਲ. ਰਾਹੁਲ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਅਕਸ਼ਰ ਪਟੇਲ, ਨਮਨ ਧੀਰ, ਅੰਸ਼ੁਲ ਕੰਬੋਜ, ਗੁਰਨੂਰ ਬਰਾੜ, ਰੁਤੁਰਾਜ ਗਾਇਕਵਾੜ, ਅਰਸ਼ਦੀਪ ਸਿੰਘ, ਈਸ਼ਾਨ ਕਿਸ਼ਨ (ਵਿਕਟਕੀਪਰ), ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ*, ਕੁਲਦੀਪ ਯਾਦਵ।
ਆਖ਼ਰੀ ਦੋ ਮੈਚਾਂ ਲਈ: ਸ਼੍ਰੇਅਸ ਅਈਅਰ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਤਿਲਕ ਵਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ, ਉਪ-ਕਪਤਾਨ), ਨਿਤੀਸ਼ ਕੁਮਾਰ ਰੈੱਡੀ, ਅਕਸ਼ਰ ਪਟੇਲ, ਨਮਨ ਧੀਰ, ਆਕਿਬ ਨਬੀ, ਗੁਰਨੂਰ ਬਰਾੜ, ਰੁਤੁਰਾਜ ਗਾਇਕਵਾੜ, ਅਰਸ਼ਦੀਪ ਸਿੰਘ, ਕੁਮਾਰ ਕੁਸ਼ਾਗ੍ਰ (ਵਿਕਟਕੀਪਰ), ਮੁਹੰਮਦ ਸਿਰਾਜ, ਯਸ਼ ਠਾਕੁਰ, ਕੁਲਦੀਪ ਯਾਦਵ।
ਨਿਊਜ਼ੀਲੈਂਡ ਖ਼ਿਲਾਫ਼ ਭਾਰਤੀ ਟੈਸਟ ਟੀਮ: ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਕੇ.ਐੱਲ. ਰਾਹੁਲ (ਉਪ-ਕਪਤਾਨ), ਦੇਵਦੱਤ ਪਡਿੱਕਲ, ਰਿਸ਼ਭ ਪੰਤ (ਵਿਕਟਕੀਪਰ)*, ਧਰੁਵ ਜੁਰੇਲ (ਵਿਕਟਕੀਪਰ), ਰਵਿੰਦਰ ਜਡੇਜਾ, ਅੰਸ਼ੁਲ ਕੰਬੋਜ, ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨਾ, ਆਕਾਸ਼ ਦੀਪ, ਸਾਈ ਸੁਦਰਸ਼ਨ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ।