- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਭਾਰਤ ਅਤੇ ਜਾਪਾਨ ਵਿਚਕਾਰ ਖੇਡੇ ਜਾਣ ਵਾਲਾ ਫਾਈਨਲ ਮੈਚ ਦੇਖਣ ਲਈ ਪਹੁੰਚੇ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਭਾਰਤ ਅਤੇ ਜਾਪਾਨ ਵਿਚਕਾਰ ਖੇਡੇ ਜਾਣ ਵਾਲਾ ਫਾਈਨਲ ਮੈਚ ਦੇਖਣ ਲਈ ਪਹੁੰਚੇ।
ਸਭ ਤੋਂ ਪਹਿਲਾਂ ਉਹਨਾਂ ਨੇ ਪੂਰੇ ਗਰਾਊਂਡ ਦਾ ਚੱਕਰ ਲਗਾ ਕੇ ਦਰਸ਼ਕਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣ ਤੇ ਹੱਥ ਹਿਲਾ ਕੇ ਧੰਨਵਾਦ ਕੀਤਾ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਦੋਵਾਂ ਟੀਮਾਂ ਭਾਰਤ ਅਤੇ ਜਾਪਾਨ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ। ਉਸ ਤੋਂ ਬਾਅਦ ਭਾਰਤ ਦੇ ਖਿਡਾਰੀ ਹਾਰਦਿਕ ਜਿਨਾਂ ਦਾ ਕਿ ਅੱਜ ਇਹ 200ਵਾਂ ਮੈਚ ਸੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਰਸੀ ਭੇਂਟ ਕੀਤੀ ਅਤੇ ਮੁਬਾਰਕਬਾਦ ਦਿੱਤੀ।