ਨਵੀਂ ਦਿੱਲੀ (ਪੀਟੀਆਈ) : ਭਾਰਤੀ ਮਹਿਲਾ ਫੁੱਟਬਾਲ ਟੀਮ ਨੂੰ ਹਨੋਈ ਵਿਚ ਦੋ ਫੀਫਾ ਅੰਤਰਰਾਸ਼ਟਰੀ ਦੋਸਤਾਨਾ ਮੈਚਾਂ ਦੇ ਐਤਵਾਰ ਨੂੰ ਖੇਡੇ ਗਏ ਪਹਿਲੇ ਮੈਚ ਵਿਚ ਮੇਜ਼ਬਾਨ ਵੀਅਤਨਾਮ ਹੱਥੋਂ 0-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਵੀਅਤਨਾਮ ਵੱਲੋਂ ਸੀ ਹੁੰਗ ਨੇ ਅੱਠਵੇਂ, ਥੀ ਵਾਨ ਨੇ 82ਵੇਂ ਤੇ ਥੀ ਥੁਏ ਹੰਗ ਨੇ 89ਵੇਂ ਮਿੰਟ ਵਿਚ ਗੋਲ ਕਰ ਕੇ ਆਪਣੀ ਟੀਮ ਦੀ ਜਿੱਤ ਯਕੀਨੀ ਬਣਾਈ। ਦੋਵਾਂ ਟੀਮਾਂ ਵਿਚਾਲੇ ਦੂਜਾ ਮੁਕਾਬਲਾ ਬੁੱਧਵਾਰ ਨੂੰ ਖੇਡਿਆ ਜਾਵੇਗਾ।