
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਡੀਡੀਓ ਸੰਜੀਵ ਕੁਮਾਰ, ਦਿਨੇਸ਼ ਠਾਕੁਰ ਅਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਵਧਾਈ ਦਿੱਤੀ। ਇਸ ਮੋਕੇ ਉਮੇਸ਼ ਕੁਮਾਰ, ਇੰਦਰਜੀਤ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰਮਨਦੀਪ ਕੌਰ, ਸੁਮਨਦੀਪ ਕੌਰ ਅਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸਿੱਖਿਆ ਵਿਭਾਗ ਦੇ ਹੁਕਮਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਪ੍ਰਧਾਨਗੀ ਅਤੇ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਵਿੱਚ 70ਵੀਆਂ ਜਿਲ੍ਹਾ ਸਕੂਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਕਰਵਾਈਆਂ ਗਈਆਂ, ਜਿਸ ਵਿੱਚ ਜ਼ੋਨ ਗੜ੍ਹਦੀਵਾਲਾ ਦੀ ਸਰਕਲ ਸਟਾਈਲ ਕਬੱਡੀ ਅੰਡਰ-14 ਲੜਕਿਆਂ ਦੀ ਟੀਮ ਨੇ ਹਿੱਸਾ ਲਿਆ ਤੇ ਜ਼ਿਲ੍ਹੇ ਵਿੱਚ ਜੇਤੂ ਰਹੀ। ਇਸ ਟੀਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਸਿਲੈਕਸ਼ਨ ਟੀਮ ਵੱਲੋਂ ਇਸ ਖਿਡਾਰੀ ਦੀ ਸਟੇਟ ਖੇਡਾਂ ਲਈ ਸਿਲੈਕਸ਼ਨ ਕੀਤੀ ਗਈ। ਇਸ ਬੱਚੇ ਨੂੰ ਤਿਆਰ ਕਰਨ ਵਿੱਚ ਕੁਲਜੀਤ ਕੌਰ ਡੀਪੀਈ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਡੀਡੀਓ ਸੰਜੀਵ ਕੁਮਾਰ, ਦਿਨੇਸ਼ ਠਾਕੁਰ ਅਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਵਧਾਈ ਦਿੱਤੀ। ਇਸ ਮੋਕੇ ਉਮੇਸ਼ ਕੁਮਾਰ, ਇੰਦਰਜੀਤ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰਮਨਦੀਪ ਕੌਰ, ਸੁਮਨਦੀਪ ਕੌਰ ਅਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।