- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਡਿਊਲ ਅਨੁਸਾਰ, ਸਤੰਬਰ ਦੇ ਪਹਿਲੇ ਹਫ਼ਤੇ ਬਲਾਕ ਪੱਧਰੀ ਟੂਰਨਾਮੈਂਟ ਸ਼ੁਰੂ ਹੋਣਗੇ। ਸਤੰਬਰ ਦੇ ਅਖ਼ੀਰ 'ਚ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਤੇ ਅਕਤੂਬਰ ਤੋਂ ਰਾਜ ਪੱਧਰੀ ਟੂਰਨਾਮੈਂਟਾਂ ਦੀ ਸ਼ੁਰੂਆਤ ਹੋਵੇਗੀ। ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਹੀਂ ਕਰਵਾਈਆਂ ਗਈਆਂ ਸਨ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਮਨੋਰਥ ਨਾਲ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2026' ਦਾ ਆਗਾਜ਼ ਜਲਦ ਹੀ ਹੋਣ ਜਾ ਰਿਹਾ ਹੈ। ਇਸ ਵਾਰ ਖੇਡਾਂ ਦਾ ਉਤਸ਼ਾਹ ਪਹਿਲਾਂ ਨਾਲੋਂ ਵੀ ਦੁੱਗਣਾ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆੰ ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦਾ ਉਪਰਾਲਾ ਖੇਡਾਂ ਵਤਨ ਪੰਜਾਬ ਦੀਆੰ 2026 ਲਈ ਖੇਡਾਂ ਦੇ ਆਗਾਜ਼ ਦਾ ਸੁਨੇਹਾ ਦੇਣ ਲਈ ਵਿਸ਼ੇਸ਼ ਮਸ਼ਾਲ ਮਾਰਚ 12 ਅਗਸਤ ਨੂੰ ਸੰਗਰੂਰ ਤੋਂ ਰਵਾਨਾ ਕੀਤਾ ਜਾਵੇਗਾ। ਇਹ ਮਸ਼ਾਲ ਮਾਰਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦਾ ਹੋਇਆ 29 ਅਗਸਤ ਨੂੰ ਬਠਿੰਡਾ ਪਹੁੰਚੇਗਾ, ਜਿੱਥੇ ਰਾਸ਼ਟਰੀ ਖੇਡ ਦਿਵਸ ਮੌਕੇ 'ਤੇ ਖੇਡਾਂ ਦੇ ਉਦਘਾਟਨੀ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਜਲੰਧਰ ਵੱਲੋਂ ਇਹ ਮਸ਼ਾਲ 21 ਅਗਸਤ ਨੂੰ ਨਵਾਂਸ਼ਹਿਰ ਤੋਂ ਰਿਸੀਵ ਕਰ ਕੇ 22 ਅਗਸਤ ਨੂੰ ਕਪੂਰਥਲਾ ਨੂੰ ਸੌਂਪੀ ਜਾਵੇਗੀ।
ਸ਼ਡਿਊਲ ਅਨੁਸਾਰ, ਸਤੰਬਰ ਦੇ ਪਹਿਲੇ ਹਫ਼ਤੇ ਬਲਾਕ ਪੱਧਰੀ ਟੂਰਨਾਮੈਂਟ ਸ਼ੁਰੂ ਹੋਣਗੇ। ਸਤੰਬਰ ਦੇ ਅਖ਼ੀਰ 'ਚ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਤੇ ਅਕਤੂਬਰ ਤੋਂ ਰਾਜ ਪੱਧਰੀ ਟੂਰਨਾਮੈਂਟਾਂ ਦੀ ਸ਼ੁਰੂਆਤ ਹੋਵੇਗੀ। ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਹੀਂ ਕਰਵਾਈਆਂ ਗਈਆਂ ਸਨ ਪਰ ਇਸ ਵਾਰ ਖਿਡਾਰੀਆਂ ਵਿਚ ਬੇਹੱਦ ਉਤਸ਼ਾਹ ਹੈ। ਸਰਕਾਰ ਨੇ ਖਿਡਾਰੀਆਂ ਦੀ ਸਹੂਲਤ ਅਤੇ ਵੱਧ ਤੋਂ ਵੱਧ ਭਾਗੀਦਾਰੀ ਸੁਨਿਸ਼ਚਿਤ ਕਰਨ ਲਈ ਰਜਿਸਟ੍ਰੇਸ਼ਨ ਦੇ ਤਿੰਨ ਮਾਧਿਅਮ ਦਿੱਤੇ ਗਏ ਹਨ—ਆਨਲਾਈਨ, ਮੈਨੂਅਲ ਅਤੇ ਆਨ-ਦੀ-ਸਪੌਟ।
ਉਹਨਾਂ ਦੱਸਿਆ ਕਿ ਸੂਬਾ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਲਈ ਵੱਡੇ ਨਕਦ ਇਨਾਮਾਂ ਨਾਲ ਨਿਵਾਜਿਆ ਜਾਂਦਾ ਹੈ। ਸੋਨ ਤਗਮਾ ਲੈਣ ਵਾਲੇ ਖਿਡਾਰੀ ਨੂੰ 10,000, ਚਾਂਦੀ ਤਗਮਾ ਲੈਣ ਵਾਲੇ ਖਿਡਾਰੀ ਨੂੰ 7,000 ਅਤੇ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 5,000 ਨਕਦ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਜਾਂਦਾ ਹੈ। ਇਨ੍ਹਾਂ ਖੇਡਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ ਖੇਡਾਂ ਤੋਂ ਇਲਾਵਾ ਪੰਜਾਬ ਦੀਆਂ ਰਵਾਇਤੀ ਖੇਡਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ, ਤਾਂ ਜੋ ਹਰ ਉਮਰ ਵਰਗ ਦਾ ਖਿਡਾਰੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕੇ। ਖੇਡਾਂ ਨੂੰ ਸਫ਼ਲ ਬਣਾਉਣ ਲਈ ਹਰੇਕ ਜ਼ਿਲ੍ਹੇ ਦਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਪੂਰੀ ਸਰਗਰਮੀ ਨਾਲ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ।