- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਹਿਤ ਮੱਲ ਨੂੰ ਰਾਜਨੀਤਕ, ਧਾਰਮਿਕ ਤੇ ਇਲਾਕੇ ਦੀਆਂ ਵੱਖ-ਵੱਖ ਵਿਸ਼ੇਸ਼ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਰੋਹਿਤ ਮੱਲ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਨਾ ਸਿਰਫ਼ ਆਪਣੇ ਪਿੰਡ, ਸਗੋਂ ਹਲਕਾ ਫਿਲੌਰ ਦਾ ਵੀ ਨਾਮ ਚਮਕਾਇਆ ਹੈ।

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਜਲੰਧਰ ਪੱਧਰੀ ਖੇਡਾਂ ਦੌਰਾਨ ਜਲੰਧਰ ਵਿਖੇ ਕਰਵਾਏ ਗਏ ਕੁਸ਼ਤੀ ਮੁਕਾਬਲਿਆਂ 'ਚ ਹਲਕਾ ਫਿਲੌਰ ਦੇ ਪਿੰਡ ਮਨਸੂਰਪੁਰ ਦੇ ਨੌਜਵਾਨ ਰੋਹਿਤ ਮੱਲ ਪੁੱਤਰ ਚਰਨਜੀਤ ਸਿੰਘ ਮੱਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ।
ਰੋਹਿਤ ਮੱਲ ਨੇ 100 ਕਿਲੋ ਵਰਗ ਦੇ ਕੁਸ਼ਤੀ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਫਰੀ ਸਟਾਈਲ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।