ਬੈਂਕਾਕ (ਪੀਟੀਆਈ) : ਸਟਾਰ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਸ਼ੁੱਕਰਵਾਰ ਨੂੰ ਇੱਥੇ ਏਸ਼ਿਆਈ ਕੱਪ ਟੇਬਲ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਪੁੱਜਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਨ੍ਹਾਂ ਨੇ ਕੁਆਰਟਰ ਫਾਈਨਲ ਵਿਚ ਚੀਨੀ ਤਾਇਪੇ ਦੀ ਆਪਣੇ ਤੋਂ ਬਿਹਤਰ ਰੈਂਕਿੰਗ ਦੀ ਚੇਨ ਸੂ ਯੂ ਨੂੰ 4-3 ਨਾਲ ਹਰਾਇਆ। ਵਿਸ਼ਵ ਰੈਂਕਿੰਗ ਵਿਚ 44ਵੇਂ ਨੰਬਰ ਦੀ ਮਨਿਕਾ ਨੇ ਮਹਿਲਾ ਸਿੰਗਲਜ਼ ਦੇ ਮੈਚ ਵਿਚ ਵਿਸ਼ਵ ਦੀ 23ਵੇਂ ਨੰਬਰ ਦੀ ਚੇਨ ਨੂੰ 6-11, 11-6, 11-5, 11-7, 8-11, 9-11, 11-9 ਨਾਲ ਹਰਾਇਆ। ਇਸ ਭਾਰਤੀ ਖਿਡਾਰਨ ਨੇ ਇਸ ਤੋਂ ਪਹਿਲਾਂ ਚੀਨ ਦੀ ਦੁਨੀਆ ਵਿਚ ਸੱਤਵੇਂ ਨੰਬਰ ਦੀ ਚੇਨ ਜਿੰਗਟੋਂਗ ਨੂੰ ਉਲਟਫੇਰ ਦਾ ਸ਼ਿਕਾਰ ਬਣਾਇਆ ਸੀ। ਮਨਿਕਾ ਸੈਮੀਫਾਈਨਲ ਵਿਚ ਕੋਰੀਆ ਦੀ ਜਿਓਨ ਜਿਹੀ ਤੇ ਜਾਪਾਨ ਦੀ ਮੀਮਾ ਇਤੋ ਵਿਚਾਲੇ ਹੋਣ ਵਾਲੇ ਮੈਚ ਦੀ ਜੇਤੂ ਨਾਲ ਭਿੜੇਗੀ।

Posted By: Gurinder Singh