- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡ ਸਕੱਤਰ ਵਰੁਣ ਰੂਜਮ ਨੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਸ਼ਨੀਵਾਰ ਨੂੰ ਸਟੇਡੀਅਮ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਤਿਆਰੀਆਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ। ਇਸ ਦੌਰਾਨ ਸਟੇਡੀਅਮ ਦੇ ਬੁਨਿਆਦੀ ਢਾਂਚੇ, ਦਰਸ਼ਕਾਂ ਨਾਲ ਸਬੰਧਤ ਸਹੂਲਤਾਂ, ਸੁਰੱਖਿਆ ਪ੍ਰਬੰਧਾਂ, ਆਵਾਜਾਈ ਪ੍ਰਬੰਧਨ, ਤਕਨੀਕੀ ਲੋੜਾਂ ਅਤੇ ਹੋਰ ਪ੍ਰਬੰਧਕੀ ਪਹਿਲੂਆਂ ਦੀ ਸਮੀਖਿਆ ਕੀਤੀ ਗਈ ਤਾਂ ਜੋ ਮੁਕਾਬਲਿਆਂ ਦਾ ਸੁਚਾਰੂ ਆਯੋਜਨ ਯਕੀਨੀ ਬਣਾਇਆ ਜਾ ਸਕੇ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਫੇਜ਼-9 ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ 4 ਅਤੇ 5 ਨਵੰਬਰ ਨੂੰ ਹੋਣ ਵਾਲੇ ਹੀਰੋ ਏਸ਼ਿਅਨ ਚੈਂਪੀਅਨਜ਼ ਟਰਾਫੀ-2026 ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਸ਼ਹਿਰ ਪੂਰੀ ਤਰ੍ਹਾਂ ਤਿਆਰ ਹੈ। ਤਿਆਰੀਆਂ ਲਗਪਗ ਮੁਕੰਮਲ ਹੋਣ ਦੇ ਨਾਲ ਸਟੇਡੀਅਮ ਵਿੱਚ ਕਰੀਬ 13 ਹਜ਼ਾਰ ਹਾਕੀ ਅਤੇ ਖੇਡ ਪ੍ਰੇਮੀਆਂ ਦੇ ਪਹੁੰਚਣ ਦੀ ਉਮੀਦ ਹੈ।
ਖੇਡ ਸਕੱਤਰ ਵਰੁਣ ਰੂਜਮ ਨੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਸ਼ਨੀਵਾਰ ਨੂੰ ਸਟੇਡੀਅਮ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਤਿਆਰੀਆਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ। ਇਸ ਦੌਰਾਨ ਸਟੇਡੀਅਮ ਦੇ ਬੁਨਿਆਦੀ ਢਾਂਚੇ, ਦਰਸ਼ਕਾਂ ਨਾਲ ਸਬੰਧਤ ਸਹੂਲਤਾਂ, ਸੁਰੱਖਿਆ ਪ੍ਰਬੰਧਾਂ, ਆਵਾਜਾਈ ਪ੍ਰਬੰਧਨ, ਤਕਨੀਕੀ ਲੋੜਾਂ ਅਤੇ ਹੋਰ ਪ੍ਰਬੰਧਕੀ ਪਹਿਲੂਆਂ ਦੀ ਸਮੀਖਿਆ ਕੀਤੀ ਗਈ ਤਾਂ ਜੋ ਮੁਕਾਬਲਿਆਂ ਦਾ ਸੁਚਾਰੂ ਆਯੋਜਨ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਮੀਤ ਪ੍ਰਧਾਨ ਨਿਤਿਨ ਕੋਹਲੀ ਨੇ ਸਮੂਹ ਹਾਕੀ ਅਤੇ ਖੇਡ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਵੱਕਾਰੀ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਰੋਮਾਂਚਕ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਦਾ ਆਨੰਦ ਮਾਣਨ ਅਤੇ ਭਾਗ ਲੈ ਰਹੀਆਂ ਟੀਮਾਂ ਦਾ ਹੌਸਲਾ ਵਧਾਉਣ। ਉਨ੍ਹਾਂ ਕਿਹਾ ਕਿ ਇਹ ਮੌਕਾ ਖੇਡ ਪ੍ਰੇਮੀਆਂ ਨੂੰ ਉੱਚ ਪੱਧਰੀ ਅੰਤਰਰਾਸ਼ਟਰੀ ਹਾਕੀ ਦੇਖਣ ਦੇ ਨਾਲ-ਨਾਲ ਖੇਡ ਭਾਵਨਾ ਅਤੇ ਹਾਕੀ ਪ੍ਰਤੀ ਉਤਸ਼ਾਹ ਭਰਪੂਰ ਜਨੂੰਨ ਦਾ ਜਸ਼ਨ ਮਨਾਉਣ ਦਾ ਵੀ ਮੌਕਾ ਪ੍ਰਦਾਨ ਕਰੇਗਾ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਐਲਾਨ ਕੀਤਾ ਕਿ ਸਟੇਡੀਅਮ ਵਿੱਚ ਸਾਰੇ ਦਰਸ਼ਕਾਂ ਲਈ ਦਾਖ਼ਲਾ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਮੁਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਟੀਮਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਡਾ. ਐਸ.ਪੀ. ਆਨੰਦ ਕੁਮਾਰ, ਵਿਸ਼ੇਸ਼ ਸਕੱਤਰ, ਖੇਡ ਵਿਭਾਗ; ਅਭਿਜੀਤ ਕਪਲਿਸ਼, ਡਾਇਰੈਕਟਰ, ਖੇਡ ਵਿਭਾਗ; ਡਿਪਟੀ ਕਮਿਸ਼ਨਰ ਕੋਮਲ ਮਿੱਤਲ; ਐਸ.ਐਸ.ਪੀ. ਵਰੁਣ ਸ਼ਰਮਾ; ਸੰਦੀਪ ਸਿੰਘ ਗਾੜ੍ਹਾ, ਕਮਿਸ਼ਨਰ, ਨਗਰ ਨਿਗਮ ਮੁਹਾਲੀ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।