ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਨੇ ਭਾਰਤੀ ਓਲੰਪਿਕ ਸੰਘ (ਆਈਓਏ) ਦੇ ਸੰਵਿਧਾਨ ਵਿਚ ਸੋਧ ਤੇ ਚੋਣ ਬੋਰਡ ਤਿਆਰ ਕਰਨ ਲਈ ਵੀਰਵਾਰ ਨੂੰ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਐੱਲ ਨਾਗੇਸ਼ਵਰ ਰਾਓ ਨੂੰ ਨਿਯੁਕਤ ਕੀਤਾ।

ਜਸਟਿਸ ਡੀ ਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਓ ਦੇਸ਼ ਵਿਚ ਓਲੰਪਿਕ ਦੇ ਭਵਿੱਖ ਨੂੰ ਲੈ ਕੇ ਨਿਰਪੱਖ ਤੇ ਵਿਕਾਸ ਵਾਲਾ ਰਵੱਈਆ ਯਕੀਨੀ ਬਣਾਉਣਗੇ। ਅਦਾਲਤ ਨੇ ਜਸਟਿਸ ਰਾਓ ਨੂੰ ਕਿਹਾ ਕਿ ਉਹ ਸੰਵਿਧਾਨ ਵਿਚ ਸੋਧ ਤੇ 15 ਦਸੰਬਰ 2022 ਤਕ ਚੋਣਾਂ ਕਰਵਾਉਣ ਲਈ ਖ਼ਾਕਾ ਤਿਆਰ ਕਰਨ। ਸੁਪਰੀਮ ਕੋਰਟ ਨੇ ਇਸ ਨਾਲ ਹੀ ਆਈਓ ਦੇ ਮੌਜੂਦਾ ਜਨਰਲ ਸਕੱਤਰ ਰਾਜੀਵ ਮਹਿਤਾ ਤੇ ਉੱਪ ਪ੍ਰਧਾਨ ਆਦਿਲ ਸੁਮਰੀਵਾਲਾ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਦੀ 27 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਹਿੱਸਾ ਲੈਣ ਦੀ ਇਜਾਜ਼ਤ ਵੀ ਦਿੱਤੀ।

Posted By: Gurinder Singh