ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਖੇਡ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਆਂ 'ਚ ਸਪੋਰਟਸ ਵਿੰਗ ਸਕੂਲ ਦੀ ਸਥਾਪਤੀ ਲਈ ਅੰਡਰ-14, 17 ਅਤੇ 19 ਉਮਰ ਵਰਗ ਦੇ ਲੜਕੇ ਤੇ ਲੜਕੀਆਂ ਦੇ ਚੋਣ ਟਰਾਇਲ 12 ਅਤੇ 13 ਫਰਵਰੀ, 2020 ਨੂੰ ਸਾਰੇ ਜ਼ਿਲਿ੍ਹਆਂ 'ਚ ਕਰਵਾਏ ਜਾ ਰਹੇ ਹਨ। ਜਦੋਂਕਿ ਤੈਰਾਕੀ ਖੇਡ ਲਈ ਟਰਾਇਲ 6 ਅਪ੍ਰੈਲ ਨੂੰ ਹੋਣਗੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ (ਖੇਡਾਂ) ਕਰਤਾਰ ਸਿੰਘ ਨੇ ਦੱਸਿਆ ਕਿ ਅੰਡਰ-14 ਦੇ ਟਰਾਇਲਾਂ ਵਿਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਦਾ ਜਨਮ 1 ਜਨਵਰੀ 2007 ਤੋਂ ਬਾਅਦ, ਅੰਡਰ-17 ਲਈ 1 ਜਨਵਰੀ, 2004 ਅਤੇ ਅੰਡਰ-19 ਦੇ ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ ਦਾ ਜਨਮ 1 ਜਨਵਰੀ, 2002 ਤੋਂ ਬਾਅਦ ਹੋਇਆ ਹੋਵੇ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਡਾਂ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ, ਸਪੋਰਟਸ ਸਟੇਡੀਅਮ ਬਰਨਾਲਾ, ਸਪੋਰਟਸ ਸਟੇਡੀਅਮ, ਜਲਾਲਾਬਾਦ (ਫ਼ਾਜ਼ਿਲਕਾ), ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ, ਇੰਜੀਨੀਅਰਿੰਗ ਕਾਲਜ, ਸਪੋਰਟਸ ਸਟੇਡੀਅਮ, ਆਊਟਡੋਰ ਸਟੇਡੀਅਮ ਹੁਸ਼ਿਆਰਪੁਰ, ਸਟੇਟ ਸਕੂਲ ਆਫ ਸਪੋਰਟਸ ਜਲੰਧਰ, ਓਲੰਪਿਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ, ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਦੇ ਸਪੋਰਟਸ ਸਟੇਡੀਅਮ, ਨਹਿਰੂ ਸਟੇਡੀਅਮ ਮਾਨਸਾ, ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ, ਹਾਕੀ ਸਟੇਡੀਅਮ ਪੀਏਯੂ ਲੁਧਿਆਣਾ, ਗੁਰੂ ਨਾਨਕ ਕਾਲਜ ਮੋਗਾ, ਰਾਜਾ ਭਲਿੰਦਰਾ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਪਟਿਆਲਾ, ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਲਏ ਜਾਣਗੇ।