ਬੈਂਕਾਕ (ਪੀਟੀਆਈ) : ਆਤਮਵਿਸ਼ਵਾਸ ਨਾਲ ਭਰੀ ਭਾਰਤੀ ਮਰਦ ਟੀਮ ਐਤਵਾਰ ਨੂੰ ਇੱਥੇ ਥਾਮਸ ਕੱਪ ਬੈਡਮਿੰਟਨ ਟੂਰਨਾਮੈਂਟ ਦੇ ਫਾਈਨਲ ਵਿਚ 14 ਵਾਰ ਦੇ ਚੈਂਪੀਅਨ ਇੰਡੋਨੇਸ਼ੀਆ ਖ਼ਿਲਾਫ਼ ਇਕ ਵਾਰ ਮੁੜ ਇਤਿਹਾਸ ਰਚਣ ਦੇ ਇਰਾਦੇ ਨਾਲ ਉਤਰੇਗੀ। ਪਿਛਲੀ ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਦਾ ਇਸ ਟੂਰਨਾਮੈਂਟ ਵਿਚ ਰਿਕਾਰਡ ਸ਼ਾਨਦਾਰ ਰਿਹਾ ਹੈ ਤੇ ਟੀਮ ਮੌਜੂਦਾ ਟੂਰਨਾਮੈਂਟ ਵਿਚ ਹੁਣ ਤਕ ਅਜੇਤੂ ਰਹੀ ਹੈ। ਭਾਰਤੀ ਮਰਦ ਟੀਮ ਨੇ ਹਾਲਾਂਕਿ ਮਲੇਸ਼ੀਆ ਤੇ ਡੈਨਮਾਰਕ ਵਰਗੀਆਂ ਟੀਮਾਂ ਨੂੰ ਹਰਾ ਕੇ ਪਹਿਲੀ ਵਾਰ ਫਾਈਨਲ ਵਿਚ ਥਾਂ ਬਣਾਈ ਹੈ ਤੇ ਦਿਖਾਇਆ ਹੈ ਕਿ ਉਹ ਕਿਸੇ ਵੀ ਟੀਮ ਨੂੰ ਹਰਾਉਣ ਦੇ ਸਮਰੱਥ ਹਨ। ਭਾਰਤ ਲਈ ਇਤਿਹਾਸਕ ਮੁਕਾਬਲਾ ਹੈ।

Posted By: Shubham Kumar