style="text-align: justify;"> ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਧੋਖਾਦੇਹੀ ਕਰਨ ਦੇ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਟ੍ਰੈਵਲ ਏਜੰਟਾਂ ਖ਼ਿਲਾਫ਼ ਇਕ ਹੋਰ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ਵਿਚ ਪੁਲਿਸ ਨੇ ਧੋਖਾਦੇਹੀ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਹੇਠ ਅੰਜੂ ਬਾਲਾ, ਅਮਨ ਬਾਵਾ, ਰਜਿੰਦਰ ਬਾਵਾ ਸਮੇਤ ਕੁਲਦੀਪ ਕੌਰ ਅਤੇ ਹਰਪ੍ਰਰੀਤ ਕੌਰ ਨੂੰ ਵੀ ਨਾਮਜ਼ਦ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਹ ਮੁਕੱਦਮਾ ਦਲੀਪ ਚੋਪੜਾ ਪੰਕਜ ਸਚਦੇਵਾ ਅਤੇ ਆਨੰਦ ਜੈਨ ਦੇ ਬਿਆਨਾਂ 'ਤੇ ਦਰਜ ਕੀਤਾ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ ਬੱਚਿਆਂ ਸਮੇਤ ਸੈਕਰਟ ਹਾਰਟ ਕਾਨਵੈਂਟ ਸਕੂਲ ਸਰਾਭਾ ਨਗਰ ਦੇ 148 ਬੱਚਿਆਂ ਨੂੰ ਅਮਰੀਕਾ ਦੇ ਨਾਸਾ ਵਿਚ ਭੇਜਣ ਦੀ ਗੱਲ ਕਹੀ ਸੀ ਤੇ ਬੱਚਿਆਂ ਦੇ ਮਾਪਿਆਂ ਕੋਲੋਂ ਕਰੋੜਾਂ ਰੁਪਏ ਇਕੱਠੇ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਬੱਚਿਆਂ ਨੂੰ ਵਿਦੇਸ਼ ਨਹੀਂ ਭੇਜਿਆ। ਜਾਂਚ ਅਧਿਕਾਰੀ ਏਐੱਸਆਈ ਜਸਪਾਲ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।