ਨਵੀਂ ਦਿੱਲੀ : Realme X2 Pro ਨੂੰ ਅਗਲੇ ਹਫ਼ਤੇ 20 ਨਵੰਬਰ ਨੂੰ ਭਾਰਤ 'ਚ ਲਾਂਚ ਕੀਤਾ ਜਾਵੇਗਾ। ਇਸ ਪ੍ਰੀਮੀਅਮ ਸਮਾਰਟਫੋਨ ਦੇ ਲਾਂਚ ਤੋਂ ਪਹਿਲਾਂ ਹੀ ਬਲਾਇੰਡ ਸੇਲ ਕਰਵਾਈ ਜਾ ਰਹੀ ਹੈ। ਇਹ ਬਲਾਇੰਡ ਸੇਲ 18 ਨਵੰਬਰ ਨੂੰ ਕਰਵਾਈ ਜਾ ਰਹੀ ਹੈ। Realme X2 Pro ਦੇ ਨਾਲ ਕੰਪਨੀ 20 ਨਵੰਬਰ ਨੂੰ Realme 5s ਨੂੰ ਵੀ ਲਾਂਚ ਕਰਨ ਵਾਲੀ ਹੈ। ਇਸ ਸਮਾਰਟਫੋਨ ਦਾ ਟੀਜ਼ਰ ਈ ਕਾਮਰਸ ਵੈੱਬਸਾਈਟ Flipkar 'ਤੇ ਆ ਚੁੱਕਾ ਹੈ। Realme X2 Pro ਕੰਪਨੀ ਦਾ ਪਹਿਲਾਂ ਫਲੈਗਸ਼ਿਪ ਸਮਾਰਟਫੋਨ ਹੋਵੇਗਾ, ਜਿਸ ਨੂੰ ਕਵਾਲਕਾਮ ਸਨੈਪਡ੍ਰੈਗਨ 855+ ਚਿਪਸੈੱਟ ਪ੍ਰੋਸੈਸਰ ਦੇ ਨਾਲ ਲਾਂਚ ਕੀਤਾ ਜਾਵੇਗਾ। ਇਸ ਦੇ ਇਲਾਵਾ 64 ਮੈਗਾਪਿਕਸਲ ਦੇ ਪ੍ਰਾਇਮਰੀ ਸੈਂਸਰ ਦੇ ਨਾਲ ਕਵਾਡ ਰੀਅਰ ਕੈਮਰਾ ਦਿੱਤਾ ਗਿਆ ਹੈ।

ਫ਼ੀਚਰਜ਼ ਦੀ ਗੱਲ ਕਰੀਏ ਤਾਂ ਇਸ 'ਚ 6.5 ਇੰਚ ਦੀ ਫੁੱਲ ਐੱਚਡੀ+Super AMOLED ਡਿਸਪਲੇਅ ਦਿੱਤੀ ਜਾਵੇਗੀ। ਫੋਨ ਕਵਾਲਕਾਮ ਸਨੈਪਡ੍ਰੈਗਨ 855+ ਚਿਪਸੈੱਟ ਪ੍ਰੋਸੈਸਰ ਦਿੱਤਾ ਜਾ ਸਕਦਾ ਹੈ। ਇਹ ਸਮਾਰਟਫੋਨ ਕੰਪਨੀ ਦਾ ਪਹਿਲਾਂ ਪ੍ਰੀਮੀਅਮ ਸਮਾਰਟਫੋਨ ਹੈ, ਇਸ ਨੂੰ 12 ਜੀਬੀ ਤਕ ਦੇ ਰੈਮ ਆਪਸ਼ਨ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਨ ਦੇ ਕੈਮਰੇ ਦੀ ਗੱਲ ਕਰੀਏ ਤਾਂ ਇਸ ਦੇ ਬੈਕ 'ਤੇ 64 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ ਦਿੱਤਾ ਜਾ ਸਕਦਾ ਹੈ। ਇਸ 'ਚ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਸੈਂਸਰ ਤੇ 2 ਮੈਗਾਪਿਕਸਲ ਦਾ ਡੈਪਥ ਸੈਂਸਰ ਦਿੱਤਾ ਜਾ ਸਕਦਾ ਹੈ। ਫੋਨ 'ਚ 16 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਜਾ ਸਕਦਾ ਹੈ।

Posted By: Sarabjeet Kaur