ਨਵੀਂ ਦਿੱਲੀ : Redmi 8 ਨੂੰ ਭਾਰਤੀ ਮਾਰਕੀਟ 'ਚ ਲਾਂਚ ਕਰ ਦਿੱਤਾ ਹੈ। ਇਹ ਫੋਨ ਕੰਪਨੀ ਦੇ Redmi 7 ਸਮਾਰਟਫੋਨ ਦਾ ਅਪਗ੍ਰੇਡ ਵੇਰੀਐਂਟ ਹੈ। ਇਸ ਫੋਨ ਨੂੰ 7,999 ਰੁਪਏ 'ਚ ਲਾਂਚ ਕੀਤਾ ਗਿਆ ਸੀ। Redmi 8 ਨੂੰ ਵੀ 7,999 ਰੁਪਏ ਦੀ ਸ਼ੁਰੂਆਤੀ ਕੀਮਤ ਨਾਲ ਲਾਂਚ ਕੀਤਾ ਗਿਆ ਹੈ। ਇਸ ਫੋਨ ਦੀ ਖ਼ਾਸ ਗੱਲ ਇਹ ਹੈ ਕਿ ਇਸ 'ਚ ਡਿਊਲ ਕੈਮਰਾ ਮੈੱਟਅਪ ਹੈ। ਇਸ ਦਾ ਪ੍ਰਾਇਮਰੀ ਸੈਂਸਰ 12 ਮੈਗਾਪਿਕਸਲ ਦਾ ਹੈ। ਇਸ ਨੂੰ ਭਾਰਤ 'ਚ ਬਜਟ ਸੈਗਮੈਂਟ 'ਚ ਲਾਂਚ ਕੀਤਾ ਗਿਆ ਹੈ। ਇਸ ਦੀ ਟੱਕਰ Realme 5 ਤੇ Samsung Galaxy M20 ਨਾਲ ਹੋਵੇਗੀ।

Redmi 8 ਦੀ ਕੀਮਤ

ਇਸ 'ਚ 6.2 ਇੰਚ ਦੀ ਡਿਸਪਲੇਅ ਦਿੱਤੀ ਗਈ ਹੈ। ਇਸ 'ਚ ਡਾਟ ਨਾਚ ਡਿਸਪਲੇਅ ਮੌਜੂਦ ਹੈ। ਇਹ ਫੋਨ ਕਵਾਲਕਾਮ ਸਨੈਪਡ੍ਰੈਗਨ 439 ਪ੍ਰੋਸੈਸਰ ਨਾਲ ਲੈਸ ਹੈ। ਰੈਮ ਤੇ ਸਟੋਰੇਜ ਦੀ ਗੱਲ ਕਰੀਏ ਤਾਂ ਫੋਨ ਦੋ ਵੇਰੀਐਂਟ 'ਚ ਉਪਲਬਧ ਹੈ। ਪਹਿਲਾਂ 3 ਜੀਬੀ ਰੈਮ ਤੇ 32 ਜੀਬੀ ਸਟੋਰੇਜ ਦੇ ਨਾਲ ਆਉਂਦਾ ਹੈ। ਦੂਜਾ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਦੇ ਨਾਲ ਆਉਂਦਾ ਹੈ। ਇਸ ਦੀ ਇੰਟਰਨਲ ਸਟੋਰੇਜ ਨੂੰ 512 ਜੀਬੀ ਤਕ ਦਾ ਮਾਈਕ੍ਰੋਐੱਸਡੀ ਕਾਰਡ ਦੇ ਜ਼ਰੀਏ ਵਧਾਇਆ ਜਾ ਸਕਦਾ ਹੈ। ਇਹ ਫੋਨ P2i ਸਪੈਸ਼ਲ ਰੇਸਿਸਟੈਂਟ ਤੇ ਗੋਰਿਲਾ ਗਲਾਸ ਪ੍ਰੋਟੈਕਸ਼ਨ ਦੇ ਨਾਲ ਪੇਸ਼ ਕੀਤਾ ਗਿਆ ਹੈ।

ਕੈਮਰਾ ਸੈਗਮੈਂਟ ਦੀ ਗੱਲ ਕਰੀਏ ਤਾਂ ਇਸ 'ਚ ਡਿਊਲ ਰੀਅਰ ਕੈਮਰਾ ਮੌਜੂਦ ਹੈ। ਇਸ ਦਾ ਪ੍ਰਾਇਮਰੀ ਸੈਂਸਰ 12 ਮੈਗਾਪਿਕਸਲ ਦਾ ਹੈ। ਦੂਜਾ 2 ਮੈਗਾਪਿਕਸਲ ਦਾ ਸੈਂਸਰ ਹੈ। ਫੋਨ 'ਚ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਵੀ ਦਿੱਤਾ ਗਿਆ ਹੈ। ਫੋਨ ਨੂੰ ਅਨਲਾਕ ਕਰਨ ਲਈ ਫਿੰਗਰਪ੍ਰਿੰਟ ਸੈਂਸਰ ਵੀ ਉਪਲਬਧ ਕਰਵਾਇਆ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ 5000 ਐੱਮਏਐੱਚ ਦੀ ਬੈਟਰੀ ਦਿੱਤੀ ਗਈ ਹੈ ਜੋ 18 W ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਸ 'ਚ ਚਾਰਜਿੰਗ ਲਈ Type-C ਸਲਾਟ ਦਿੱਤਾ ਗਿਆ ਹੈ।

Posted By: Sarabjeet Kaur