11 ਸਾਲ ਦੀ ਆਰਾਧਿਆ ਨੇ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ


By Neha Diwan20, Apr 2023 12:39 PMpunjabijagran.com

ਦਿੱਲੀ ਹਾਈ ਕੋਰਟ

ਐਸ਼ਵਰਿਆ ਰਾਏ ਬੱਚਨ ਦੀ ਧੀ ਆਰਾਧਿਆ ਬੱਚਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ 11 ਸਾਲ ਦੀ ਆਰਾਧਿਆ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਫੇਕ ਨਿਊਜ਼

ਇਹ ਪੂਰਾ ਮਾਮਲਾ ਫੇਕ ਨਿਊਜ਼ ਨਾਲ ਜੁੜਿਆ ਹੋਇਆ ਹੈ, ਜਿਸ ਕਾਰਨ ਬੱਚਨ ਪਰਿਵਾਰ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

ਸੋਸ਼ਲ ਮੀਡੀਆ

ਯੂਟਿਊਬ ਟੈਬਲਾਇਡਜ਼ ਨੇ ਸੋਸ਼ਲ ਮੀਡੀਆ 'ਤੇ ਆਰਾਧਿਆ ਬੱਚਨ ਦੀ ਸਿਹਤ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਹਨ, ਜਿਸ ਤੋਂ ਬਾਅਦ ਬੱਚਨ ਪਰਿਵਾਰ ਕਾਫੀ ਗੁੱਸੇ 'ਚ ਆ ਗਿਆ ਅਤੇ ਉਨ੍ਹਾਂ ਨੇ ਹੁਣ ਸਖਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।

ਬੱਚਨ ਪਰਿਵਾਰ

ਇਸ ਸਬੰਧ 'ਚ ਬੱਚਨ ਪਰਿਵਾਰ ਦੀ ਤਰਫੋਂ ਕਿਹਾ ਗਿਆ ਹੈ ਕਿ ਇਸ ਯੂ-ਟਿਊਬ ਚੈਨਲ ਅਤੇ ਵੈੱਬਸਾਈਟ 'ਤੇ ਆਰਾਧਿਆ ਦੀ ਸਿਹਤ ਨੂੰ ਲੈ ਕੇ ਕੁਝ ਫਰਜ਼ੀ ਜਾਣਕਾਰੀਆਂ ਲਗਾਤਾਰ ਦਿਖਾਈਆਂ ਜਾ ਰਹੀਆਂ ਹਨ, ਜੋ ਕਿ ਬੇਹੱਦ ਇਤਰਾਜ਼ਯੋਗ ਹਨ।

ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ

ਅੱਜ ਇਸ ਮਾਮਲੇ ਦੀ ਸੁਣਵਾਈ ਹੋ ਰਹੀ ਹੈ। ਇਸ ਮਾਮਲੇ 'ਚ ਅਦਾਲਤ ਦਾ ਕੀ ਫੈਸਲਾ ਹੋਵੇਗਾ, ਇਹ ਤਾਂ ਕੁਝ ਦੇਰ 'ਚ ਹੀ ਪਤਾ ਲੱਗ ਜਾਵੇਗਾ।

ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ

ਅਭਿਨੇਤਾ ਅਭਿਸ਼ੇਕ ਬੱਚਨ ਅਤੇ ਅਦਾਕਾਰਾ ਐਸ਼ਵਰਿਆ ਰਾਏ ਦੀ ਬੇਟੀ ਆਰਾਧਿਆ ਬੱਚਨ ਮੁੰਬਈ ਦੇ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਹੈ।

ਫਿਲਮਾਂ 'ਚ ਆਉਣ ਤੋਂ ਪਹਿਲਾਂ ਇਹ ਕੰਮ ਕਰਦੀਆਂ ਸਨ South Actress, ਜਾਣੋ