ਅੱਜ ਕੱਲ੍ਹ ਬਹੁਤ ਸਾਰੇ ਲੋਕ ਸ਼ੂਗਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਇਸ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾਉਣਾ ਸੰਭਵ ਨਹੀਂ ਹੈ। ਪਰ ਖਾਣ-ਪੀਣ ਦੀਆਂ ਆਦਤਾਂ 'ਚ ਕੁਝ ਬਦਲਾਅ ਕਰਕੇ ਇਸ ਨੂੰ ਕਾਫੀ ਹੱਦ ਤਕ ਕੰਟਰੋਲ ਕੀਤਾ ਜਾ ਸਕਦੈ।
ਸ਼ੂਗਰ ਤੇ ਕਾਰਬੋਹਾਈਡਰੇਟ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਾ ਸਕਦੇ ਹਨ। ਸ਼ੂਗਰ ਦੇ ਮਰੀਜ਼ਾਂ ਨੂੰ ਇਨ੍ਹਾਂ ਦਾ ਘੱਟ ਖਾਣਾ ਚਾਹੀਦਾ ਹੈ। ਸ਼ੂਗਰ ਦੇ ਮਰੀਜਾਂ ਲਈ ਕਣਕ ਦੇ ਆਟੇ ਦੀ ਬਜਾਏ ਕਿਸੇ ਹੋਰ ਆਟੇ ਦੀ ਰੋਟੀ ਖਾਣੀ ਫਾਇਦੇਮੰਦ ਹੁੰਦੀ ਹੈ।
ਸ਼ੂਗਰ ਦੇ ਰੋਗੀਆਂ ਲਈ ਵੇਸਨ ਦੀ ਰੋਟੀ ਖਾਣਾ ਫਾਇਦੇਮੰਦ ਹੈ। ਇਹ ਗਲੁਟਨ ਮੁਕਤ ਹੈ ਤੇ ਘੁਲਣਸ਼ੀਲ ਫਾਈਬਰ ਵੀ ਹੈ। ਇਸ ਦੀ ਰੋਟੀ ਖਾਣ ਨਾਲ ਤੁਹਾਨੂੰ ਕਾਰਬੋਹਾਈਡਰੇਟ, ਫਾਈਬਰ ਅਤੇ ਪ੍ਰੋਟੀਨ ਦੀ ਲੋੜੀਂਦੀ ਮਾਤਰਾ ਮਿਲਦੀ ਹੈ।
ਵੇਸਨ ਦੇ ਆਟੇ ਦਾ ਗਲਾਈਸੈਮਿਕ ਇੰਡੈਕਸ ਦੂਜੇ ਆਟੇ ਦੇ ਮੁਕਾਬਲੇ ਬਹੁਤ ਘੱਟ ਹੁੰਦਾ ਹੈ ਤੇ ਇਸ ਲਈ ਇਹ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਚੰਗਾ ਹੁੰਦੈ। ਇਹ ਇਨਸੁਲਿਨ ਪ੍ਰਤੀਰੋਧ ਨੂੰ ਵੀ ਰੋਕਦਾ ਹੈ।
ਰਾਗੀ ਜਿਸ ਨੂੰ ਬਾਜਰਾ ਵੀ ਕਿਹਾ ਜਾਂਦਾ ਹੈ। ਇਸ ਦਾ ਆਟਾ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ।
ਇਸ ਵਿੱਚ ਮੌਜੂਦ ਖੁਰਾਕੀ ਫਾਈਬਰ ਕਾਰਬੋਹਾਈਡਰੇਟ ਦੇ ਪਾਚਨ ਨੂੰ ਹੌਲੀ ਕਰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਨਿਯੰਤਰਿਤ ਕਰਨ ਵਿੱਚ ਮਦਦ ਕਰਦਾ ਹੈ। ਇਹ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਦਾ ਹੈ।