ਪ੍ਰਭਾਸ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ 'ਆਦਿਪੁਰਸ਼' ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਸੁਰਖੀਆਂ 'ਚ ਹੈ।
ਜਿਵੇਂ ਹੀ ਇਹ ਫਿਲਮ ਸਿਨੇਮਾਘਰਾਂ 'ਚ ਪਹੁੰਚੀ, ਸੋਸ਼ਲ ਮੀਡੀਆ 'ਤੇ ਫਿਲਮ ਦੇ ਵੀਐਫਐਕਸ ਤੋਂ ਲੈ ਕੇ ਸਿਤਾਰਿਆਂ ਦੇ ਕਿਰਦਾਰਾਂ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋ ਗਿਆ।
ਫਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਸਾਰੇ ਵਿਵਾਦ ਦੇ ਬਾਵਜੂਦ ਓਮ ਰਾਉਤ ਦੁਆਰਾ ਨਿਰਦੇਸ਼ਿਤ ਪੌਰਾਣਿਕ ਫਿਲਮ 'ਆਦਿਪੁਰਸ਼' ਦੁਨੀਆ ਭਰ ਦੇ ਨਾਲ ਭਾਰਤੀ ਬਾਕਸ ਆਫਿਸ 'ਤੇ ਵੀ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ।
ਫਿਲਮ ਨੇ ਸਿਰਫ ਤਿੰਨ ਦਿਨਾਂ 'ਚ 200 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਦੀ ਸ਼ੁਰੂਆਤ ਬਹੁਤ ਵਧੀਆ ਹੋਈ। ਫਿਲਮ ਨੇ ਹਿੰਦੀ ਅਤੇ ਤੇਲਗੂ ਭਾਸ਼ਾਵਾਂ 'ਚ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕੀਤਾ।
ਪ੍ਰਭਾਸ ਤੇਲਗੂ ਸਿਨੇਮਾ ਦੇ ਸੁਪਰਸਟਾਰ ਹੋਣ ਕਾਰਨ ਇਹ ਫਿਲਮ ਪਹਿਲਾਂ ਹੀ ਤੇਲਗੂ 'ਤੇ ਹਾਵੀ ਹੈ ਤੇਲਗੂ ਭਾਸ਼ਾ 'ਚ ਪਹਿਲੇ ਦਿਨ ਫਿਲਮ ਨੇ 48 ਕਰੋੜ ਦੀ ਕਮਾਈ ਕੀਤੀ ਤੇ ਸ਼ਨੀਵਾਰ ਨੂੰ 26.65 ਕਰੋੜ ਦਾ ਕਲੈਕਸ਼ਨ ਕੀਤਾ
ਤੁਹਾਨੂੰ ਦੱਸ ਦੇਈਏ ਕਿ ਪ੍ਰਭਾਸ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ 'ਆਦਿਪੁਰਸ਼' ਭਾਰਤ 'ਚ 4000 ਹਜ਼ਾਰ ਸਕ੍ਰੀਨਜ਼ 'ਤੇ ਰਿਲੀਜ਼ ਹੋ ਚੁੱਕੀ ਹੈ।