ਗਰਮੀ ਦੇ ਮੌਸਮ 'ਚ ਲੋਕ ਖੁਦ ਨੂੰ ਸਿਹਤਮੰਦ ਰੱਖਣ ਲਈ ਕਈ ਉਪਾਅ ਕਰਦੇ ਹਨ। ਗਰਮੀਆਂ ਵਿੱਚ ਬਹੁਤ ਸਾਰੇ ਲੋਕ ਗੰਨੇ ਦੇ ਰਸ ਦਾ ਸੇਵਨ ਕਰਦੇ ਹਨ।
ਗੰਨੇ ਦਾ ਰਸ ਪੀਣ ਨਾਲ ਸਾਡੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਅਕਸਰ, ਕਮਜ਼ੋਰ ਇਮਿਊਨ ਸਿਸਟਮ ਦੇ ਕਾਰਨ, ਅਸੀਂ ਆਸਾਨੀ ਨਾਲ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ।
ਖੋਜਾਂ 'ਚ ਸਾਹਮਣੇ ਆਈ ਗੱਲ, ਕਿ ਗੰਨੇ 'ਚ ਮੌਜੂਦ ਹੈਪੇਟੋਪ੍ਰੋਟੈਕਟਿਵ ਤੇ ਐਂਟੀਆਕਸੀਡੈਂਟ ਗੁਣ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੈਕਟੀਰੀਆ ਤੇ ਵਾਇਰਲ ਇਨਫੈਕਸ਼ਨ ਤੋਂ ਬਚਾਉਣ 'ਚ ਮਦਦਗਾਰ ਹੁੰਦੇ ਹਨ।
ਗੰਨੇ ਦਾ ਰਸ ਲਿਵਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਲਿਵਰ ਨੂੰ ਡੀਟੌਕਸਫਾਈ ਕਰਨ 'ਚ ਮਦਦ ਮਿਲਦੀ ਹੈ। ਪੀਲੀਆ ਦੀ ਸਥਿਤੀ ਵਿੱਚ ਵੀ ਗੰਨੇ ਦਾ ਰਸ ਪੀਣਾ ਫਾਇਦੇਮੰਦ ਮੰਨਿਆ ਗਿਆ ਹੈ।
ਸਰੀਰ ਵਿੱਚ ਊਰਜਾ ਬਣਾਈ ਰੱਖਣ ਲਈ ਕਾਰਬੋਹਾਈਡਰੇਟ ਬਹੁਤ ਜ਼ਰੂਰੀ ਹੈ। ਅਜਿਹੇ 'ਚ ਜੇਕਰ ਤੁਸੀਂ ਆਪਣੇ ਸਰੀਰ 'ਚ ਊਰਜਾ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਗੰਨੇ ਦੇ ਰਸ ਦਾ ਸੇਵਨ ਫਾਇਦੇਮੰਦ ਸਾਬਤ ਹੋਵੇਗਾ।
ਅਸਲ 'ਚ ਇਸ 'ਚ ਮੌਜੂਦ ਕਾਰਬੋਹਾਈਡ੍ਰੇਟਸ ਦੀ ਭਰਪੂਰ ਮਾਤਰਾ ਕਾਰਨ ਸਰੀਰ 'ਚ ਊਰਜਾ ਬਣੀ ਰਹਿੰਦੀ ਹੈ। ਇਸ ਦੇ ਨਾਲ ਹੀ ਇਹ ਸਰੀਰ ਵਿੱਚ ਹਾਈਡ੍ਰੇਟ ਬਣਾਏ ਰੱਖਣ ਵਿੱਚ ਵੀ ਮਦਦ ਕਰਦਾ ਹੈ।
ਐਂਟੀਆਕਸੀਡੈਂਟਸ ਨਾਲ ਭਰਪੂਰ ਗੰਨੇ ਦਾ ਰਸ ਸਾਡੀ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੈ। ਝੁਰੜੀਆਂ ਤੋਂ ਵੀ ਛੁਟਕਾਰਾ ਮਿਲਦਾ ਹੈ। ਗੰਨੇ ਦਾ ਰਸ ਪੀਣ ਨਾਲ ਚਮੜੀ ਚਮਕਦਾਰ ਬਣ ਜਾਂਦੀ ਹੈ ਤੇ ਮੁਹਾਸੇ ਵੀ ਦੂਰ ਹੋ ਜਾਂਦੇ ਹਨ।
ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਗੰਨੇ ਦੇ ਰਸ ਵਿੱਚ ਅਜਿਹੇ ਕਈ ਗੁਣ ਪਾਏ ਜਾਂਦੇ ਹਨ, ਇਸ ਲਈ ਇਹ ਸਾਨੂੰ ਕੈਂਸਰ ਤੋਂ ਬਚਾਉਂਦੇ ਹਨ। ਗੰਨੇ ਦਾ ਰਸ ਪੀਣ ਨਾਲ ਗਦੂਦਾਂ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘੱਟ ਜਾਂਦੀ ਹੈ।