ਮੇਥੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਇਹ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦਾ ਹੈ।
ਇਸ 'ਚ ਪ੍ਰੋਟੀਨ, ਆਇਰਨ, ਕੈਲਸ਼ੀਅਮ, ਫਾਈਬਰ, ਪੋਟਾਸ਼ੀਅਮ, ਮੈਂਗਨੀਜ਼, ਵਿਟਾਮਿਨ-ਸੀ, ਜ਼ਿੰਕ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਤੁਹਾਡੇ ਭੋਜਨ ਦਾ ਸਵਾਦ ਵਧਾਉਣ ਦੇ ਨਾਲ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਵੀ ਮਦਦਗਾਰ ਹੈ।
ਮੇਥੀ ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ 'ਚ ਮੌਜੂਦ ਘੁਲਣਸ਼ੀਲ ਫਾਈਬਰ ਖੂਨ 'ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੈ।
ਮੇਥੀ ਦੀਆਂ ਪੱਤੀਆਂ, ਪਾਊਡਰ ਤੇ ਬੀਜ ਤਿੰਨੋਂ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹਨ। ਸੇਵਨ ਆਪਣੇ ਪਰਾਂਠੇ, ਰੋਟੀ ਜਾਂ ਸਬਜ਼ੀ ਵਿੱਚ ਮਿਲਾ ਕੇ ਕਰ ਸਕਦੇ ਹੋ। ਮੇਥੀ ਦੇ ਬੀਜਾਂ ਨੂੰ ਪਾਣੀ 'ਚ ਭਿਓ ਕੇ ਸਵੇਰੇ ਖਾਲੀ ਪੇਟ ਇਸ ਪਾਣੀ ਨੂੰ ਪੀਓ।
ਮੇਥੀ ਦੇ ਬੀਜਾਂ ਵਿੱਚ ਆਇਰਨ, ਫਾਸਫੋਰਸ, ਕੈਲਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਹੱਡੀਆਂ ਲਈ ਫਾਇਦੇਮੰਦ ਹੁੰਦੇ ਹਨ। ਇਨ੍ਹਾਂ 'ਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਜੋੜਾਂ ਦੇ ਦਰਦ ਅਤੇ ਸੋਜ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੇ ਹਨ।
ਦਰਦ ਤੋਂ ਰਾਹਤ ਪਾਉਣ ਲਈ ਰਾਤ ਨੂੰ ਇਕ ਚਮਚ ਮੇਥੀ ਦੇ ਦਾਣੇ ਪਾਣੀ ਵਿਚ ਭਿਓ ਕੇ ਰੱਖੋ। ਸਵੇਰੇ ਇਸ ਨੂੰ ਚਬਾ ਕੇ ਖਾਓ। ਇਸ ਨੂੰ ਨਿਯਮਿਤ ਤੌਰ 'ਤੇ ਕਰਨ ਨਾਲ ਤੁਸੀਂ ਦਰਦ ਤੋਂ ਰਾਹਤ ਪਾ ਸਕਦੇ ਹੋ।
ਇਹ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਮਦਦ ਕਰਦੈ। ਸੇਵਨ ਨਾਲ ਤੁਸੀਂ ਪੇਟ ਦੀ ਜਲਣ, ਗੈਸ, ਬਦਹਜ਼ਮੀ ਦੀ ਸਮੱਸਿਆ ਨੂੰ ਘੱਟ ਕਰ ਸਕਦੇ ਹੋ। ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਦੇ ਨਾਲ ਮੇਥੀ ਦੇ ਪਾਊਡਰ ਦਾ ਸੇਵਨ ਕਰ ਸਕਦੇ ਹੋ।
ਮੇਥੀ ਵਿੱਚ ਸ਼ਕਤੀਸ਼ਾਲੀ ਗੁਣ ਹੁੰਦੇ ਹਨ ਜੋ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਇਸਦੇ ਲਈ ਤੁਸੀਂ ਮੇਥੀ ਦੀਆਂ ਪੱਤੀਆਂ ਨੂੰ ਆਪਣੇ ਭੋਜਨ ਵਿੱਚ ਕਈ ਤਰੀਕਿਆਂ ਨਾਲ ਸ਼ਾਮਿਲ ਕਰ ਸਕਦੇ ਹੋ।