ਤੁਲਸੀ ਦਾ ਪੌਦਾ ਹਿੰਦੂ ਧਰਮ 'ਚ ਬਹੁਤ ਪਵਿੱਤਰ ਮੰਨਿਆਂ ਜਾਂਦਾ ਹੈ। ਲਗਪਗ ਹਰ ਘਰ 'ਚ ਤੁਲਸੀ ਦੀ ਪੂਜਾ ਕੀਤੀ ਜਾਂਦੀ ਸੀ।
ਪੂਜਣਯੋਗ ਹੋਣ ਦੇ ਨਾਲ-ਨਾਲ ਇਹ ਪੌਦਾ ਸਿਹਤ ਲਈ ਵੀ ਕਾਫ਼ੀ ਫਾਇਦੇਮੰਦ ਮੰਨਿਆਂ ਜਾਂਦਾ ਹੈ। ਤੁਲਸੀ ਦੇ ਪੱਤੇ ਬਹੁਤ ਗੁਣਕਾਰੀ ਹੁੰਦੇ ਹਨ।
ਖਾਲੀ ਪੇਟ ਰੋਜ਼ਾਨਾ ਤੁਲਸੀ ਦੇ ਪੱਤੇ ਚਬਾਉਣ ਨਾਲ ਕੀ ਹੁੰਦਾ ਹੈ। ਆਓ ਜਾਣਦੇ ਹਾਂ ਇਸ ਬਾਰੇ...
ਤੁਲਸੀ ਦੇ ਪੱਤਿਆਂ 'ਚ ਭਰਪੂਰ ਮਾਤਰਾ 'ਚ ਐਟੀ-ਆਕਸੀਡੈਂਟ ਹੁੰਦੇ ਹਨ। ਰੋਜ਼ ਖਾਲੀ ਪੇਟ ਤੁਲਸੀ ਦੇ ਪੱਤੇ ਖਾਣ ਨਾਲ ਇਮਿਊਨਟੀ ਮਜ਼ਬੂਤ ਹੁੰਦੀ ਹੈ।
ਤੁਲਸੀ ਦੇ ਪੱਤੇ ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਹੁੰਦੇ ਹਨ। ਤੁਲਸੀ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਮੁਹਾਸਿਆਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਤੁਲਸੀ ਦੇ ਪੱਤੇ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਲੈਵਲ ਕੰਟਰੋਲ ਰਹੇਗਾ। ਕੋਲੈਸਟ੍ਰੋਲ ਠੀਕ ਰਹਿਣ ਨਾਲ ਬਲੱਡ ਪ੍ਰੇਸ਼ਰ ਦੀ ਸਮੱਸਿਆ ਵੀ ਨਹੀਂ ਹੋਵੇਗੀ।
ਤੁਲਸੀ ਦੇ ਪੱਤੇ ਐਂਟੀ- ਬੈਕਟੀਰੀਆ ਹੁੰਦੇ ਹਨ। ਖਾਲੀ ਪੇਟ ਤੁਲਸੀ ਦੇ ਪੱਤੇ ਖਾਣ ਨਾਲ ਓਰਲ ਹੈਲਥ ਚੰਗੀ ਰਹੇਗੀ।
ਤੁਲਸੀ ਦੇ ਪੱਤਿਆਂ 'ਚ ਅੰਜ਼ਾਇਮ ਹੁੰਦਾ ਹੈ। ਗੈਸ, ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਤੁਲਸੀ ਦੇ ਪੱਤੇ ਖਾਣ ਨਾਲ ਪਾਚਨ ਠੀਕ ਰਹਿੰਦਾ ਹੈ।