ਦਮਾ ਫੇਫੜਿਆਂ ਦੀ ਬਿਮਾਰੀ ਹੈ। ਸਾਹ ਲੈਣ 'ਚ ਦਿੱਕਤ ਆ ਰਹੀ ਹੋਵੇ। ਇਹ ਬਿਮਾਰੀ ਕਿਸੇ ਵੀ ਉਮਰ ਦੇ ਲੋਕਾਂ ਨੂੰ ਹੋ ਸਕਦੀ ਹੈ। ਇਕ ਰਿਪੋਰਟ ਦਾ ਅੰਦਾਜ਼ਾ ਹੈ ਕਿ ਦੇਸ਼ 'ਚ ਲਗਪਗ 20 ਮਿਲੀਅਨ ਦਮੇ ਦੇ ਮਰੀਜ਼ ਹਨ।
ਇਹ 5-11 ਸਾਲ ਦੇ ਬੱਚਿਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਸਕਦਾ ਹੈ। ਅੱਜ ਕੱਲ੍ਹ ਪ੍ਰਦੂਸ਼ਣ, ਸਿਗਰਟਨੋਸ਼ੀ, ਮੋਟਾਪਾ ਆਦਿ ਕਾਰਨ ਸਾਹ ਲੈਣ ਵਿੱਚ ਤਕਲੀਫ਼ ਦੀ ਸਮੱਸਿਆ ਆਮ ਹੁੰਦੀ ਜਾ ਰਹੀ ਹੈ।
ਮਾਹਿਰਾਂ ਅਨੁਸਾਰ ਅਦਰਕ 'ਚ ਵਾਇਰਸਾਂ ਨਾਲ ਲੜਨ ਦੀ ਸਮਰੱਥਾ ਹੁੰਦੀ ਹੈ। ਇਹ ਸਾਹ ਦੀ ਤਕਲੀਫ ਨੂੰ ਦੂਰ ਕਰਦਾ ਹੈ। ਤੁਸੀਂ ਚਾਹੋ ਤਾਂ ਅਦਰਕ ਦੇ ਟੁਕੜੇ ਨੂੰ ਗਰਮ ਪਾਣੀ 'ਚ ਉਬਾਲ ਕੇ ਪਾਣੀ ਦੇ ਕੋਸੇ ਹੋਣ 'ਤੇ ਪੀ ਸਕਦੇ ਹੋ।
ਦਮੇ ਦੇ ਮਰੀਜ਼ਾਂ ਨੂੰ ਸਾਹ ਲੈਣ ਦੀ ਕਸਰਤ ਕਰਨੀ ਚਾਹੀਦੀ ਹੈ। ਕਸਰਤ ਨਾਲ ਫੇਫੜਿਆਂ ਵਿਚ ਫਸੀ ਹਵਾ ਵੀ ਬਾਹਰ ਨਿਕਲ ਜਾਂਦੀ ਹੈ ਅਤੇ ਮੋਢਿਆਂ ਅਤੇ ਗਰਦਨ ਨੂੰ ਵੀ ਆਰਾਮ ਮਿਲਦਾ ਹੈ।
ਇਸ 'ਚ ਕੈਫੀਨ ਦੀ ਵਜ੍ਹਾ ਨਾਲ ਸਾਹ ਦੀ ਨਾਲੀ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ। ਮਾਹਿਰਾਂ ਮੁਤਾਬਕ ਬਲੈਕ ਕੌਫੀ ਪੀਣ ਨਾਲ ਫੇਫੜੇ ਠੀਕ ਤਰ੍ਹਾਂ ਕੰਮ ਕਰਦੇ ਹਨ।
ਇਸ ਬਿਮਾਰੀ ਦੇ ਮਰੀਜ਼ਾਂ ਨੂੰ ਜ਼ਿਆਦਾ ਨੀਂਦ ਨਹੀਂ ਲੈਣੀ ਚਾਹੀਦੀ। ਅਸਥਮਾ ਦੇ ਮਰੀਜ਼ਾਂ ਨੂੰ ਜ਼ਿਆਦਾ ਸੌਣ ਤੋਂ ਬਚਣਾ ਚਾਹੀਦਾ ਹੈ।
ਭੋਜਨ ਵਿੱਚ ਫਲ ਤੇ ਹਰੀਆਂ ਸਬਜ਼ੀਆਂ ਸ਼ਾਮਲ ਕਰੋ। ਮਸਾਲੇਦਾਰ ਤੇ ਤੇਲਯੁਕਤ ਭੋਜਨ ਖਾਣ ਤੋਂ ਪਰਹੇਜ਼ ਕਰੋ। ਅਜਿਹੀ ਖੁਰਾਕ ਲਓ ਜੋ ਜਲਦੀ ਪਚ ਜਾਵੇ।