ਬਾਜਰਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦੈ ਇਹ ਪੌਸ਼ਟਿਕ ਤੱਤਾਂ ਨਾਲ ਭਰਪੂਰ ਪੂਰਾ ਅਨਾਜ ਹੈ। ਬਾਜਰੇ 'ਚ ਐਂਟੀ-ਆਕਸੀਡੈਂਟ ਗੁਣ ਹਨ, ਖੁਰਾਕ ਫਾਈਬਰ, ਪ੍ਰੋਟੀਨ ਤੇ ਵਿਟਾਮਿਨ ਨਾਲ ਭਰਪੂਰ ਹੁੰਦਾ ਹੈ।
ਸਰਦੀਆਂ ਵਿੱਚ ਲੋਕ ਬਾਜਰੇ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਖਾਣਾ ਪਸੰਦ ਕਰਦੇ ਹਨ। ਇਹ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।
ਤੁਸੀਂ ਬਾਜਰੇ ਨੂੰ ਕਈ ਤਰੀਕਿਆਂ ਨਾਲ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਇਸ ਤੋਂ ਕਈ ਪਕਵਾਨ ਬਣਾਏ ਜਾ ਸਕਦੇ ਹਨ। ਤੁਸੀਂ ਚਾਹੋ ਤਾਂ ਇਸ ਤੋਂ ਖਿਚੜੀ, ਦਲੀਆ ਆਦਿ ਵੀ ਬਣਾ ਸਕਦੇ ਹੋ।
ਬਾਜਰੇ 'ਚ ਡਾਇਟਰੀ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਸ਼ਕਤੀ ਨੂੰ ਵਧੀਆਂ ਹੈ। ਜੇ ਤੁਹਾਨੂੰ ਕਬਜ਼, ਕੜਵੱਲ, ਗੈਸ ਜਾਂ ਪੇਟ ਫੁੱਲਣ ਦੀ ਸਮੱਸਿਆ ਹੈ ਤਾਂ ਬਾਜਰੇ ਤੋਂ ਬਣੇ ਭੋਜਨ ਨੂੰ ਡਾਈਟ 'ਚ ਜ਼ਰੂਰ ਸ਼ਾਮਲ ਕਰੋ।
ਬਾਜਰੇ 'ਚ ਕੈਲਰੀ ਘੱਟ ਹੁੰਦੀ ਹੈ ਪਰ ਫਾਈਬਰ ਭਰਪੂਰ ਹੁੰਦਾ ਹੈ। ਇਸ ਦੀ ਵਰਤੋਂ ਨਾਲ ਲੰਬੇ ਸਮੇਂ ਤਕ ਭੁੱਖ ਨਹੀਂ ਲੱਗਦੀ, ਜਿਸ ਕਾਰਨ ਤੁਸੀਂ ਜ਼ਿਆਦਾ ਖਾਣ ਤੋਂ ਬਚ ਸਕਦੇ ਹੋ।
ਬਾਜਰੇ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਇਸ ਲਈ ਇਹ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਕਣਕ ਦੀ ਬਜਾਏ ਬਾਜਰੇ ਦੀ ਰੋਟੀ ਖਾ ਸਕਦੇ ਹੋ।
ਬਾਜਰੇ ਵਿੱਚ ਆਇਰਨ, ਜ਼ਿੰਕ, ਵਿਟਾਮਿਨ ਬੀ3, ਵਿਟਾਮਿਨ ਬੀ6 ਅਤੇ ਵਿਟਾਮਿਨ ਬੀ9 ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।
ਬਾਜਰੇ 'ਚ ਪ੍ਰੋਟੀਨ ਤੇ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ ਬਾਜਰੇ ਦਾ ਨਿਯਮਤ ਸੇਵਨ ਕਰਨ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਹੁੰਦਾ ਹੈ। ਜ਼ੁਕਾਮ ਅਤੇ ਫਲੂ ਵਰਗੀਆਂ ਸਮੱਸਿਆਵਾਂ ਤੋਂ ਬਚ ਸਕਦੇ ਹੋ।