ਇਨ੍ਹੀਂ ਦਿਨੀਂ ਬਦਲਦੀ ਜੀਵਨ ਸ਼ੈਲੀ ਕਾਰਨ ਲੋਕਾਂ ਦੀ ਸਿਹਤ 'ਤੇ ਕਾਫੀ ਮਾੜਾ ਅਸਰ ਪੈ ਰਿਹਾ ਹੈ। ਇਸ ਕਾਰਨ ਲੋਕ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ।
ਵਿਗੜਦੀ ਜੀਵਨ ਸ਼ੈਲੀ ਅਤੇ ਵਧਦੇ ਕੰਮ ਦੇ ਬੋਝ ਕਾਰਨ ਅੱਜ-ਕੱਲ੍ਹ ਲੋਕਾਂ ਦੀ ਨੀਂਦ ਦਾ ਚੱਕਰ ਵੀ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਇਨ੍ਹੀਂ ਦਿਨੀਂ ਲੋਕਾਂ ਵਿੱਚ ਇਨਸੌਮਨੀਆ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ
ਕਈ ਲੋਕ ਰਾਤ ਨੂੰ ਨੀਂਦ ਪੂਰੀ ਕਰਨ ਲਈ ਹਰ ਰੋਜ਼ ਨੀਂਦ ਦੀਆਂ ਗੋਲੀਆਂ ਖਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਨਿਯਮਿਤ ਤੌਰ 'ਤੇ ਨੀਂਦ ਦੀਆਂ ਗੋਲੀਆਂ ਖਾਣ ਨਾਲ ਤੁਹਾਡੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ?
ਜੇਕਰ ਤੁਸੀਂ ਰੋਜ਼ਾਨਾ ਜ਼ਿਆਦਾ ਨੀਂਦ ਦੀਆਂ ਗੋਲੀਆਂ ਖਾ ਰਹੇ ਹੋ ਤਾਂ ਤੁਸੀਂ ਕੋਮਾ 'ਚ ਜਾ ਸਕਦੇ ਹੋ। ਦਰਅਸਲ, ਲਗਾਤਾਰ ਜ਼ਿਆਦਾ ਗੋਲੀਆਂ ਲੈਣ ਨਾਲ ਕੋਮਾ ਵਿੱਚ ਜਾਣ ਦਾ ਖ਼ਤਰਾ ਵੱਧ ਜਾਂਦਾ ਹੈ।
ਨੀਂਦ ਦੀਆਂ ਗੋਲੀਆਂ ਲੈਣ ਨਾਲ ਨਾ ਸਿਰਫ ਸਰੀਰਕ ਬਲਕਿ ਮਾਨਸਿਕ ਤੌਰ 'ਤੇ ਵੀ ਨੁਕਸਾਨ ਹੁੰਦੈ। ਰੋਜ਼਼ ਨੀਂਦ ਦੀਆਂ ਗੋਲੀਆਂ ਖਾਣ ਨਾਲ ਤੁਹਾਡੇ ਦਿਮਾਗ 'ਤੇ ਮਾੜਾ ਪ੍ਰਭਾਵ ਪੈਂਦੈ, ਤੁਹਾਡੀ ਯਾਦਦਾਸ਼ਤ ਕਮਜ਼ੋਰ ਹੋ ਸਕਦੀ ਹੈ।
ਨੀਂਦ ਦੀਆਂ ਗੋਲੀਆਂ ਦਾ ਲਗਾਤਾਰ ਸੇਵਨ ਤੁਹਾਡੇ ਨਰਵਸ ਸਿਸਟਮ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇੰਨਾ ਹੀ ਨਹੀਂ ਇਸ ਕਾਰਨ ਖੂਨ ਦੀਆਂ ਨਾੜੀਆਂ 'ਚ ਖੂਨ ਦੇ ਥੱਕੇ ਵੀ ਬਣ ਜਾਂਦੇ ਹਨ।
ਨੀਂਦ ਦੀਆਂ ਗੋਲੀਆਂ ਦਾ ਸੇਵਨ ਉਨ੍ਹਾਂ ਲੋਕਾਂ ਲਈ ਵੀ ਬਹੁਤ ਨੁਕਸਾਨਦਾਇਕ ਹੈ, ਜਿਨ੍ਹਾਂ ਨੂੰ ਸੌਂਦੇ ਸਮੇਂ ਘੁਰਾੜੇ ਮਾਰਨ ਦੀ ਆਦਤ ਹੈ। ਤੁਸੀਂ ਨੀਂਦ ਦੀਆਂ ਗੋਲੀਆਂ ਖਾਂਦੇ ਹੋ, ਕਈ ਵਾਰ ਸਾਹ ਰੁਕ ਜਾਂਦਾ ਹੈ, ਜੋ ਤੁਹਾਡੇ ਲਈ ਘਾਤਕ ਹੋ ਸਕਦੈ।
ਨੀਂਦ ਦੀਆਂ ਦਵਾਈਆਂ ਦਾ ਲਗਾਤਾਰ ਸੇਵਨ ਕਰਨ ਨਾਲ ਦਿਲ ਦੇ ਦੌਰੇ ਦਾ ਖਤਰਾ ਵੀ ਕਾਫੀ ਵੱਧ ਜਾਂਦਾ ਹੈ। ਨਾਲ ਹੀ ਇਨ੍ਹਾਂ ਦਵਾਈਆਂ ਕਾਰਨ ਦਿਲ ਦੀ ਕੰਮ ਕਰਨ ਦੀ ਸਮਰੱਥਾ 'ਤੇ ਵੀ ਅਸਰ ਪੈਂਦਾ ਹੈ।