ਸੁੱਕੇ ਮੇਵੇ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਹ ਗੁਣਾਂ ਨਾਲ ਭਰਪੂਰ ਹੁੰਦੇ ਹਨ ਅਤੇ ਇਹ ਸਰੀਰ ਨੂੰ ਤਾਕਤ ਦਿੰਦੇ ਹਨ ਅਤੇ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ।
ਕਾਜੂ ਦਾ ਸੁਭਾਅ ਗਰਮ ਹੁੰਦਾ ਹੈ। ਪਰ ਜਿਨ੍ਹਾਂ ਲੋਕਾਂ ਦੇ ਸਰੀਰ ਵਿੱਚ ਜ਼ਿਆਦਾ ਗਰਮੀ ਹੁੰਦੀ ਹੈ, ਉਨ੍ਹਾਂ ਨੂੰ ਇਸ ਨੂੰ ਸੀਮਾ ਵਿੱਚ ਖਾਣਾ ਚਾਹੀਦਾ ਹੈ। ਕਾਜੂ ਸਰੀਰ ਨੂੰ ਆਇਰਨ ਅਤੇ ਕਾਪਰ ਦੀ ਉੱਚ ਮਾਤਰਾ ਪ੍ਰਦਾਨ ਕਰਦਾ ਹੈ।
ਅਖਰੋਟ ਵੀ ਗੁਣਾਂ ਦੀ ਖਾਨ ਹੈ। ਪਰ ਆਯੁਰਵੇਦ ਦੇ ਮੁਤਾਬਕ ਜੇ ਤੁਸੀਂ ਇਸ ਨੂੰ ਜ਼ਿਆਦਾ ਖਾਦੇ ਹੋ ਤਾਂ ਇਸ ਨਾਲ ਕਬਜ਼ ਹੋ ਸਕਦੀ ਹੈ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ, ਪਰ ਇਨ੍ਹਾਂ ਦਾ ਸੁਭਾਅ ਗਰਮ ਹੁੰਦਾ ਹੈ
ਆਯੁਰਵੇਦ ਅਨੁਸਾਰ ਬਦਾਮ ਨੂੰ ਭਿਓ ਕੇ ਅਤੇ ਛਿਲਕਾ ਕੱਢ ਕੇ ਖਾਣਾ ਚਾਹੀਦਾ ਹੈ। ਜੇਕਰ ਇਸ ਤਰ੍ਹਾਂ ਖਾਧਾ ਜਾਵੇ ਤਾਂ ਇਹ ਵਾਤ ਅਤੇ ਪਿੱਤ ਦੋਸ਼ ਦੋਨਾਂ ਪ੍ਰਵਿਰਤੀਆਂ ਵਾਲੇ ਲੋਕਾਂ ਲਈ ਚੰਗੇ ਹਨ।
ਖਜੂਰ ਪੇਟ ਨੂੰ ਸਾਫ਼ ਕਰਨ ਦਾ ਕੰਮ ਕਰਦੀ ਹੈ। ਜਿਨ੍ਹਾਂ ਲੋਕਾਂ ਦਾ ਵਾਤ ਜ਼ਿਆਦਾ ਹੁੰਦਾ ਹੈ ਅਤੇ ਪੇਟ ਠੀਕ ਤਰ੍ਹਾਂ ਨਾਲ ਸਾਫ ਨਹੀਂ ਹੁੰਦਾ ਹੈ, ਉਨ੍ਹਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।