ਸਰਦੀਆਂ 'ਚ ਅਦਰਕ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਅਸਲ 'ਚ ਇਸ ਮੌਸਮ 'ਚ ਜ਼ੁਕਾਮ ਤੇ ਖਾਂਸੀ ਦੀ ਸਮੱਸਿਆ ਵੱਧ ਜਾਂਦੀ ਹੈ, ਅਜਿਹੇ 'ਚ ਅਦਰਕ ਦਾ ਸੇਵਨ ਬਹੁਤ ਫਾਇਦੇਮੰਦ ਸਾਬਿਤ ਹੋ ਸਕਦਾ ਹੈ।
ਇਹ ਚਾਹ ਨੂੰ ਸੁਆਦੀ ਬਣਾਉਂਦਾ ਹੈ। ਇਸ ਦੀ ਵਰਤੋਂ ਮਠਿਆਈਆਂ 'ਚ ਵੀ ਕੀਤੀ ਜਾਂਦੀ ਹੈ। ਇਹ ਭੋਜਨ ਦਾ ਸਵਾਦ ਵਧਾਉਂਦਾ ਹੈ। ਅਦਰਕ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ।
ਇਸ ਵਿਚ ਕੈਲਸ਼ੀਅਮ, ਆਇਰਨ ਤੇ ਕਈ ਵਿਟਾਮਿਨ ਪਾਏ ਜਾਂਦੇ ਹਨ, ਜੋ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਵਿਚ ਮਦਦ ਕਰਦੇ ਹਨ।
ਖਾਂਸੀ ਦੀ ਸਮੱਸਿਆ ਆਮ ਹੋ ਜਾਂਦੀ ਹੈ। ਇਸ ਤੋਂ ਰਾਹਤ ਪਾਉਣ ਲਈ ਤੁਸੀਂ ਅਦਰਕ ਦਾ ਸੇਵਨ ਕਰ ਸਕਦੇ ਹੋ। ਇਸ 'ਚ ਮੌਜੂਦ ਤੱਤ ਗਲ਼ਾ ਦਰਦ, ਖੰਘ, ਬਲਗਮ ਆਦਿ ਨੂੰ ਰੋਕਣ 'ਚ ਮਦਦਗਾਰ ਸਾਬਿਤ ਹੁੰਦੇ ਹਨ।
ਅਦਰਕ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਦਰਦ ਤੋਂ ਰਾਹਤ ਦਿਵਾਉਣ 'ਚ ਮਦਦਗਾਰ ਸਾਬਿਤ ਹੋ ਸਕਦੇ ਹਨ। ਗਠੀਏ ਦੇ ਦਰਦ ਤੋਂ ਰਾਹਤ ਪਾਉਣ ਲਈ ਤੁਸੀਂ ਕੱਚੇ ਜਾਂ ਪੱਕੇ ਹੋਏ ਅਦਰਕ ਦਾ ਸੇਵਨ ਕਰ ਸਕਦੇ ਹੋ।
ਅਦਰਕ ਦੀ ਵਰਤੋਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਬਦਹਜ਼ਮੀ, ਗੈਸ ਆਦਿ ਤੋਂ ਰਾਹਤ ਦਿਵਾਉਣ ਲਈ ਕੀਤੀ ਜਾ ਸਕਦੀ ਹੈ। ਇਹ ਫੂਡ ਪੋਇਜ਼ਨਿੰਗ ਦੇ ਲੱਛਣਾਂ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ
ਅਦਰਕ ਨੂੰ ਇਮਿਊਨਿਟੀ ਬੂਸਟਰ ਮੰਨਿਆ ਜਾਂਦਾ ਹੈ। ਇਸ ਵਿੱਚ ਐਂਟੀ ਵਾਇਰਲ, ਐਂਟੀ ਫੰਗਲ ਤੇ ਐਂਟੀ ਟੌਕਸਿਕ ਗੁਣ ਹੁੰਦੇ ਹਨ ਜਿਸ ਕਾਰਨ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਤੁਸੀਂ ਮੌਸਮੀ ਲਾਗਾਂ ਤੇ ਫਲੂ ਤੋਂ ਬਚ ਸਕਦੇ ਹੋ।
ਅਦਰਕ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ। ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ। ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ 'ਚ ਮਦਦ ਕਰ ਸਕਦਾ ਹੈ।