ਸ਼ੂਗਰ ਤੇ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦਗਾਰ ਹੈ ਮੱਕੀ, ਜਾਣੋ ਫਾਇਦੇ


By Neha Diwan01, Jan 2023 11:14 AMpunjabijagran.com

ਮੱਕੀ

ਮੱਕੀ ਖਾਣ 'ਚ ਜਿੰਨਾ ਸੁਆਦ ਹੁੰਦਾ ਹੈ, ਸਿਹਤ ਲਈ ਓਨਾ ਹੀ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਭੋਜਨ ਵਿੱਚ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਲੋਕ ਪੌਪਕੌਰਨ ਅਤੇ ਸਵੀਟ ਕੋਰਨ ਖਾਣਾ ਪਸੰਦ ਕਰਦੇ ਹਨ।

ਕਈ ਹਨ ਇਸਦੇ ਫਾਇਦੇ

ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ 'ਚ ਫਾਈਬਰ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।

ਖੂਨ ਦੀ ਕਮੀ ਦਾ ਇਲਾਜ

ਮੱਕੀ ਵਿਟਾਮਿਨ-ਬੀ, ਆਇਰਨ ਅਤੇ ਫੋਲਿਕ ਐਸਿਡ ਨਾਲ ਭਰਪੂਰ ਹੁੰਦੀ ਹੈ, ਇਹ ਸਰੀਰ ਵਿੱਚ ਅਨੀਮੀਆ ਨੂੰ ਦੂਰ ਕਰਦੇ ਹਨ। ਜੇਕਰ ਤੁਸੀਂ ਅਨੀਮੀਆ ਦੇ ਸ਼ਿਕਾਰ ਹੋ ਤਾਂ ਮੱਕੀ ਖਾ ਸਕਦੇ ਹੋ

ਕੋਲੈਸਟ੍ਰਾਲ ਲਈ ਮਦਦਗਾਰ

ਮੱਕੀ ਵਿੱਚ ਵਿਟਾਮਿਨ-ਸੀ ਅਤੇ ਕੈਰੋਟੀਨੋਇਡ ਪਾਏ ਜਾਂਦੇ ਹਨ, ਜੋ ਖੂਨ ਵਿੱਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਘੱਟ ਕਰਦੇ ਹਨ।

ਭਾਰ ਘਟਾਉਣ ਲਈ ਸਹਾਇਤਾ

ਮੱਕੀ ਵਿੱਚ ਫਾਈਬਰ ਕਾਫ਼ੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਸੀਂ ਰੋਜ਼ਾਨਾ ਦੀ ਖੁਰਾਕ ਵਿੱਚ ਮੱਕੀ ਨੂੰ ਸ਼ਾਮਲ ਕਰ ਸਕਦੇ ਹੋ।

ਅੱਖਾਂ ਲਈ ਫਾਇਦੇਮੰਦ

ਮੱਕੀ 'ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਅੱਖਾਂ ਦੀ ਰੌਸ਼ਨੀ ਵਧਾਉਂਦੇ ਹਨ। ਇਸ ਦੇ ਨਿਯਮਤ ਸੇਵਨ ਨਾਲ ਮੋਤੀਆਬਿੰਦ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।

ਕੈਂਸਰ ਨੂੰ ਰੋਕਣ ਵਿੱਚ ਮਦਦ ਕਰਦਾ ਹੈ

ਮੱਕੀ 'ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।

ਚਮਕਦਾਰ ਚਮੜੀ ਲਈ

ਮੱਕੀ ਵਿੱਚ ਵਿਟਾਮਿਨ-ਏ ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਚਮੜੀ ਲਈ ਫਾਇਦੇਮੰਦ ਹੁੰਦਾ ਹੈ। ਜਿਸ ਨਾਲ ਚਮੜੀ ਦੀਆਂ ਝੁਰੜੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ।

ਕੀ ਲੱਡੂ ਗੋਪਾਲ ਨੂੰ ਬਾਜ਼ਾਰ 'ਚ ਖਰੀਦੇ ਲਗਾ ਸਕਦੇ ਹੋ ਰੰਗ