ਦਲੀਆ ਖਾਓ ਤੇ ਇਨ੍ਹਾਂ ਸਰੀਰਕ ਸਮੱਸਿਆਵਾਂ ਤੋਂ ਛੁਟਕਾਰਾ ਪਾਓ
By Seeme Anand
2023-01-28, 13:57 IST
punjabijagran.com
ਪੌਸ਼ਟਿਕ ਆਹਾਰ
ਅਕਸਰ ਲੋਕ ਨਾਸ਼ਤੇ 'ਚ ਦਲੀਆ ਖਾਣਾ ਪਸੰਦ ਕਰਦੇ ਹਨ। ਇਹ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਹ ਇਕ ਪੌਸ਼ਟਿਕ ਆਹਾਰ ਹੈ।
ਪੌਸ਼ਕ ਤੱਤਾਂ ਨਾਲ ਭਰਪੂਰ
ਦਲੀਏ 'ਚ ਫਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਜ਼ਿੰਕ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਤੁਹਾਨੂੰ ਊਰਜਾਵਾਨ ਰੱਖਣ ਵਿਚ ਮਦਦ ਕਰਦੇ ਹਨ।
ਭਾਰ ਘਟਾਏ
ਦਲੀਏ ਨੂੰ ਭਾਰ ਘਟਾਉਣ ਵਾਲੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ 'ਚ ਮੌਜੂਦ ਫਾਈਬਰ ਪੇਟ ਨੂੰ ਲੰਬੇ ਸਮੇਂ ਤਕ ਭਰਿਆ ਰੱਖਦਾ ਹੈ। ਜੋ ਭੁੱਖ ਘਟਾਉਂਦਾ ਹੈ ਤੇ ਭਾਰ ਘਟਾਉਣ 'ਚ ਮਦਦ ਕਰਦਾ ਹੈ।
ਪਚਨ 'ਚ ਆਸਾਨ
ਦਲੀਆ ਪਾਚਨ ਕਿਰਿਆ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਦਲੀਆ ਸਵੇਰੇ ਜਾਂ ਸ਼ਾਮ ਦੇ ਨਾਸ਼ਤੇ 'ਚ ਖਾਧਾ ਜਾ ਸਕਦਾ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ
ਸ਼ੂਗਰ ਦੇ ਮਰੀਜ਼ ਆਪਣੀ ਖੁਰਾਕ 'ਚ ਤਬਦੀਲੀ ਕਰ ਕੇ ਖੂਨ 'ਚ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰ ਸਕਦੇ ਹਨ। ਦਲੀਆ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਸਾਬਿਤ ਹੋ ਸਕਦਾ ਹੈ।
ਹੱਡੀਆਂ ਨੂੰ ਰੱਖੇ ਮਜ਼ਬੂਤ
ਦਲੀਏ 'ਚ ਕੈਲਸ਼ੀਅਮ, ਫਾਸਫੋਰਸ, ਮੈਂਗਨੀਜ਼ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਕਿ ਹੱਡੀਆਂ ਦੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਆਇਰਨ ਦੀ ਘਾਟ ਦੂਰ ਕਰੇ
ਦਲੀਏ 'ਚ ਆਇਰਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਸਰੀਰ ਵਿੱਚ ਲਾਲ ਖੂਨ ਦੇ ਸੈੱਲਾਂ ਦੇ ਨਿਰਮਾਣ 'ਚ ਮਦਦਗਾਰ ਮੰਨਿਆ ਜਾਂਦਾ ਹੈ। ਅਨੀਮੀਆ ਤੋਂ ਪੀੜਤ ਲੋਕਾਂ ਲਈ ਇਹ ਫਾਇਦੇਮੰਦ ਮੰਨਿਆ ਜਾਂਦਾ ਹੈ।
King Charles III: ਕਿੰਗ ਚਾਰਲਸ III ਨੂੰ ਬਿਲਕੁਲ ਵੀ ਨਹੀਂ ਪਸੰਦ ਖਾਣ ਵਾਲੀਆਂ ਇਹ 5 ਚੀਜ਼ਾਂ
Read More