ਜ਼ਿਆਦਾਤਰ ਲੋਕ ਰਾਤ ਨੂੰ ਸੌਣ ਤੋਂ ਪਹਿਲਾਂ ਪਾਣੀ ਪੀਂਦੇ ਹਨ। ਸੌਣ ਤੋਂ ਪਹਿਲਾਂ ਪਾਣੀ ਪੀਣ ਨਾਲ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਮਿਲਦੀ ਹੈ। ਮਾਈਗ੍ਰੇਨ ਤੇ ਸਿਰ ਦਰਦ ਦੀ ਸਮੱਸਿਆ ਤੋਂ ਵੀ ਰਾਹਤ ਦਿਵਾਉਂਦਾ ਹੈ।
ਰਾਤ ਨੂੰ ਸੌਣ ਤੋਂ ਪਹਿਲਾਂ ਪਾਣੀ ਪੀਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਨੀਂਦ ਨਾ ਆਉਣ ਦੀ ਸਮੱਸਿਆ ਹੋ ਸਕਦੀ ਹੈ। ਜੋ ਤੁਹਾਡੀ ਮਾਨਸਿਕ ਤੇ ਸਰੀਰਕ ਸਿਹਤ 'ਤੇ ਮਾੜਾ ਅਸਰ ਪਾ ਸਕਦਾ ਹੈ।
ਇੱਕ ਵਾਰ ਨੀਂਦ ਟੁੱਟ ਜਾਣ ਤੋਂ ਬਾਅਦ ਤੁਹਾਨੂੰ ਦੁਬਾਰਾ ਨੀਂਦ ਲੈਣ ਵਿੱਚ ਮੁਸ਼ਕਿਲ ਹੋ ਸਕਦੀ ਹੈ। ਤੁਸੀਂ ਸੌਂ ਜਾਂਦੇ ਹੋ ਤਾਂ ਵੀ ਦਿਮਾਗ ਜਾਗਦਾ ਰਹਿੰਦੈ, ਜਿਸ ਨਾਲ ਬੀਪੀ ਵਧ ਸਕਦੈ ਤੇ ਦਿਲ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਕਿਉਂਕਿ ਜਦੋਂ ਨੀਂਦ ਵਿਚ ਵਿਘਨ ਪੈਂਦਾ ਹੈ, ਤਾਂ ਤੁਹਾਡਾ ਦਿਮਾਗ ਜਾਗਦਾ ਰਹਿੰਦਾ ਹੈ ਤੇ ਤੁਸੀਂ ਬਹੁਤ ਜ਼ਿਆਦਾ ਸੋਚਦੇ ਹੋ। ਤੁਹਾਨੂੰ ਤਣਾਅ ਤੇ ਦਿਮਾਗ ਨਾਲ ਜੁੜੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ
ਜੇਕਰ ਤੁਸੀਂ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਪਾਣੀ ਪੀਂਦੇ ਹੋ, ਤਾਂ ਤੁਹਾਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਹੋਣ ਲੱਗਦੀ ਹੈ, ਜਿਸ ਕਾਰਨ ਤੁਹਾਨੂੰ ਰਾਤ ਨੂੰ ਸੌਂਦੇ ਸਮੇਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।